ਮਿਸ਼ਨ ਫਤਿਹ-ਬਰਸਾਤੀ ਪਾਣੀ ਨੂੰ ਸੜਕਾਂ ‘ਤੇ ਇਕੱਠਾ ਹੋਣ ਤੋਂ ਰੋਕਣ ਲਈ ਭਾਰਤ ਭੂਸਣ ਆਸੂ ਵੱਲੋਂ ਸ਼ਹਿਰ ਦੇ ਕਈ ਹਿੱਸਿਆਂ ਦਾ ਦੌਰਾ ਅਤੇ ਜਰੂਰੀ ਹਦਾਇਤੀ ਜਾਰੀ
ਪੋਕਲੇਨ ਤੇ ਜੇ.ਸੀ.ਬੀ. ਮਸ਼ੀਨਾਂ ਵੀ ਬੁੱਢੇ ਨਾਲੇ ‘ਤੇ ਲਗਾਈਆਂ ਗਈਆਂ
ਦਵਿੰਦਰ ਡੀ.ਕੇ. ਲੁਧਿਆਣਾ
ਮੌਨਸੂਨ ਦੇ ਚੱਲ ਰਹੇ ਮੌਸਮ ਦੌਰਾਨ ਸੜਕਾਂ ‘ਤੇ ਪਾਣੀ ਜਮ੍ਹਾਂ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਬਲਾਕਰ ਸਿੰਘ ਸੰਧੂ ਤੋਂ ਇਲਾਵਾ ਕਈ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਸ੍ਰੀ ਆਸ਼ੂ ਨੇ ਸਿੱਧਵਾਂ ਨਹਿਰ ਦੇ ਨਾਲ ਲੱਗਦੇ ਅੰਡਰ ਪਾਸ ਦਾ ਵੀ ਚੱਕਰ ਲਗਾਇਆ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਬੁਲਾ ਕੇ ਓਥੇ ਇਕੱਠੇ ਹੋਏ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂੋ ਭਾਈ ਰਣਧੀਰ ਸਿੰਘ ਨਗਰ ਦੇ ਸੀ ਬਲਾਕ, ਪੰਜ ਪੀਰ ਰੋਡ, ਹੰਬੜ੍ਹਾ ਰੋਡ ਤੋਂ ਇਲਾਵਾ ਕਈ ਹੋਰ ਇਲਾਕਿਆਂ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਅੱਗੇ ਤੋਂ ਬਰਸਾਤੀ ਪਾਣੀ ਸੜਕਾਂ ‘ਤੇ ਨਾ ਖੜਨ ਦਿੱਤਾ ਜਾਵੇ ਕਿਉਂਕਿ ਇਸ ਨਾਲ ਨਾ ਕਿ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ ਬਲਕਿ ਸੜਕਾਂ ਵੀ ਟੁੱਟ ਜਾਂਦੀਆਂ ਹਨ। ਸੋ ਇਸ ਸਮੱਸਿਆ ਵੱਲ ਖਾਸ ਧਿਆਨ ਦੇਣ ਦੀ ਲੋੜ ਹੈ।
ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਪੰਜ ਪੀਰ ਰੋਡ ਅਤੇ ਹੰਬੜ੍ਹਾਂ ਰੋਡ ਦਾ ਦੌਰਾ ਵੀ ਕੀਤਾ ਅਤੇ ਨਗਰ ਨਿਗਮ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਬਰਸਾਤੀ ਪਾਣੀ ਸੜਕਾਂ ‘ਤੇ ਜਮ੍ਹਾਂ ਨਹੀਂ ਹੋਣਾ ਚਾਹੀਦਾ ਹੈ। ਬੁੱਢੇ ਨਾਲੇ ‘ਤੇ ਵੱਖ-ਵੱਖ ਥਾਂਵਾਂ ਤੇ ਇੱਕ ਪੋਕਲੇਨ ਮਸ਼ੀਨ ਅਤੇ ਜੇ.ਸੀ.ਬੀ. ਮਸ਼ੀਨਾਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਭਾਰੀ ਮੀਂਹ ਪੈਣ ਦੀ ਸਥਿਤੀ ‘ਚ ਬੁੱੱਢੇ ਨਾਲੇ ਦਾ ਪਾਣੀ ਓਵਰਫਲੋ ਹੋਣ ਤੋਂ ਰੋਕਿਆ ਜਾ ਸਕੇ।
ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਭਾਰਤ ਭੂਸ਼ਣ ਆਸ਼ੂ ਜੀ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਨਗਰ ਨਿਗਮ ਲੁਧਿਆਣਾ ਨੇ ਇੱਕ 24 ਘੰਟੇ 7 ਦਿਨ ਸਮਰਪਿਤ ਕੰਟਰੋਲ ਰੂਮ ਸਥਾਪਿਤ ਕੀਤਾ ਹੈ ਜਿਸ ਦਾ ਨੰਬਰ 0161-4085039 ਹੈ। ਸ਼ਹਿਰ ਵਾਸੀ ਇਸ ਨੰਬਰ ‘ਤੇ ਪਾਣੀ ਦੇ ਇੱਕਠਾ ਹੋਣ/ਮਿਕਸ ਹੋਣ ਆਦਿ ਸਬੰਧੀ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਸ੍ਰੀ ਰਵਿੰਦਰ ਗਰਗ (99888-20840) ਅਤੇ ਸ੍ਰੀ ਰਵਿੰਦਰ ਸਿੰਘ (97809-00123) ਨਾਲ ਵੀ ਸੰਪਰਕ ਕਰ ਸਕਦੇ ਹਨ।