Vigilance ਨੇ ਚੁੱਕ ਲਿਆ ਨਗਰ ਕੌਂਸਲ ਦਾ ਅਕਾਉਂਟੈਂਟ..

Advertisement
Spread information

ਸੋਨੀਆ ਸੰਧੂ, ਚੰਡੀਗੜ੍ਹ 4 ਜੂਨ 2025 

        ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ। ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇੱਕ ਠੇਕੇਦਾਰ ਦੀ ਸਿ਼ਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
     ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸ ਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 11000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।
       ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਸਬੰਧੀ ਹੋਰ ਜਾਂਚ ਪ੍ਰਕਿਰਿਆ ਅਧੀਨ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਉਜਾਗਰ ਕਰਦੀ ਹੈ। ਅਸੀਂ ਹਰ ਪੱਧਰ ਤੇ ਬੇਨਿਯਮੀਆਂ ਨੂੰ ਜੜ੍ਹੋਂ ਪੁੱਟਣ ਅਤੇ ਲੋਕਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਲਈ ਵਚਨਬੱਧ ਹਾਂ’’। ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਹੈਲਪਲਾਈਨ ਰਾਹੀਂ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਤਾਂ ਜੋ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।
      ਵਿਜੀਲੈਂਸ ਦੇ ਸੂਤਰਾਂ ਅਨੁਸਾਰ, ਵਿਜੀਲੈਂਸ ਬਿਊਰੋ ਇਹ ਵੀ ਜਾਂਚ ਕਰੇਗੀ ਕਿ ਇਸ ਰਿਸ਼ਵਤ ਮਾਮਲੇ ਵਿੱਚ ਨਗਰ ਕੌਂਸਲ ਧਨੌਲਾ/ਨਗਰ ਪੰਚਾਇਤ ਹੰਡਿਆਇਆ ਦੇ ਕਿਸੇ ਹੋਰ ਅਧਿਕਾਰੀ ਦੀ ਵੀ ਕੋਈ ਸ਼ਮੂਲੀਅਤ ਹੈ ਤਾਂ ਉਸ ਦੇ ਖਿਲਾਫ ਵੀ ਕਾਨੂੰਨੀ ਕਾਰਵਾਈ ਕਰੇਗੀ। ਪਤਾ ਲੱਗਿਆ ਹੈ ਕਿ ਨਗਰ ਕੌਂਸਲ ਦੇ ਇੱਕ ਆਲ੍ਹਾ ਅਧਿਕਾਰੀ ਦਾ ਲੈਣ ਦੇਣ ਇਸੇ ਅਕਾਉਂਟੈਂਟ ਜਰੀਏ ਹੀ ਚਲਦਾ ਆ ਰਿਹਾ ਸੀ। 
Advertisement
Advertisement
Advertisement
Advertisement
error: Content is protected !!