ਯੁੱਧ ਨਸ਼ੇ ਵਿਰੁੱਧ- ਡਰੱਗ ਮਨੀ ਤੇ ਨਸ਼ੇ ਸਣੇ, ਪੁਲਿਸ ਨੇ ਫੜੇ 11 ਜਣੇ ,,

Advertisement
Spread information

ਬਰਨਾਲਾ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ

8 ਮੁਕੱਦਮੇ ਦਰਜ, ਨਸ਼ੀਲੀਆਂ ਗੋਲੀਆਂ, 1.3 ਲੱਖ ਦੀ ਡਰੱਗ ਮਨੀ ਬਰਾਮਦ

ਰਘਬੀਰ ਹੈਪੀ, ਬਰਨਾਲਾ 29 ਮਾਰਚ 2025
ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਰਨਾਲਾ ਪੁਲਿਸ ਵਲੋਂ ਅੱਜ ਡੀ.ਆਈ.ਜੀ. ਇੰਟੈਲੀਜੈਂਸ-1 ਸੁਖਵੰਤ ਸਿੰਘ ਗਿੱਲ ਆਈ ਪੀ ਐੱਸ ਦੀ ਯੋਗ ਅਗਵਾਈ ਹੇਠ ਦਫ਼ਤਰ ਮਿਉਂਸਪਲ ਕਮੇਟੀ ਬਰਨਾਲਾ ਦੀ ਬੈਕ ਸਾਇਡ ਅਤੇ ਕਸਬਾ ਭਦੌੜ ਅਧੀਨ ਪੈਂਦੇ ਡਰੱਗ ਹਾਟਸਪਾਟ ਅੰਦਰ ਸਪੈਸ਼ਲ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ ਗਿਆ।
ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਇਸ ਤਲਾਸ਼ੀ ਅਭਿਆਨ ਦੌਰਾਨ ਨਸ਼ਿਆਂ ਦਾ ਧੰਦਾ ਕਰਨ ਵਾਲੇ ਸ਼ੱਕੀ ਵਿਅਕਤੀਆਂ ਦੇ ਰਿਹਾਇਸ਼ੀ ਠਿਕਾਣਿਆਂ ‘ਤੇ ਪੁਲਿਸ ਪਾਰਟੀਆਂ ਵੱਲੋਂ ਛਾਪੇ ਮਾਰੇ ਗਏ।
ਇਸ ਮੌਕੇ ਡੀਆਈਜੀ ਸੁਖਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਿਸ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸ਼ਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਐੱਸ ਐੱਸ ਪੀ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸ੍ਰੀ ਸੰਦੀਪ ਸਿੰਘ ਮੰਡ, ਪੀ.ਪੀ.ਐਸ. ਕਪਤਾਨ ਪੁਲਿਸ (ਇੰਨ.) ਬਰਨਾਲਾ ਅਤੇ ਸ੍ਰੀ ਸੌਰਵ ਜਿੰਦਲ, ਪੀ.ਪੀ.ਐੱਸ. ਕਪਤਾਨ ਪੁਲਿਸ (ਸ) ਬਰਨਾਲਾ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਬਰਨਾਲਾ ਅਤੇ ਵੱਖ-ਵੱਖ ਥਾਣਿਆਂ ਦੀਆਂ ਟੀਮਾਂ ਬਣਾਈਆਂ ਗਈਆਂ, ਜਿਸ ਵਿੱਚ ਕਰੀਬ 225 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਅਭਿਆਨ ਤਹਿਤ ਕੁੱਲ ਅੱਠ ਮੁਕੱਦਮੇ ਦਰਜ ਕੀਤੇ ਗਏ ਅਤੇ 11 ਮੁਲਜ਼ਮ ਗ੍ਰਿਫਤਾਰ ਕੀਤੇ ਗਏ। ਇਸ ਤੋਂ ਇਲਾਵਾ 1390 ਨਸ਼ੀਲੀਆਂ ਗੋਲੀਆਂ/ਕੈਪਸੂਲ, 55 ਗ੍ਰਾਮ ਹੈਰੋਇਨ, 35 ਬੋਤਲਾਂ ਸ਼ਰਾਬ ਅਤੇ 1,30,000 ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਮੌਕੇ ਐੱਸ.ਐੱਸ.ਪੀ. ਬਰਨਾਲਾ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਪਿੰਡ ਪੱਧਰ ‘ਤੇ ਬਣਾਈਆਂ ਗਈਆਂ “ਪਿੰਡ ਰੱਖਿਅਕ ਕਮੇਟੀਆਂ” ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਤਹਿਤ 113 ਪੰਚਾਇਤਾਂ ਨੇ ਪੁਲਿਸ ਦਾ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਥ ਦੇਣ ਦੇ ਮਤੇ ਪਾਏ ਹਨ।

Advertisement
Advertisement
Advertisement
Advertisement
error: Content is protected !!