ਫਰਦ ਕੇਂਦਰਾਂ & ਐਸਡੀਐਮ ਦਫ਼ਤਰ ਦੇ ਕੰਮ-ਕਾਜ ਦੀ ਜਾਂਚ ਕਰਨ ਪਹੁੰਚੇ DC

Advertisement
Spread information

ਲਾਲ ਲਕੀਰ ਖੇਤਰ ‘ਚ ਰਹਿਣ ਵਾਲਿਆਂ ਨੂੰ ਜਾਇਦਾਦ ਦੇ ਅਧਿਕਾਰ ਦੇਣ ਵਾਲੀ ਸਕੀਮ ਨੂੰ ਲਾਗੂ ਕਰਨ ਲਈ ਲੋਕਾਂ ਨਾਲ  ਗੱਲਬਾਤ

ਰਘਵੀਰ ਹੈਪੀ, ਬਰਨਾਲਾ 1 ਜੁਲਾਈ 2025
         ਜਿਲ੍ਹੇ ਦੇ ਡਿਪਟੀ ਕਮਿਸ਼ਨਰ ਟੀ ਬੈਨਿਥ ਆਈ ਏ ਐੱਸ ਨੇ ਮਾਲ ਵਿਭਾਗ ਦੇ ਕੰਮ-ਕਾਜ ਦਾ ਜਾਇਜ਼ਾ ਲੈਣ ਲਈ ਤਪਾ ਤਹਿਸੀਲ ਵਿੱਚ ਫਰਦ ਕੇਂਦਰ ਅਤੇ ਐੱਸ ਡੀ ਐਮ ਦਫ਼ਤਰ ਦਾ ਦੌਰਾ ਕੀਤਾ। ਉਨ੍ਹਾਂ ਫਰਦ ਕੇਂਦਰ ਵਿਚ ਜ਼ਮੀਨ ਸਬੰਧੀ ਕਾਗਜ਼ਾਤ ਲੈਣ ਆਏ ਵਿਅਕਤੀਆਂ ਨਾਲ ਗੱਲਬਾਤ ਵੀ ਕੀਤੀ।
          ਉਨ੍ਹਾਂ ਫਰਦ ਕੇਂਦਰ ਆਉਣ ਵਾਲੇ ਵਿਅਕਤੀਆਂ ਨੂੰ ਜਾਰੀ ਕੀਤੇ ਜਾਂਦੇ ਲੜੀਵਾਰ ਟੋਕਨ, ਬੈਠਣ ਅਤੇ ਪੀਣ ਵਾਲੇ ਪਾਣੀ ਦੀ ਢੁਕਵੀਂ ਸਹੂਲਤ ਅਤੇ ਸਟਾਫ ਦੀ ਡੀਲਿੰਗ ਬਾਰੇ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ।
        ਡਿਪਟੀ ਕਮਿਸ਼ਨਰ ਨੇ ਪਿੰਡ ਮਹਿਤਾ ਦਾ ਦੌਰਾ ਕੀਤਾ। ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਜਿੱਥੇ ਪਿੰਡ ਦਾ ਡਿਜੀਟਲ ਤੌਰ ‘ਤੇ ਤਿਆਰ ਕੀਤਾ ਨਕਸ਼ਾ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਲਾਇਆ ਗਿਆ ਹੈ।
ਇਹ ਸਕੀਮ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਦਾ ਹੱਕ ਦਿੰਦੀ ਹੈ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਇਹ ਮਾਲ ਵਿਭਾਗ ਅਤੇ ਪੰਚਾਇਤ ਦੀ ਜ਼ਿੰਮੇਵਾਰੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਪਿੰਡ ਵਾਸੀਆਂ ਨੂੰ ਇਸ ਸਕੀਮ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਇਸਦਾ ਲਾਭ ਉਠਾ ਸਕਣ।
        ਉਨ੍ਹਾਂ ਨੇ ਭਦੌੜ ਸਬ ਤਹਿਸੀਲ ਦਫ਼ਤਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਮਾਲ ਵਿਭਾਗ ਦੇ ਰਿਕਾਰਡ ਦੀ ਜਾਂਚ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਰਿਕਾਰਡ ਸਰਕਾਰ ਦੇ ਦਿਸ਼ਾ – ਨਿਰਦੇਸ਼ਾਂ ਅਨੁਸਾਰ ਰੱਖੇ ਜਾਣ। ਉਨ੍ਹਾਂ ਨੇ ਭਦੌੜ-ਬਾਜਾਖਾਨਾ ਸੜਕ ‘ਤੇ ਚੱਲ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਐਸਡੀਐਮ ਤਪਾ ਸ਼੍ਰੀਮਤੀ ਸਿਮਰਪ੍ਰੀਤ ਕੌਰ, ਆਈਏਐਸ (ਯੂਟੀ) ਸ਼੍ਰੀ ਸ਼ਿਵਾਂਸ਼ ਰਾਠੀ, ਜ਼ਿਲ੍ਹਾ ਮਾਲ ਅਫ਼ਸਰ ਸ. ਗੁਰਜਿੰਦਰ ਸਿੰਘ, ਤਹਿਸੀਲਦਾਰ ਤਪਾ ਓਂਕਾਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
error: Content is protected !!