ਅਦੀਸ਼ ਗੋਇਲ, ਬਰਨਾਲਾ 22 ਮਾਰਚ 2025
ਜ਼ਿਲ੍ਹਾ ਬਰਨਾਲਾ ਤੋਂ ਬਦਲ ਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਜੋਂ ਤਾਇਨਾਤ ਮੈਡਮ ਪੂਨਮਦੀਪ ਕੌਰ ਆਈ ਏ ਐਸ ਨੂੰ ਡੀ ਸੀ ਦਫਤਰ ਬਰਨਾਲਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਮੌਜੂਦਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਮੌਜੂਦ ਸਨ।

ਇਸ ਮੌਕੇ ਏ ਡੀ ਸੀ (ਜ) ਮੈਡਮ ਅਨੁਪ੍ਰਿਤਾ ਜੌਹਲ, ਐਸ ਡੀ ਐੱਮ ਬਰਨਾਲਾ ਗੁਰਬੀਰ ਸਿੰਘ ਕੋਹਲੀ, ਐਸ ਡੀ ਐੱਮ ਮਹਿਲ ਕਲਾਂ ਹਰਕੰਵਲਜੀਤ ਸਿੰਘ, ਐਸ ਡੀ ਐੱਮ ਤਪਾ ਰਿਸ਼ਭ ਕੁਮਾਰ ਬਾਂਸਲ ਨੇ ਮੈਡਮ ਪੂਨਮਦੀਪ ਕੌਰ ਵਲੋਂ ਜ਼ਿਲ੍ਹਾ ਬਰਨਾਲਾ ਦੀ ਕੀਤੀ ਗਈ ਸੁਚੱਜੀ ਅਗਵਾਈ ਨੂੰ ਯਾਦ ਕਰਦਿਆਂ ਹੁਣ ਉਨ੍ਹਾਂ ਦੀ ਜ਼ਿਲ੍ਹਾ ਫਰੀਦਕੋਟ ਵਿਖੇ ਬਤੌਰ ਡਿਪਟੀ ਕਮਿਸ਼ਨਰ ਤਾਇਨਾਤੀ ‘ਤੇ ਸਫ਼ਲ ਸਫ਼ਰ ਦੀ ਕਾਮਨਾ ਕੀਤੀ।
ਇਸ ਤੋਂ ਪਹਿਲਾਂ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲਜੀਤ ਸਿੰਘ, ਜਨਰਲ ਸਕੱਤਰ ਵਿੱਕੀ ਡਾਬਲਾ, ਚੇਅਰਮੈਨ ਰੇਸ਼ਮ ਸਿੰਘ ਤੇ ਸਮੁੱਚੇ ਸਟਾਫ਼ ਵੱਲੋਂ ਮੈਡਮ ਪੂਨਮਦੀਪ ਕੌਰ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆਂ ਕਿਹਾ ਗਿਆ ਅਤੇ ਪਾਰਟੀ ਦੌਰਾਨ ਯਾਦਗਾਰੀ ਚਿੰਨ ਵਜੋਂ ਯੂਨੀਅਨ ਦਾ ਮੋਮੈਂਟੋ ਦਿੱਤਾ ਗਿਆ।
ਜ਼ਿਲ੍ਹਾ ਨਾਜ਼ਰ ਸੀਤਾ ਰਾਮ ਵਲੋਂ ਸਮਾਗਮ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ।
ਨਵੇਂ ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਵਲੋਂ ਮੈਡਮ ਪੂਨਮਦੀਪ ਕੌਰ ਦਾ ਧੰਨਵਾਦ ਕਰਦਿਆਂ ਕਰਮਚਾਰੀਆਂ ਨੂੰ ਹਮੇਸ਼ਾ ਦੀ ਤਰ੍ਹਾਂ ਸ਼ਿੱਦਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਗਿਆ।