ਕੈਂਸਰ ਜਾਂਚ ਕੈਂਪ ਦੇ ਪਹਿਲੇ ਦਿਨ ਜਾਂਚ ਲਈ ਪਹੁੰਚੇ ਸੈਂਕੜੇ ਲੋਕ,,

Advertisement
Spread information

ਬਰਨਾਲਾ ‘ਚ ਟਰਾਈਡੈਂਟ ਵੱਲੋਂ 10 ਰੋਜ਼ਾ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਸ਼ੁਰੂ

ਡੀਆਈਜੀ ਸੁਖਵੰਤ ਸਿੰਘ ਗਿੱਲ ਨੇ ਕੀਤਾ ਉਦਘਾਟਨ, ਮਾਹਿਰ ਡਾਕਟਰਾਂ ਦੀ ਟੀਮ ਦੇਵੇਗੀ ਸੇਵਾਵਾਂ

   ਰਘਬੀਰ ਹੈਪੀ, ਬਰਨਾਲਾ 21 ਅਪ੍ਰੈਲ 2025

  ਟਰਾਈਡੈਂਟ ਹਿਊਮੈਨਿਟੀ ਫਾਊਂਡੇਸ਼ਨ ਵੱਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਅਤੇ ਸ: ਕੁਲਵੰਤ ਸਿੰਘ ਧਾਲੀਵਾਲ ਚੇਅਰਮੈਨ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਸਹਿਯੋਗ ਨਾਲ ਅੱਜ ਬਰਨਾਲਾ ਵਿਖੇ 10 ਰੋਜ਼ਾ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਦਾ ਉਦਘਾਟਨ ਡੀ ਆਈ ਜੀ ਸੁਖਵੰਤ ਸਿੰਘ ਗਿੱਲ ਨੇ ਕੀਤਾ।

     ਇਸ ਮੌਕੇ ‘ਤੇ ਵਿਸ਼ੇਸ਼ ਤੌਰ ‘ਤੇ ਐਸ ਐਸ ਪੀ ਬਰਨਾਲਾ ਮੁਹੰਮਦ ਸ਼ਰਫਰਾਜ ਆਲਮ, ਐਸ ਪੀ ਬਰਨਾਲਾ  ਰਾਜੇਸ਼ ਛਿਬਰ ਅਤੇ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਚੇਅਰਮੈਨ ਕੁਲਵੰਤ ਸਿੰਘ ਧਾਲੀਵਾਲ ਵੀ ਉਚੇਚੇ ਤੌਰ ‘ਤੇ ਪੁੱਜੇ।
ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਵਿਵੇਕ ਸਿੰਧਵਾਨੀ ਨੇ ਕਿਹਾ ਕਿ ਇਹ ਦਿਨ ਸਾਡੇ ਲਈ ਬਹੁਤ ਹੀ ਮਹੱਤਵਪੂਰਨ ਹੈ, ਕਿਉਂਕਿ ਇਸ ਕੈਂਪ ਰਾਹੀਂ ਸਾਨੂੰ ਇੱਕ ਅਜਿਹੀ ਬਿਮਾਰੀ ਦੇ ਖਿਲਾਫ ਇਕੱਠੇ ਹੋਣ ਦਾ ਮੌਕਾ ਮਿਲਿਆ ਹੈ, ਜਿਸ ਨੇ ਨਾ ਸਿਰਫ ਅਣਗਿਣਤ ਜ਼ਿੰਦਗੀਆਂ ਨੂੰ ਪ੍ਰਭਾਵਿਤ ਕੀਤਾ ਹੈ, ਬਲਕਿ ਪਰਿਵਾਰਾਂ ਨੂੰ ਵੀ ਡੂੰਘੇ ਦੁੱਖ ਵਿੱਚ ਧੱਕ ਦਿੱਤਾ ਹੈ। ਕੈਂਸਰ ਇੱਕ ਅਜਿਹਾ ਸ਼ਬਦ ਹੈ ਜਿਸ ਨੂੰ ਸੁਣਦੇ ਹੀ ਮਨ ਵਿੱਚ ਡਰ ਅਤੇ ਚਿੰਤਾ ਦਾ ਭਾਵ ਪੈਦਾ ਹੁੰਦਾ ਹੈ। ਪਰ ਅੱਜ ਇੱਥੇ ਇਕੱਠੇ ਹੋ ਕੇ, ਅਸੀਂ ਇਸ ਡਰ ਨੂੰ ਉਮੀਦ ਵਿੱਚ, ਚਿੰਤਾ ਨੂੰ ਜਾਗਰੂਕਤਾ ਵਿੱਚ ਅਤੇ ਨਿਰਾਸ਼ਾ ਨੂੰ ਸਮੂਹਿਕ ਯਤਨਾਂ ਵਿੱਚ ਬਦਲਣ ਦਾ ਸੰਕਲਪ ਲੈਂਦੇ ਹਾਂ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸ੍ਰੀ ਰਾਜਿੰਦਰ ਗੁਪਤਾ ਜੀ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਦੂਰਅੰਦੇਸ਼ੀ ਲੀਡਰਸ਼ਿਪ ਅਤੇ ਮਨੁੱਖੀ ਸੰਵੇਦਨਾਵਾਂ ਕਾਰਨ ਟਰਾਈਡੈਂਟ ਫਾਊਂਡੇਸ਼ਨ ਹਮੇਸ਼ਾ ਸਮਾਜ ਦੇ ਭਲੇ ਲਈ ਤਤਪਰ ਰਿਹਾ ਹੈ। ਉਨ੍ਹਾਂ ਦਾ ਇਹ ਉਪਰਾਲਾ, ਇਸ ਮਹੱਤਵਪੂਰਨ ਸਿਹਤ ਕੈਂਪ ਦਾ ਆਯੋਜਨ, ਇਸ ਮਨੁੱਖੀ ਭਾਵਨਾ ਦੀ ਇੱਕ ਸ਼ਾਨਦਾਰ ਉਦਾਹਰਣ ਹੈ। ਉਨ੍ਹਾਂ ਕੁਲਵੰਤ ਸਿੰਘ ਧਾਲੀਵਾਲ ਜੀ ਅਤੇ ਵਰਲਡ ਕੈਂਸਰ ਕੇਅਰ ਸੁਸਾਇਟੀ ਦੀ ਪੂਰੀ ਟੀਮ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਕੈਂਸਰ ਦੇ ਖਿਲਾਫ ਇਸ ਲੜਾਈ ਵਿੱਚ ਆਪਣਾ ਅਨਮੋਲ ਸਮਾਂ, ਮੁਹਾਰਤ ਅਤੇ ਸਰੋਤ ਸਮਰਪਿਤ ਕੀਤੇ ਹਨ। ਉਨ੍ਹਾਂ ਦੀ ਵਚਨਬੱਧਤਾ ਅਤੇ ਅਣਥੱਕ ਯਤਨ ਹੀ ਇਸ ਮੈਗਾ ਕੈਂਪ ਨੂੰ ਸਾਕਾਰ ਰੂਪ ਦੇ ਸਕੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਈਡੈਂਟ ਅਧਿਕਾਰੀ ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਇਹ ਕੈਂਪ ਅਰੁਣ ਮੈਮੋਰੀਅਲ ਕਲਚਰਲ ਸੈਂਟਰ, ਟਰਾਈਡੈਂਟ ਕੰਪਲੈਕਸ ਸੰਘੇੜਾ ਵਿਖੇ ਲਗਾਤਾਰ 10 ਦਿਨ ਭਾਵ 30 ਅਪ੍ਰੈਲ ਤੱਕ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕੈਂਸਰ ਦੀ ਜਾਂਚ ਅਤੇ ਜਾਣਕਾਰੀ ਲਈ ਮੁਫ਼ਤ ਸਲਾਹ ਤੋਂ ਇਲਾਵਾ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਜਾਂਚ, ਔਰਤਾਂ ਦੀ ਛਾਤੀ ਲਈ ਮੈਮੋਗ੍ਰਾਫੀ ਟੈਸਟ, ਔਰਤਾਂ ਲਈ ਪੈਪ ਸਮੀਅਰ ਟੈਸਟ (ਗਰਭਾਸ਼ੇ ਕੈਂਸਰ ਦੀ ਜਾਂਚ), ਮਰਦਾਂ ਦੇ ਗਦੂਦਾਂ ਦੀ ਜਾਂਚ ਲਈ ਪੀ.ਐਸ.ਏ. ਟੈਸਟ, ਬਲੱਡ ਕੈਂਸਰ ਦੀ ਜਾਂਚ, ਮੂੰਹ ਤੇ ਗਲੇ ਦੇ ਕੈਂਸਰ ਦੀ ਜਾਂਚ, ਹੱਡੀਆਂ ਦੀ ਘਣਤਾ ਦੀ ਜਾਂਚ ਕਰ ਕੇ ਦਵਾਈਆਂ ਅਤੇ ਇਲਾਜ ਸਬੰਧੀ ਸਹੀ ਸਲਾਹ ਦਿੱਤੀ ਜਾਵੇਗੀ।

    ਇਸ ਤੋਂ ਇਲਾਵਾ ਕੈਂਪ ਵਿੱਚ ਅੱਖਾਂ ਦੀ ਜਾਂਚ ਕਰ ਕੇ ਮੁਫ਼ਤ ਐਨਕਾਂ ਲਈ ਲਗਾਈਆਂ ਜਾਣਗੀਆਂ। ਸ੍ਰੀ ਗੁਪਤਾ ਨੇ ਦੱਸਿਆ ਕਿ ਮਾਲਵਾ ਖੇਤਰ ਵਿੱਚ ਪਹਿਲੀ ਵਾਰ ਵੱਡੇ ਪੱਧਰ ‘ਤੇ ਇਹ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਦੀ ਕੈਂਸਰ ਸਬੰਧੀ ਸਹੀ ਜਾਂਚ ਕਰਕੇ ਅਤੇ ਕੈਂਸਰ ਦੇ ਲੱਛਣਾਂ ਨੂੰ ਪਛਾਣ ਕੇ ਵੱਧਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਡਾਕਟਰਾਂ ਵੱਲੋਂ ਕੈਂਪ ਵਿੱਚ 500 ਤੋਂ ਵੱਧ ਪੁੱਜੇ ਮਰੀਜ਼ਾਂ ਦਾ ਕੈਂਸਰ ਚੈੱਕਅਪ ਕਰਦਿਆਂ ਮੁਫ਼ਤ ਦਵਾਈਆਂ ਅਤੇ ਨਜ਼ਰ ਦੀਆਂ ਐਨਕਾਂ ਦਿੱਤੀਆਂ ਗਈਆਂ। ਇਸ ਮੌਕੇ ਕੈਂਸਰ ਦੇ ਲੱਛਣਾਂ ਨੂੰ ਪਛਾਣ ਕੇ ਮੈਮੋਗ੍ਰਾਫੀ ਟੈਸਟ ਸਮੇਤ ਹਰ ਤਰ੍ਹਾਂ ਦੇ ਟੈਸਟ ਕੀਤੇ ਗਏ।
ਇਸ ਮੌਕੇ ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ। ਟਰਾਈਡੈਂਟ ਨੇ ਆਏ ਹੋਏ ਸਰਪੰਚਾਂ, ਪੰਚਾਇਤਾਂ, ਸ਼ਹਿਰ ਦੇ ਐਮ ਸੀ, ਪੱਤਰਕਾਰਾਂ ਅਤੇ ਪਤਵੰਤੇ ਸੱਜਣਾਂ ਦਾ ਸ਼ਾਮਿਲ ਹੋਣ ‘ਤੇ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਕਿ ਮਾਲਵਾ ਖੇਤਰ ਦੇ ਇਸ ਸਭ ਤੋਂ ਵੱਡੇ ਕੈਂਸਰ ਚੈੱਕਅਪ ਅਤੇ ਜਾਗਰੂਕਤਾ ਕੈਂਪ ਦਾ ਵੱਡੇ ਪੱਧਰ ‘ਤੇ ਲੋੜਵੰਦਾਂ ਵੱਲੋਂ ਲਾਹਾ ਲਿਆ ਜਾਵੇ ਤਾਂ ਜੋ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਛੁਟਕਾਰਾ ਪਾਇਆ ਜਾ ਸਕੇ। ਇਸ ਮੌਕੇ ਤਰਲੋਚਨ ਬਾਂਸਲ ਸਾਬਕਾ ਪ੍ਰਧਾਨ ਨਗਰ ਕੌਂਸਲ ਤਪਾ, ਪਰਮਜੀਤ ਸਿੰਘ ਖਾਲਸਾ ਮੈਂਬਰ ਐਸਜੀਪੀਸੀ, ਰਪਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਯਾਦਵਿੰਦਰ ਸਿੰਘ ਦੀਵਾਨਾ, ਐਮ ਸੀ ਹਰਬਖਸ਼ੀਸ਼ ਸਿੰਘ ਗੋਨੀ, ਬੀਜੇਪੀ ਸੁਰਜੀਤ ਸਿੰਘ ਠੀਕਰੀਵਾਲ, ਕੰਵਲਜੀਤ ਸਿੰਘ ਸ਼ੀਤਲ, ਬਲੌਰ ਸਿੰਘ ਤੋਤੀ ਸਰਪੰਚ ਚਮਕੌਰ ਸਿੰਘ ਸਮੇਤ ਵੱਡੀ ਗਿਣਤੀ ‘ਚ ਸ਼ਹਿਰੀਆਂ ਨੇ ਭਾਗ ਲਿਆ।

Advertisement
Advertisement
Advertisement
Advertisement
error: Content is protected !!