ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ…

Advertisement
Spread information

MLA ਲਾਭ ਸਿੰਘ ਉਗੋਕੇ ਵੱਲੋਂ ਦੀਪਗੜ੍ਹ, ਮਝੂਕੇ ,ਅਲਕੜਾ ‘ਚ ਪਿੰਡਾਂ ਦੇ ਪਹਿਰੇਦਾਰਾਂ ਨਾਲ ਬੈਠਕਾਂ

ਲੋਕ ਲਹਿਰ ਨੂੰ ਪਿੰਡ – ਪਿੰਡ ਤੱਕ ਪਹੁੰਚਾਇਆ ਜਾ ਰਿਹਾ ਹੈ, ਉਗੋਕੇ

ਸੋਨੀ ਪਨੇਸਰ, ਬਰਨਾਲਾ 16 ਮਈ 2025

         ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।                                         
      ਹਲਕਾ ਵਿਧਾਇਕ ਭਦੌੜ ਸ੍ਰੀ ਲਾਭ ਸਿੰਘ ਉਗੋਕੇ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਉਂਦੀ ਇਸ ਯਾਤਰਾ ਤਹਿਤ ਅੱਜ ਪਿੰਡ ਦੀਪਗੜ੍ਹ, ਮਝੂਕੇ ਅਤੇ ਅਲਕੜਾ ਵਿਖੇ ਸਮਾਗਮ ਕਰਵਾਏ ਗਏ।ਇਸ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕਤਾ ਸਮੱਗਰੀ ਵੰਡੀ ਗਈ।
ਇਸ ਮੌਕੇ ਬੋਲਦਿਆਂ ਸ੍ਰੀ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ‘ਤੇ ਖਤਮ ਕਰ ਰਹੀ ਹੈ ਅਤੇ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ’ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਅਤੇ ਨਾਲ ਹੀ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਦੇਣ।
     ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ।
      ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਸਮਾਜ ਦੇ ਸਰਬਪੱਖੀ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਹਲਕੇ ਵਿੱਚ ਸਿੱਖਿਆ ਨੂੰ ਵੱਡੇ ਪੱਧਰ ‘ਤੇ ਉਤਸਾਹਿਤ ਕੀਤਾ ਜਾ ਰਿਹਾ ਹੈ ਅਤੇ ਕਰੋੜਾਂ ਰੁਪਏ ਸਕੂਲਾਂ ‘ਤੇ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਹਲਕੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਵੀ ਕੀਤੇ ਜਾ ਰਹੇ ਹਨ। ਇਸ ਮੌਕੇ ਉਨਾਂ ਦੇ ਨਾਲ ਡੀਐਸਪੀ ਗੁਰਬਿੰਦਰ ਸਿੰਘ, ਤਹਿਸੀਲਦਾਰ ਓਮਕਾਰ ਸਿੰਘ, ਨੈਬ ਤਹਿਸੀਲਦਾਰ ਰਵਿੰਦਰ ਸਿੰਘ, ਬੀਡੀਪੀਓ ਜਗਰਾਜ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Advertisement
Advertisement
Advertisement
Advertisement
error: Content is protected !!