DC ਨੇ ਕਿਹਾ, ਜ਼ਿਲ੍ਹਾ ਵਾਸੀਆਂ ਤੋਂ ਮਿਲਿਆ ਪੂਰਨ ਸਹਿਯੋਗ, ਅਫਵਾਹਾਂ ਤੋਂ ਬਚਣ ਦੀ ਅਪੀਲ
ਰਘਵੀਰ ਹੈਪੀ, ਬਰਨਾਲਾ 12 ਮਈ 2025
ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ। ਉਨ੍ਹਾਂ ਨੇ ਪਿਛਲੇ ਦਿਨੀਂ ਤਣਾਅਪੂਰਨ ਸਥਿਤੀ ਦੌਰਾਨ ਪ੍ਰਸ਼ਾਸਨ ਨੂੰ ਦਿੱਤੇ ਸਹਿਯੋਗ ਲਈ ਬਰਨਾਲਾ ਵਾਸੀਆਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਵਾਸੀ ਆਮ ਸਮੇਂ ਵਾਂਗ ਆਪਣਾ ਕੰਮ ਮੁੜ ਸ਼ੁਰੂ ਕਰ ਸਕਦੇ ਹਨ। ਹਾਲਾਂਕਿ ਡਰੋਨ ਉਡਾਉਣ ‘ਤੇ ਪਾਬੰਦੀ ਲਾਗੂ ਹੈ ਅਤੇ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਡਰੋਨ ਉਡਾਉਣ ਦੀ ਇਜਾਜ਼ਤ ਨਹੀਂ ਹੈ। 

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਰੱਖਿਆ ਅਧਿਕਾਰੀਆਂ ਦੇ ਨਾਲ ਲਗਾਤਾਰ ਸੰਪਰਕ ਵਿੱਚ ਹੈ, ਕਿਸੇ ਵੀ ਲੋੜ ਦੀ ਸਥਿਤੀ ਵਿੱਚ, ਪ੍ਰਸ਼ਾਸਨ ਜਨਤਾ ਨੂੰ ਸੂਚਿਤ ਕਰੇਗਾ ਤੇ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਅਤੇ ਕਾਲਜ ਭਲਕੇ ਮਿਤੀ 13 ਮਈ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਕਿਸੇ ਵੀ ਸਥਿਤੀ ਵਿੱਚ ਕੰਟਰੋਲ ਰੂਮ ਦੇ ਨੰਬਰਾਂ 01679-233031, 97795-45100, 98726-00040 ‘ਤੇ ਸੰਪਰਕ ਕੀਤਾ ਜਾਵੇ।