ਚੇਤਨ ਗਰਗ, ਬਰਨਾਲਾ, 21 ਮਈ 2025
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਓਟ ਸੈਂਟਰ, ਸਿਵਲ ਹਸਪਤਾਲ, ਬਰਨਾਲਾ ਵਿਖੇ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।
ਕਰੀਅਰ ਕਾਊਂਸਲਰ ਮਿਸ. ਸੁਮਿੰਦਰ ਕੌਰ ਨੇ ਨਸ਼ਿਆਂ ਖਿਲਾਫ ਮੁਹਿੰਮ ਅਧੀਨ ਪ੍ਰਾਰਥੀਆਂ ਨੂੰ ਜਾਗਰੂਕ ਕਰਨ ਉਪਰੰਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਫਰੀ ਇੰਟਰਨੈਟ ਸਰਵਿਸ, ਲਾਇਬੇ੍ਰੀ, ਪ੍ਰਾਈਵੇਟ ਕੰਪਨੀਆਂ ਦੁਆਰਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ, ਸਵੈ-ਰੋਜ਼ਗਾਰ ਲਈ ਲੋਨ ਅਤੇ ਹੁਨਰ ਵਿਕਾਸ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਦੌਰਾਨ ਸ੍ਰੀ ਗੌਰਵ ਕੁਮਾਰ, ਬੀ.ਟੀ.ਈ, ਵੱਲੋਂ ਪ੍ਰਾਰਥੀਆਂ ਨੂੰ ਪੰਜਾਬ ਸਰਕਾਰ ਦੇ ਪ੍ਰੋਗਰਾਮ ਵਿਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਇਹ ਸੰਦੇਸ਼ ਆਪਣੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸਾਥੀਆਂ ਤੱਕ ਪਹੁੰਚਾਉਣ ਲਈ ਕਿਹਾ। ਇਸ ਸਮਾਗਮ ਦੌਰਾਨ ਪੀਜੀਆਰਕਾਮ ਪੋਰਟਲ ‘ਤੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ।
ਯੁੱਧ ਨਸ਼ਿਆਂ ਵਿਰੁੱਧ-ਰਜਿਸਟ੍ਰੇਸ਼ਨ ਲਈ ਲਾਇਆ ਕੈਂਪ
