Big Action, ਪੰਜਾਬ ‘ਚ ਇੱਕ ਹੋਰ SSP ਸਸਪੈਂਡ…!

Advertisement
Spread information

ਅਨੁਭਵ ਦੂਬੇ,  ਚੰਡੀਗੜ੍ਹ 6 ਜੂਨ 2025 

      ਪੰਜਾਬ ਸਰਕਾਰ ਨੇ ਵੱਡੇ ਅਧਿਕਾਰੀਆਂ ਖਿਲਾਫ ਵੀ ਸਖਤ ਐਕਸ਼ਨ ਲੈਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਇੱਕ ਹੋਰ ਐਸਐਸਪੀ ਨੂੰ ਸਸਪੈਂਡ ਕਰ ਦਿੱਤਾ ਹੈ। ਸਰਕਾਰ ਦੇ ਐਕਸ਼ਨ ਦੀ ਭੇਟ ਚੜਿਆ ਇਹ ਐਸਐਸਪੀ ਜਗਤਪ੍ਰੀਤ ਸਿੰਘ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਤਾਇਨਾਤ ਸੀ। ਵਰਨਣਯੋਗ ਹੈ ਕਿ ਐਸਐਸਪੀ ਵਿਜੀਲੈਂਸ Jagatpreet Singh ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਜਿਮਨੀ ਚੋੜ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਿਆ ਸੀ। ਐਸਐਸਪੀ Jagatpreet Singh ਨੂੰ  ਪੰਜਾਬ ਸਰਕਾਰ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਇਹ ਵੀ ਪਤਾ ਲੱਗਿਆ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ। ਸੂਤਰ ਦੱਸਦੇ ਹਨ ਕਿ ਐਸਐਸਪੀ ਜਗਤਪ੍ਰੀਤ ਸਿੰਘ ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਚੱਲ ਰਹੀ ਸੀ। ਦੋਵਾਂ ਦਰਮਿਆਨ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ। ਸੂਤਰਾਂ ਅਨੁਸਾਰ, ਆਸ਼ੂ ਹੀ ਇਸ ਅਧਿਕਾਰੀ ਨੂੰ ਡੀਐਸਪੀ ਦੇ ਅਹੁਦੇ ‘ਤੇ ਨਿਯੁਕਤ ਕਰਨ ਵਾਲਾ ਪਹਿਲਾ ਲੀਡਰ ਸੀ। ਯਾਦ ਰਹੇ ਕਿ ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ 28 ਮਈ ਨੂੰ ਵਰਿੰਦਰ ਬਰਾੜ ਐਸਐਸਪੀ ਫਾਜਿਲਕਾ ਨੂੰ ਵੀ ਸਸਪੈਂਡ ਕਰ ਦਿੱਤਾ ਸੀ। 

Advertisement
Advertisement
Advertisement
Advertisement
error: Content is protected !!