ਟਰਾਈਡੈਂਟ ਗਰੁੱਪ ਵਲੋਂ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ 21 ਅਪ੍ਰੈਲ ਤੋਂ 30 ਅਪ੍ਰੈਲ ਤੱਕ ਚੱਲੇਗਾ ਕੈਂਪ
ਰਘਬੀਰ ਹੈਪੀ, ਬਰਨਾਲਾ 20 ਅਪ੍ਰੈਲ 2025
ਟਰਾਈਡੈਂਟ ਹਿਊਮੈਨਿਟੀ ਫਾਊਂਡੇਸ਼ਨ ਵਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਅਤੇ ਸ: ਕੁਲਵੰਤ ਸਿੰਘ ਧਾਲੀਵਾਲ ਚੇਅਰਮੈਨ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਸਹਿਯੋਗ ਨਾਲ ਮਿਤੀ 21 ਅਪ੍ਰੈਲ ਤੋਂ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਈਡੈਂਟ ਗਰੁੱਪ ਦੇ ਅਧਿਕਾਰੀ ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਇਹ ਕੈਂਪ ਅਰੁਣ ਮੈਮੋਰੀਅਲ ਕਲਚਰਲ ਸੈਂਟਰ, ਟਰਾਈਡੈਂਟ ਕੰਪਲੈਕਸ ਸੰਘੇੜਾ ਵਿਖੇ ਲਗਾਤਾਰ 10 ਦਿਨ ਭਾਵ 30 ਅਪ੍ਰੈਲ ਤੱਕ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ। ਇਸ ਕੈਂਪ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕੈਂਸਰ ਦੀ ਜਾਂਚ ਅਤੇ ਜਾਣਕਾਰੀ ਲਈ ਮੁਫ਼ਤ ਸਲਾਹ ਤੋਂ ਇਲਾਵਾ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਜਾਂਚ, ਔਰਤਾਂ ਦੀ ਛਾਤੀ ਲਈ ਮੈਮੋਗ੍ਰਾਫ਼ੀ ਟੈਸਟ, ਔਰਤਾਂ ਲਈ ਪੈਪ ਸਮੀਅਰ ਟੈਸਟ (ਗਰਭਾਸ਼ੇ ਕੈਂਸਰ ਦੀ ਜਾਂਚ), ਪੁਰਸ਼ਾਂ ਦੇ ਗਦੂਦਾਂ ਦੀ ਜਾਂਚ ਲਈ ਪੀ.ਐਸ.ਏ. ਟੈਸਟ, ਬਲੱਡ ਕੈਂਸਰ ਦੀ ਜਾਂਚ, ਮੂੰਹ ਤੇ ਗਲੇ ਦੇ ਕੈਂਸਰ ਦੀ ਜਾਂਚ, ਹੱਡੀਆਂ ਦੀ ਘਨਤਾ ਦੀ ਜਾਂਚ ਕਰ ਕੇ ਦਵਾਈਆਂ ਅਤੇ ਇਲਾਜ ਸਬੰਧੀ ਸਹੀ ਸਲਾਹ ਦਿੱਤੀ ਜਾਵੇਗੀ। ਸ੍ਰੀ ਗੁਪਤਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੈਂਪ ਵਿਚ ਅੱਖਾਂ ਦੀ ਜਾਂਚ ਕਰ ਕੇ ਮੁਫ਼ਤ ਐਨਕਾਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮਾਲਵਾ ਖੇਤਰ ਵਿਚ ਪਹਿਲੀ ਵਾਰ ਵੱਡੀ ਪੱਧਰ ’ਤੇ ਇਹ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਦੀ ਕੈਂਸਰ ਸਬੰਧੀ ਸਹੀ ਜਾਂਚ ਕਰਕੇ ਅਤੇ ਕੈਂਸਰ ਦੇ ਲੱਛਣਾਂ ਨੂੰ ਪਛਾਣ ਕੇ ਉਸ ਨੂੰ ਵੱਧਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ।