ਗਊ ਭਗਤਾਂ ਨੇ ਗਊ ਹੱਤਿਆਵਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

Advertisement
Spread information

ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ,ਹਿੰਦੂ ਸਮਾਜ ਦੇ ਸਬਰ ਦੀ ਪ੍ਰੀਖਿਆ ਨਾ ਲੳ


ਰਘਵੀਰ ਸਿੰਘ ਹੈਪੀ ਬਰਨਾਲਾ 13 ਜੁਲਾਈ 2020

                 ਮਲੇਰਕੋਟਲਾ ਵਿੱਚ ਗਊਆਂ ਦੇ ਅੰਗ ਮਿਲਣ ਦੇ ਵਿਰੋਧ ਚ, ਸ਼ਹਿਰ ਦੇ ਗਊ ਭਗਤਾਂ ਨੇ ਰੋਸ ਮਾਰਚ ਕਰਕੇ ਜੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਐਡਵੋਕੇਟ ਦੀਪਕ ਜਿੰਦਲ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਦੇਸ਼ ਸਹਿ ਪ੍ਰਮੁੱਖ ਵਿਜੇ ਮਾਰਵਾੜੀ ਨੇ ਕਿਹਾ ਕਿ ਗਊਆਂ ਦੇ ਕੱਟੇ ਹੋਏ ਅੰਗ ਮਿਲਣ ਨਾਲ ਹਿੰਦੂ ਸਮਾਜ਼ ਦੇ ਹਿਰਦੇ ਵਲੂੰਧਰੇ ਗਏ ਹਨ। ਗਊ ਭਗਤਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀ ਘਿਨਾਉਣੀ ਕਰਤੂਤ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਕੇ ਉਨ੍ਹਾਂ ਨੂੰ ਗਿਰਫਤਾਰ ਕਰਨਾ ਚਾਹੀਦਾ ਹੈ। ਉਨਾਂ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਸ਼ਰਾਰਤੀ ਅਨਸਰ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਹਿੰਦੂ ਸਮਾਜ ਦੇ ਸਬਰ ਦੀ ਪ੍ਰੀਖਿਆ ਨਾ ਲੈਣ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਨੇ ਜਲਦ ਦੋਸ਼ੀਆਂ ਨੂੰ ਗਿਰਫਤਾਰ ਨਾ ਕੀਤਾ ਤਾਂ ਹਿੰਦੂ ਸਮਾਜ ਟਿਕ ਕੇ ਨਹੀਂ ਬੈਠੇਗਾ। ਇਸ ਮੌਕੇ ਵੱਖ ਵੱਖ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ।

Advertisement
Advertisement
Advertisement
Advertisement
Advertisement
Advertisement
error: Content is protected !!