ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 9 ਮਾਰਚ ਨੂੰ…

Advertisement
Spread information

ਬਲਵਿੰਦਰ ਪਾਲ, ਪਟਿਆਲਾ 14 ਫਰਵਰੀ 2025
      ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਪਾਸ ਮੈਟ੍ਰਿਕ ਪੱਧਰ ਦੀ ਪੰਜਾਬੀ ਭਾਸ਼ਾ ਦੀ ਯੋਗਤਾ ਨਹੀਂ ਹੈ, ਭਾਸ਼ਾ ਵਿਭਾਗ ਪੰਜਾਬ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 09 ਮਾਰਚ 2025 (ਦਿਨ ਐਤਵਾਰ) ਨੂੰ ਲਈ ਜਾਵੇਗੀ।
     ਦਫ਼ਤਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਜਾਰੀ ਸੂਚਨਾ ਮੁਤਾਬਕ ਉਕਤ ਪ੍ਰੀਖਿਆ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 03 ਮਾਰਚ 2025 ਹੋਵੇਗੀ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ। ਇਸ ਪ੍ਰੀਖਿਆ ਲਈ ਫੀਸ 2000/- ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੁਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30×25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫਾਫਾ ਜਿਸ ਉਤੇ 40/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂ  ਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ ਦੋ ਫੋਟੋਆਂ ਗਜ਼ਟਿਡ ਅਫਸਰ ਵੱਲੋਂ ਤਸਦੀਕੀ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਫਿੱਕੇ (ਲਾਈਟ) ਰੰਗ ਦੇ ਹੋਣ, ਨਾਲ ਲਿਆਉਣ। ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ. 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
error: Content is protected !!