ਝੁੱਗੀਆਂ-ਝੌਪੜੀਆਂ ਵਾਲੇ ਇਲਾਕੇ ‘ਚ ਪਹੁੰਚਿਆ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ

Advertisement
Spread information

ਰਘਵੀਰ ਹੈਪੀ, ਬਰਨਾਲਾ 28 ਮਾਰਚ 2025
         ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ‘ਤੇ ਮੌਜੂਦ ਸਲੱਮ ਏਰੀਆ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਜਿਸ ਦੇ ਤਹਿਤ ਦਾਣਾ ਮੰਡੀ ਬਰਨਾਲਾ ਦੇ ਸਲੱਮ ਏਰੀਆ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ।                                                                 
          ਇਸ ਸਬੰਧੀ ਸ. ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਇੰਨਾਂ ਕੈਂਪਾਂ ਦਾ ਮੁੱਖ ਮਕਸਦ ਸਲੱਮ ਏਰੀਆ ਦੇ ਬੱਚਿਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸਪੋਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ, ਬਾਲ ਵਿਆਹ, ਬਾਲ ਮਜਦੂਰੀ, ਬਾਲ ਸ਼ੋਸ਼ਣ ਅਤੇ ਬਾਲ ਭਿਖਿਆ, ਸਿੱਖਿਆ ਦਾ ਅਧਿਕਾਰ, 1098 ਚਾਇਲਡ ਹੈਲਪ ਲਾਇਨ ਬਾਰੇ ਜਾਗਰੂਕ ਕਰਨਾ ਹੈ।
           ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਇਹਨਾਂ ਜਾਗਰੂਕਤਾ ਕੈਂਪਾਂ ਰਾਹੀਂ ਸਲੱਮ ਏਰੀਆ ਵਿਚ ਰਹਿ ਰਹੇ ਬੱਚਿਆਂ ਦੇ ਜੀਵਨ ਪਧੱਰ ਨੂੰ ਸੁਧਾਰਿਆ ਜਾ ਰਿਹਾ ਹੈ ਤਾਂ ਜੋ ਭਵਿੱਖ ਵਿਚ ਉਹ ਇਕ ਚੰਗੇ ਨਾਗਰਿਕ ਦੇ ਤੌਰ ‘ਤੇ ਸਮਾਜ ਵਿਚ ਵਿਚਰਨ।
ਕੈਂਪ ਦੌਰਾਨ ਬੱਚਿਆਂ ਨੂੰ ਖਾਣ-ਪੀਣ ਦੀਆਂ ਵਸਤੂਆਂ ਵੀ ਵੰਡੀਆਂ ਗਈਆਂ। ਇਸ ਮੌਕੇ ਦਫ਼ਤਰ ਵਿਚੋਂ ਸ਼੍ਰੀ ਰੁਪਿੰਦਰ ਸਿੰਘ, ਸ਼੍ਰੀ ਲੱਖਾ ਸਿੰਘ, ਮਿਸ. ਪ੍ਰਿਤਪਾਲ ਕੌਰ, ਸ਼੍ਰੀ ਬਲਵਿੰਦਰ ਸਿੰਘ ਹਾਜ਼ਰ ਸਨ।

Advertisement
Advertisement
Advertisement
Advertisement
error: Content is protected !!