ਪਿੰਡ-ਪਿੰਡ ਪਹੁੰਚਣ ਲੱਗਿਆ, ਨਸ਼ਿਆਂ ਵਿਰੁੱਧ ਇਕੱਠੇ ਹੋਣ ਦਾ ਹੋਕਾ….!

Advertisement
Spread information

ਨਸ਼ਾ ਮੁਕਤੀ ਯਾਤਰਾ: ਸੂਬੇ ਦੇ ਹਜ਼ਾਰਾਂ ਪਿੰਡਾਂ ਵਿਚ ਪੁੱਜੇਗਾ ਨਸ਼ਾ ਮੁਕਤੀ ਦਾ ਸੰਦੇਸ਼

ਪਿੰਡ ਖੁੱਡੀ ਕਲਾਂ ਅਤੇ ਜੋਧਪੁਰ ਦੇ ਵਾਸੀਆਂ ਨੇ ਨਸ਼ਿਆਂ ਖ਼ਿਲਾਫ਼ ਲਿਆ ਪ੍ਰਣ
ਰਘਵੀਰ ਹੈਪੀ, ਬਰਨਾਲਾ 19 ਮਈ 2025
         ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਪਿੰਡ ਪਿੰਡ ਜਾ ਕੇ ਨਸ਼ਿਆਂ ਵਿਰੁੱਧ ਇਕੱਠੇ ਹੋਣ ਦਾ ਹੋਕਾ ਦਿੱਤਾ ਜਾ ਰਿਹਾ ਹੈ।                                 
        ਇਹ ਪ੍ਰਗਟਾਵਾ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਪਿੰਡ ਜੋਧਪੁਰ ਵਿਚ ਨਸ਼ਾ ਮੁਕਤੀ ਸਭਾ ਦੌਰਾਨ ਕੀਤਾ। ਇਸ ਮਗਰੋਂ ਉਨ੍ਹਾਂ ਪਿੰਡ ਖੁੱਡੀ ਕਲਾਂ ਵਿਚ ਵੀ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚ “ਨਸ਼ਾ ਮੁਕਤੀ ਯਾਤਰਾ” ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ। ਇਸ ਯਾਤਰਾ ਦੇ ਮਾਧਿਅਮ ਨਾਲ ਹਜ਼ਾਰਾਂ ਪਿੰਡਾਂ ਅਤੇ ਵਾਰਡਾਂ ਤੱਕ ਜਨ ਸੰਪਰਕ ਤੇ ਜਨ ਜਾਗਰੂਕਤਾ ਦਾ ਸੰਦੇਸ਼ ਪਹੁੰਚਾਇਆ ਜਾਵੇਗਾ।                                           
       ਇਸ ਸੰਪਰਕ ਮੁਹਿੰਮ ਤਹਿਤ ਹਰ ਰੋਜ਼ ਲਗਭਗ 351 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਹੋ ਰਹੀਆਂ ਹਨ। ਹਰ ਵਿਧਾਨ ਸਭਾ ਹਲਕੇ ਵਿੱਚ ਤਿੰਨ ਪਿੰਡ ਚੁਣੇ ਗਏ ਹਨ ਜਿੱਥੇ ਜਨਤਾ ਦੀ ਭਾਗੀਦਾਰੀ ਨਾਲ ਇਹ ਅੰਦੋਲਨ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਮੁਕਤੀ ਲਈ ਸਹੁੰ ਵੀ ਚੁਕਾਈ।
      ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਰਾਮ ਤੀਰਥ ਮੰਨਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਨਾਗਰਿਕ ਆਪਣੇ ਪਿੰਡ ਦਾ ਪਹਿਰੇਦਾਰ ਬਣੇ ਤਾਂ ਜੋ ਪਿੰਡਾਂ ਵਿਚ ਨਾ ਨਸ਼ਾ ਤਸਕਰ ਵੜੇ ਅਤੇ ਨਾ ਹੀ ਨਸ਼ਾ ਵਿਕੇ। ਉਨ੍ਹਾਂ ਕਿਹਾ ਕਿ ਹਰ ਪਿੰਡ ਵਾਸੀ, ਹਰ ਪਰਿਵਾਰ ਤੇ ਹਰ ਨੌਜਵਾਨ ਇਸ ਅੰਦੋਲਨ ਨਾਲ ਜੁੜੇ।
      ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡ ਵਿਚ ਕੋਈ ਨਸ਼ਾ ਤਸਕਰ ਆਉਂਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਜੇਕਰ ਕੋਈ ਵਿਅਕਤੀ ਨਸ਼ੇ ਕਰਦਾ ਹੈ ਤਾਂ ਸਿਹਤ ਵਿਭਾਗ ਨਾਲ ਰਾਬਤਾ ਕੀਤਾ ਜਾਵੇ ਉਸ ਦਾ ਇਲਾਜ ਮੁਫ਼ਤ ਹੋਵੇਗਾ। ਇਸ ਮੌਕੇ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ, ਸਿਹਤ ਵਿਭਾਗ ਤੋਂ ਐਸ ਐਮ ਓ ਡਾਕਟਰ ਸਤਵੰਤ ਸਿੰਘ ਔਜਲਾ, ਬੀ ਡੀ ਪੀ ਓ ਸੁਖਵਿੰਦਰ ਸਿੰਘ ਸਿੱਧੂ,  ਸਰਪੰਚ ਵੀਰਪਾਲ ਕੌਰ, ਸਰਪੰਚ ਤਰਸੇਮ ਸਿੰਘ, ਬਲਰਾਜ ਸਿੰਘ ਬੀ ਈ ਈ, ਪੁਲਿਸ ਤੇ ਹੋਰ ਵਿਭਾਗਾਂ ਤੋਂ ਸਟਾਫ ਅਤੇ ਮੋਹਤਬਰ ਹਾਜ਼ਰ ਸਨ।

Advertisement
Advertisement
Advertisement
Advertisement
error: Content is protected !!