ਸ੍ਰੀ ਕਾਲੀ ਦੇਵੀ ਮੰਦਿਰ ਦੇ ਕਾਇਆਕਲਪ ਲਈ ਯੋਜਨਾ ਤਿਆਰ..ਮੰਦਿਰ ਪਹੁੰਚੇ MLA ਕੋਹਲੀ

Advertisement
Spread information

ਵਿਧਾਇਕ ਕੋਹਲੀ ਨੇ ਸ੍ਰੀ ਕਾਲੀ ਦੇਵੀ ਮੰਦਿਰ ਦੇ ਵਿਕਾਸ ਲਈ ਭੇਜੀ ਤਜਵੀਜ਼ ਪਾਸ ਕਰਨ ਲਈ CM ਮਾਨ ਤੇ ਕੇਜਰੀਵਾਲ ਦਾ ਕੀਤਾ ਧੰਨਵਾਦ

ਮੰਦਿਰ ਨੂੰ ਸ਼ਾਨਦਾਰ ਤੇ ਵਿਰਾਟ ਬਣਾਉਣ ਲਈ ਮਾਂ ਸ਼੍ਰੀ ਕਾਲੀ ਦੇਵੀ ਦੇ ਚਰਨਾਂ ਵਿੱਚ ਸਾਰਿਆਂ ਨੂੰ ਆਸ਼ੀਰਵਾਦ ਦੇਣ ਤੇ ਸੁਮੱਤ ਬਖਸ਼ਣ ਦੀ ਕੀਤੀ ਕਾਮਨਾ

ਮੰਦਿਰ ਕਮੇਟੀ ਨੇ ਕਿਹਾ, ਕੋਹਲੀ ਪਟਿਆਲਾ ‘ਚ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ 

ਬਲਵਿੰਦਰ ਪਾਲ, ਪਟਿਆਲਾ, 26 ਮਈ 2025
         ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਪਟਿਆਲਾ ਦੇ ਪ੍ਰਚੀਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਪੜਾਅਵਾਰ ਕਾਇਆਕਲਪ ਕਰਨ ਲਈ ਜੋ ਤਜਵੀਜ਼ ਮੰਦਿਰ ਕਮੇਟੀ ਦੀ ਸਲਾਹ ਨਾਲ ਬਣਾਕੇ ਭੇਜੀ ਗਈ ਸੀ, ਉਸ ਨੂੰ ਪਾਸ ਕਰਨਾ ਇੱਕ ਇਤਿਹਾਸਕ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਇਹ ਉਪਰਾਲਾ ਪਟਿਆਲਾ ਦੇ ਲਈ ਇਤਿਹਾਸਕ ਕਦਮ ਹੈ, ਜਿਸ ਲਈ ਉਹ ਬਤੌਰ ਵਿਧਾਇਕ ਤੇ ਹਿੰਦੂ-ਸਿੱਖ ਏਕਤਾ ਦੇ ਮੁਦਈ ਵਜੋਂ ਦੋਵਾਂ ਆਗੂਆਂ ਦਾ ਧੰਨਵਾਦ ਕਰਦੇ ਹਨ।
         ਅੱਜ ਇੱਥੇ ਗੱਲਬਾਤ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਦੋ ਸਾਲਾਂ ਦਾ ਸਮਾਂ ਲਗਾ ਕੇ ਮੰਦਿਰ ਕਮੇਟੀ ਦੀ ਸਲਾਹ ਨਾਲ ਮੰਦਿਰ ਦੇ ਵਿਕਾਸ ਲਈ ਜੋ ਤਜਵੀਜ਼ ਬਣਾ ਕੇ ਭੇਜੀ ਸੀ, ਉਸ ਨੂੰ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪ੍ਰਵਾਨ ਕਰਨ ਦਾ ਬੀਤੇ ਕੱਲ੍ਹ ਮੰਦਿਰ ਵਿਖੇ ਨਤਮਸਤਕ ਹੋਣ ਮੌਕੇ ਐਲਾਨ ਕੀਤਾ ਹੈ, ਜੋ ਕਿ ਪਟਿਆਲਾ ਵਾਸੀਆਂ ਅਤੇ ਸੰਸਾਰ ਭਰ ਵਿੱਚ ਵਸਦੇ ਸ਼ਰਧਾਲੂਆਂ ਲਈ ਬਹੁਤ ਵੱਡੀ ਖੁਸ਼ੀ ਦੀ ਗੱਲ ਹੈ।
       ਵਿਧਾਇਕ ਕੋਹਲੀ ਨੇ ਦੱਸਿਆ ਕਿ ਪਹਿਲਾਂ ਤੀਰਥ ਯਾਤਰਾ ਕਮੇਟੀ ਦੇ ਚੇਅਰਮੈਨ ਕਮਲ ਬਾਂਸਲ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਪਿਛਲੇ ਕਈ ਮਹੀਨਿਆਂ ਤੋਂ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਨਤਮਸਤਕ ਹੋ ਰਹੇ ਸਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਦਿਰ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਇਸਨੂੰ ਵਿਰਾਸਤੀ ਵਾਸਤੂਕਲਾ ਨਾਲ ਹੋਰ ਆਕਰਸ਼ਕ ਦਿੱਖ ਦੇਣ ਲਈ ਤਜਵੀਜ਼ ਤਿਆਰ ਕੀਤੀ ਜਾ ਰਹੀ ਸੀ।
      ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਦਰਸ਼ੀ ਸੋਚ ਸਦਕਾ ਇਹ ਇਤਿਹਾਸਕ ਕਾਰਜ ਹੋਣ ਜਾ ਰਹੇ ਹਨ, ਜੋ ਕਿ ਪਿਛਲੀਆਂ ਸਰਕਾਰਾਂ ਸਮੇਂ ਹੀ ਹੋ ਜਾਣੇ ਚਾਹੀਦੇ ਸਨ ਪ੍ਰੰਤੂ ਇਹ ਬਹੁਤ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ 30 ਸਾਲਾਂ ਤੋਂ ਮੰਦਰ ਦੇ ਸੁੱਕੇ ਪਏ ਸਰੋਵਰ ਵੱਲ ਤੇ ਹੋਰ ਵਿਕਾਸ ਕਾਰਜਾਂ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ।
    ਇਸ ਦੌਰਾਨ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਸਨਮਾਨ ਕਰਦਿਆਂ ਮੰਦਿਰ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਅਜੀਤ ਪਾਲ ਸਿੰਘ ਕੋਹਲੀ ਪਟਿਆਲਾ ਵਿੱਚ ਹਿੰਦੂ-ਸਿੱਖ ਏਕਤਾ ਦੇ ਪ੍ਰਤੀਕ ਵਜੋਂ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਹ ਮਾਂ ਸ਼੍ਰੀ ਕਾਲੀ ਦੇਵੀ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਉਹ ਸਾਨੂੰ ਸਾਰਿਆਂ ਨੂੰ ਆਸ਼ੀਰਵਾਦ ਦੇਣ ਅਤੇ ਸੁਮੱਤ ਬਖਸ਼ਣ ਕਿ ਅਸੀਂ ਸਾਰੇ ਰਲ-ਮਿਲਕੇ ਇਸ ਪਵਿੱਤਰ ਮੰਦਿਰ ਨੂੰ ਹੋਰ ਸੁੰਦਰ ਤੇ ਵਿਰਾਟ ਬਣਾ ਕੇ ਮਾਂ ਦੇਵੀ ਦੀਆਂ ਖੁਸ਼ੀਆਂ ਪ੍ਰਾਪਤ ਕਰ ਸਕੀਏ।

Advertisement
Advertisement
Advertisement
Advertisement
error: Content is protected !!