ਸ਼ਹਿਰ ਨੂੰ ਸੋਹਣਾ ਬਣਾਉਣ ਤੇ ਜ਼ੋਰ, ਇੱਕ ਕੂੜਾ ਡੰਪ ਦਾ ਖਾਤਮਾ ਹੋਊ ਹੋਰ…..!

Advertisement
Spread information

ਲੋਕ ਸਭਾ ਮੈਂਬਰ ਨੇ ਕੰਮ ਕਰਾਇਆ ਸ਼ੁਰੂ; 20000 ਮੀਟ੍ਰਿਕ ਟਨ ਕੂੜੇ ਦਾ ਹੋਵੇਗਾ ਨਿਬੇੜਾ

ਠੋਸ ਕੂੜੇ ਨੂੰ ਬਾਲਣ ਵਜੋਂ ਵਰਤਿਆ ਜਾਵੇਗਾ, ਕਰੀਬ 6 ਮਹੀਨਿਆਂ ਵਿਚ ਮੁਕੰਮਲ ਹੋਵੇਗਾ ਪ੍ਰੋਜੈਕਟ
ਰਘਵੀਰ ਹੈਪੀ, ਬਰਨਾਲਾ, 13 ਮਈ 2025
        ਬਰਨਾਲਾ ਸ਼ਹਿਰ ਦੇ ਸੁੰਦਰੀਕਰਨ ਕਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ, ਜਿਸ ਤਹਿਤ ਸ਼ਹਿਰ ਦੇ ਦਹਾਕਿਆਂ ਪੁਰਾਣੇ 2 ਵੱਡੇ ਕੂੜਾ ਡੰਪਾਂ ਨੂੰ ਕਰੀਬ 2 ਕਰੋੜ ਦੀ ਲਾਗਤ ਨਾਲ ਖਤਮ ਕੀਤਾ ਜਾ ਰਿਹਾ ਹੈ। ਇਹ ਦਾਅਵਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਮੋਗਾ ਰੋਡ ਫਲਾਈਓਵਰ ਨੇੜਲੇ ਦਹਾਕਿਆਂ ਪੁਰਾਣੇ ਮੁੱਖ ਕੂੜਾ ਡੰਪ ਨੂੰ ਖਤਮ ਕਰਨ ਲਈ 79.75 ਲੱਖ ਰੁਪਏ ਦੀ ਲਾਗਤ ਵਾਲੇ ਬਾਇਓ ਰੈਮੀਡੀਏਸ਼ਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਕੀਤਾ।
        ਮੀਤ ਹੇਅਰ ਨੇ ਕਿਹਾ ਕਿ ਸ਼ਹਿਰ ਦਾ ਕਈ ਦਹਾਕਿਆਂ ਦਾ ਕੂੜਾ ਇਸ ਡੰਪਿੰਗ ਸਾਈਟ ‘ਤੇ ਲਿਆਂਦਾ ਜਾਂਦਾ ਸੀ ਤੇ ਹੁਣ ਇਸ 20000 ਮੀਟ੍ਰਿਕ ਵਿੱਚ ਟਨ ਕੂੜੇ ਦੇ ਢੇਰ ਨੂੰ ਬਾਇਓ ਰੈਮੀਡੀਏਸ਼ਨ ਪ੍ਰੋਜੈਕਟ ਨਾਲ ਖਤਮ ਕੀਤਾ ਜਾਵੇਗਾ। ਇਸ ਤਹਿਤ ਠੋਸ ਕੂੜੇ ਨੂੰ ਫੈਕਟਰੀਆਂ ਵਿੱਚ ਬਾਲਣ ਲਈ ਵਰਤਿਆ ਜਾਵੇਗਾ ਅਤੇ ਮਿੱਟੀ ਨੂੰ ਨੀਵੀਆਂ ਥਾਵਾਂ ‘ਤੇ ਲੋੜ ਅਨੁਸਾਰ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰੀਬ 6 ਮਹੀਨਿਆਂ ਵਿਚ ਇਹ ਪ੍ਰੋਜੈਕਟ ਮੁਕੰਮਲ ਜਾਵੇਗਾ ਜਿਸ ਨਾਲ ਸ਼ਹਿਰ ਦੀ ਸੁੰਦਰੀਕਰਨ ਮੁਹਿੰਮ ਨੂੰ ਹੁਲਾਰਾ ਮਿਲੇਗਾ।
        ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 1.41 ਕਰੋੜ ਦੀ ਲਾਗਤ ਨਾਲ ਅਨਾਜ ਮੰਡੀ ਵਾਲੇ ਕੂੜਾ ਡੰਪ ਦੇ ਨਿਬੇੜੇ ਲਈ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਸ਼ਹਿਰ ਦੇ ਸੁੰਦਰੀਕਰਨ ਕਈ ਜਿੱਥੇ ਚੌਕਾਂ ਦਾ ਕੰਮ ਕਰਾਇਆ ਗਿਆ ਹੈ, ਓਥੇ ਕਰੋੜਾਂ ਦੀ ਲਾਗਤ ਨਾਲ ਪਾਰਕਾਂ, ਗਲੀਆਂ, ਸੀਵਰੇਜ, ਜਲ ਸਪਲਾਈ ਦੇ ਕੰਮ ਕਰਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਰਨਾਲਾ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਲਈ ਫੰਡਾਂ ਦੇ ਗੱਫ਼ੇ ਦਿੱਤੇ ਜਾ ਰਹੇ ਹਨ ਜਿਸ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ।                                       
       ਇਸ ਮੌਕੇ ਉਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਅਤੇ ਗਿੱਲਾ ਕੂੜਾ ਵੱਖੋ – ਵੱਖ ਰੱਖਣ ਅਤੇ ਨਗਰ ਕੌਂਸਲ ਬਰਨਾਲਾ ਨੂੰ ਪੂਰਾ ਸਹਿਯੋਗ ਦੇਣ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਗੁਰਜੋਤ ਸਿੰਘ ਭੱਠਲ, ਹਰਿੰਦਰ ਸਿੰਘ ਧਾਲੀਵਾਲ, ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ਪਰਮਜੀਤ ਸਿੰਘ ਜੋਂਟੀ ਮਾਨ ਤੇ ਵੱਖ ਵੱਖ ਐਮ ਸੀ ਸਾਹਿਬਾਨ, ਕਾਰਜ ਸਾਧਕ ਅਫ਼ਸਰ ਵਿਸ਼ਾਲਦੀਪ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Advertisement
Advertisement
Advertisement
Advertisement
error: Content is protected !!