ਪੰਜਾਬ ਸਰਕਾਰ ਵੱਲੋਂ ਵਟਸਐਪ ਨੰਬਰ 98555-01076 ਵੀ ਕੀਤਾ ਜਾਰੀ
ਰਘਵੀਰ ਹੈਪੀ, ਬਰਨਾਲਾ 11 ਮਾਰਚ 2025
ਜਿਲ੍ਹੇ ਦੇ ਡਿਪਟੀ ਕਮਿਸ਼ਨਰ ਟੀ ਬੈਨਿਥ ਆਈ ਏ ਐੱਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਅਜਿਹੇ ਹੀ ਉਪਰਾਲੇ ਤਹਿਤ ਸਰਕਾਰ ਵਲੋਂ ਹੈਲਪਲਾਈਨ ਨੰਬਰ 1100 ਜਾਰੀ ਕੀਤਾ ਗਿਆ ਹੈ। ਜੇਕਰ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਵਿਭਾਗ ਨਾਲ ਸਬੰਧਤ ਕੋਈ ਸ਼ਿਕਾਇਤ ਹੈ ਤਾਂ ਹੈਲਪਲਾਈਨ ਨੰਬਰ 1100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ‘ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਇਸ ਸਬੰਧੀ ਪੰਜਾਬ ਸਰਕਾਰ ਨੇ ਵਟਸਐਪ ਨੰਬਰ 98555-01076 ਵੀ ਜਾਰੀ ਕੀਤਾ ਹੈ । ਜਿਸ ਉਤੇ ਨਾਗਰਿਕ ਵਲੋਂ ਕਿਸੇ ਵੀ ਸ਼ਿਕਾਇਤ ਨੂੰ ਆਨਲਾਇਨ ਹੀ ਦਰਜ ਕਰਵਾਇਆ ਜਾ ਸਕਦਾ ਹੈ। ਦਰਜ ਸ਼ਿਕਾਇਤ ਅਧਿਕਾਰੀ ਦੇ ਆਨਲਾਇਨ ਖਾਤੇ ਵਿੱਚ ਜਾਵੇਗੀ ਜੋ ਕਿ ਉਸ ਵਿਭਾਗ ਨੂੰ ਸਮੇਂ ਸਿਰ ਸ਼ਿਕਾਇਤ ਦਾ ਹੱਲ ਕਰਨਾ ਜ਼ਰੂਰੀ ਹੋਵੇਗਾ।