ਰਘਬੀਰ ਹੈਪੀ, ਬਰਨਾਲਾ 10 ਮਈ 2025
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਬਲੈਕਆਊਟ ਸਬੰਧੀ ਪਹਿਲਾਂ ਜਾਰੀ ਹੁਕਮਾਂ ਤੋਂ ਬਾਅਦ ਹੁਣ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਇਸ ਸਬੰਧੀ ਮੀਡੀਆ ਰਾਹੀਂ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਕ ਡ੍ਰਿਲ ਦੀ ਤਰਜ ‘ਤੇ ਜ਼ਿਲ੍ਹਾ ਬਰਨਾਲਾ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੀ 10 ਮਈ, 2025 ਨੂੰ ਰਾਤ 8 ਵਜੇ ਤੋਂ ਲੈ ਕੇ 11 ਮਈ, 2025 ਸਵੇਰੇ 6 ਵਜੇ ਤੱਕ ਕੀਤੇ ਜਾਣ ਵਾਲੇ ਬਲੈਕ ਆਊਟ ਨੂੰ ਹੁਣ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੱਦ ਕਰ ਦਿੱਤਾ ਗਿਆ ਹੈ। ਨਾਲ ਹੀ ਦੁਕਾਨਾਂ ਬੰਦ ਕਰਨ ਸਬੰਧੀ ਨਿਰਦੇਸ਼ ਵੀ ਰੱਦ ਕੀਤੇ ਜਾਂਦੇ ਹਨ। ਵਰਨਣਯੋਗ ਹੈ ਕੀ ਡਿਪਟੀ ਕਮਿਸ਼ਨਰ ਵੱਲੋਂ ਹਾਲੀਆ ਜਾਰੀ ਹੁਕਮ ਭਾਰਤ ਪਾਕਿਸਤਾਨ ਯੁੱਧ ਨੂੰ ਲ਼ੈ ਕੇ ਅਮਰੀਕੀ ਰਾਸ਼ਟਰਪਤੀ ਦੇ ਦਖਲ ਉਪਰੰਤ ਲਾਗੂ ਸੀਜ਼ ਫਾਇਰ ਹੋ ਜਾਣ ਤੋਂ ਬਾਅਦ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਕਿਸੀ ਵੀ ਐਮਰਜੈਂਸੀ ਦੀ ਸੂਰਤ ਵਿੱਚ ਹੇਠ ਲਿਖੇ ਨੰਬਰਾਂ ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
01679-233031
97795-45100
98726-00040
ਵੱਲੋਂ- ਡੀ. ਸੀ. ਬਰਨਾਲਾ।