ਲਾਈਟ ਐਂਡ ਸਾਊਂਡ ਸ਼ੋਅ, ਸਰਹਿੰਦ ਦੀ ਦੀਵਾਰ’ ਰਾਹੀਂ ਲੋਕਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਸਿਜਦਾ

Advertisement
Spread information

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਬਰਨਾਲਾ ਵਾਸੀ ਦੇਣ ਪੂਰਾ ਸਹਿਯੋਗ: ਐਮ.ਪੀ ਮੀਤ ਹੇਅਰ

ਪਦਮ ਸ੍ਰੀ ਨਿਰਮਲ ਰਿਸ਼ੀ ਅਤੇ ਮਨਪਾਲ ਟਿਵਾਣਾ ਦੀ ਅਦਾਕਾਰੀ ਨੇ ਦਰਸ਼ਕ ਕੀਲੇ

ਨਾਟਕ ‘ਨਵੀਂ ਜ਼ਿੰਦਗੀ’ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ

ਰਘਵੀਰ ਹੈਪੀ, ਬਰਨਾਲਾ 31 ਮਾਰਚ 2025
       ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਓਪਨ ਏਅਰ ਥੀਏਟਰ ਟਰਾਈਡੈਂਟ ਕੰਪਲੈਕਸ ਸੰਘੇੜਾ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ, ਜੋ ਕਿ ਸੈਂਕੜੇ ਦਰਸ਼ਕਾਂ ਲਈ ਯਾਦਗਾਰੀ ਹੋ ਨਿੱਬੜਿਆ। ਇਸ ਮੌਕੇ ਜਿੱਥੇ ਇਤਿਹਾਸਿਕ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਮੰਚਨ ਹੋਇਆ, ਓਥੇ ਨਾਟਕ ‘ਨਵੀਂ ਜ਼ਿੰਦਗੀ’ ਰਾਹੀਂ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਪੁੱਜੇ, ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾਕਟਰ ਗੁਰਵੀਨ ਕੌਰ ਵੀ ਪੁੱਜੇ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਸਰਸ ਕਲਾਕਾਰ ਗੁਰਦੀਪ ਮਨਾਲੀਆ ਪੁੱਜੇ।                                   
       ਇਸ ਮੌਕੇ ਸੰਬੋਧਨ ਕਰਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਢੀ ਗਈ ਹੈ, ਜਿਸ ਵਿੱਚ ਹਰ ਵਿਅਕਤੀ ਪੂਰਨ ਸਹਿਯੋਗ ਦੇਵੇ । ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਪਰਿਵਾਰ ਜਾਂ ਆਸ – ਪਾਸ ਕੋਈ ਨਸ਼ਾ ਕਰਦਾ ਹੈ ਤਾਂ ਸਭ ਤੋਂ ਪਹਿਲਾਂ ਤਾਂ ਇਹ ਸਵੀਕਾਰ ਕੀਤਾ ਜਾਵੇ ਅਤੇ ਉਸ ਦਾ ਇਲਾਜ ਕਰਵਾਇਆ ਜਾਵੇ ਅਤੇ ਆਸ – ਪਾਸ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਸ ਮੁਹਿੰਮ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
     ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ ਤਾਂ ਜੋ ਉਹ ਲੋਕਾਂ ਨੂੰ ਪ੍ਰੇਰਿਤ ਕਰ ਸਕਣ। ਇਸ ਮਗਰੋਂ ਲੋਕ ਭਲਾਈ ਵੈਲਫ਼ੇਅਰ ਕਲੱਬ ਸੰਸਥਾ ਮਹਿਲ ਕਲਾਂ ਦੀ ਟੀਮ ਵਲੋਂ ਨਾਟਕ ‘ਨਵੀਂ ਜ਼ਿੰਦਗੀ’ ਖੇਡਿਆ ਗਿਆ ਜੋ ਨਸ਼ਾ ਛੱਡ ਚੁੱਕੇ ਨੌਜਵਾਨ ਅਮਨ ਸੁਨਾਮ ਦੇ ਸਫ਼ਰ ‘ਤੇ ਅਧਾਰਿਤ ਸੀ। ਇਸ ਮੌਕੇ ਅਮਨ ਨੇ ਨਸ਼ਿਆਂ ਦੀ ਦਲਦਲ ‘ਚੋਂ ਨਿਕਲਣ ਦੀ ਦਾਸਤਾਨ ਵੀ ਬਿਆਨ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਦਾ ਸਨਮਾਨ ਕੀਤਾ ਗਿਆ।                                           
         ਇਸ ਮਗਰੋਂ ਉੱਘੇ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਅਤੇ ਨਿਰਦੇਸ਼ਕ ਮਨਪਾਲ ਟਿਵਾਣਾ ਵਲੋਂ ਇਤਿਹਾਸਿਕ ਨਾਟਕ ‘ਸਰਹਿੰਦ ਦੀ ਦੀਵਾਰ’ ਖੇਡਿਆ ਗਿਆ, ਜਿਸ ਰਾਹੀਂ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ ਕਿ ਕਿਵੇਂ ਉਨ੍ਹਾਂ ਨੇ ਛੋਟੀ ਉਮਰ ਹੋਣ ਦੇ ਬਾਵਜੂਦ ਵੀ ਈਨ ਨਹੀਂ ਮੰਨੀ ਸਗੋਂ ਹੱਕ, ਸੱਚ ਤੇ ਧਰਮ ਲਈ ਡਟੇ ਰਹੇ। ਇਹ ਨਾਟਕ ਪਿਛਲੇ 59 ਸਾਲਾਂ ਤੋਂ ਪੂਰੇ ਭਾਰਤ ਅਤੇ ਵੱਖ ਵੱਖ ਦੇਸ਼ਾਂ ਵਿੱਚ ਸਫਲਤਾ ਪੂਰਵਕ ਖੇਡਿਆ ਜਾ ਚੁੱਕਾ ਹੈ।
      ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਉੱਘੇ ਹਾਸਰਸ ਕਲਾਕਾਰ ਗੁਰਦੀਪ ਮਨਾਲੀਆ ਨੇ ਆਪਣੇ ਵੱਖਰੇ ਅੰਦਾਜ਼ ਵਿਚ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਇਸ ਮੌਕੇ ਮੁੱਖ ਮਹਿਮਾਨ ਮੀਤ ਹੇਅਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਮਲ ਰਿਸ਼ੀ ਤੇ ਮਨਪਾਲ ਟਿਵਾਣਾ ਸਮੇਤ ਪੂਰੀ ਟੀਮ ਦਾ ਸਨਮਾਨ ਕੀਤਾ ਗਿਆ।
       ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ ਡੀ ਐਮ ਤਪਾ ਰਿਸ਼ਭ ਬਾਂਸਲ, ਐੱਸ ਡੀ ਐਮ ਮਹਿਲ ਕਲਾਂ ਹਰਕੰਵਲਜੀਤ ਸਿੰਘ, ਵੱਖ ਵੱਖ ਪੁਲੀਸ ਅਧਿਕਾਰੀ ਅਤੇ ਟ੍ਰਾਈਡੈਂਟ ਤੋਂ ਰੁਪਿੰਦਰ ਗੁਪਤਾ ਅਤੇ ਟੀਮ, ਵੱਖ ਵੱਖ ਅਧਿਕਾਰੀ ਅਤੇ ਕਰਮਚਾਰੀ, ਐਨ ਸੀ ਸੀ ਕੈਡਿਟਸ, ਵਿਦਿਆਰਥੀ ਵੀ ਹਾਜ਼ਰ ਸਨ।
Advertisement
Advertisement
Advertisement
Advertisement
error: Content is protected !!