Skip to content
- Home
- ਅਚਾਨਕ Barnala ਜੇਲ੍ਹ ਦਾ ਦੌਰਾ ਕਰਨ ਪਹੁੰਚੇ ਸੈਸ਼ਨ ਜੱਜ
Advertisement

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜੇਲ੍ਹ ਪਹੁੰਚ ਕੇ ਸੁਣੀਆਂ ਜੇਲ੍ਹ ਬੰਦੀਆਂ ਦੀਆਂ ਮੁਸ਼ਕਿਲਾਂ
ਜੇਲ੍ਹ ਬੈਰਕਾਂ ਤੇ ਰਸੋਈ ਘਰ ਦੀ ਚੈਕਿੰਗ, ਸਾਫ਼-ਸਫ਼ਾਈ ਦਾ ਲਿਆ ਜਾਇਜ਼ਾ
ਰਘਵੀਰ ਹੈਪੀ, ਬਰਨਾਲਾ 30 ਜੂਨ 2025
ਜ਼ਿਲ੍ਹਾ ਤੇ ਸੈਸ਼ਨ ਜੱਜ -ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਬੀ.ਬੀ.ਐੱਸ ਤੇਜ਼ੀ ਨੇ ਜਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ, ਗੁਰਮੇਲ ਸਿੰਘ ਗਿੱਲ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਮਨਿੰਦਰ ਸਿੰਘ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਹਾਜ਼ਰ ਸਨ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ – ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ।
ਸ਼ੈਸ਼ਨ ਜੱਜ ਤੇਜੀ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼-ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈ ਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ।
ਇਸ ਮੌਕੇ ਜੇਲ੍ਹ ਬੰਦੀਆਂ ਵਲੋਂ ਕੀਤੇ ਗਏ ਵੋਕੇਸ਼ਨਲ ਕੋਰਸ ਸਬੰਧੀ ਸਰਟੀਫਿਕੇਟ ਵੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵਲੋਂ ਵੰਡੇ ਗਏ। ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ‘ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸ ਦਾ ਫਾਰਮ ਭਰਕੇ ਦੋ ਦਿਨ ਦੇ ਵਿੱਚ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ ਰਿਹਾ ਹੈ ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ। ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।
Advertisement

Advertisement

Advertisement

Advertisement

error: Content is protected !!