ਸੱਜਰੀ ਖ਼ਬਰ ਸ਼ਾਸਨ ਪ੍ਰਸ਼ਾਸਨ ਜ਼ਿਲ੍ਹੇ ਤੋਂ ਪਾਰ ਜੁਰਮ ਦੀ ਦੁਨੀਆਂ ਪੰਜਾਬ ਪੰਜਾਬੀ ਖ਼ਬਰਾਂ ਫ਼ਾਜ਼ਿਲਕਾ ਮਾਲਵਾ ਮੁੱਖ ਪੰਨਾPolice ਨੇ ਫੜ੍ਹਲੇ ਕੱਪੜਾ ਵਪਾਰੀ ਦੇ ਹੱਤਿਆਰੇ, ਹੋਰਾਂ ਨੂੰ ਜਲਦੀ ਫੜ੍ਹਨ ਦਾ ਦਾਅਵਾ…. Barnala Today1 year ago01 mins AdvertisementSpread informationਪਲਿਸ ਨੂੰ ਵੱਡੀ ਸਫਲਤਾ, ਕੱਪੜਾ ਵਪਾਰੀ ਦੇ ਕਤਲ ‘ਚ ਸ਼ਾਮਿਲ 2 ਦੋਸ਼ੀ ਕਾਬੂ -ਅਰਪਿਤ ਸ਼ੁਕਲਾ SPL. ਡੀਜੀਪੀ ਲਾਅ & ਆਰਡਰ ਨੇ ਦਿੱਤੀ ਜਾਣਕਾਰੀ, ਕਿਹਾ, ਸਾਰੇ ਦੋਸ਼ੀ ਜਲਦ ਫੜ੍ਹੇ ਜਾਣਗੇ ਬਿੱਟੂ ਜਲਾਲਾਬਾਦੀ, ਅਬੋਹਰ/ਫਾਜ਼ਿਲਕਾ, 8 ਜੁਲਾਈ 2025 ਲੰਘੇ ਦਿਨ ਅਬੋਹਰ ‘ਚ ਕੱਪੜਾ ਵਪਾਰੀ ਸੰਜੈ ਵਰਮਾ sanjay verma abohar ਨੂੰ ਮੌਤ ਦੇ ਘਾਟ ਉਤਾਰ ਦੇਣ ਵਾਲੇ ਦੋ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਲਾਅ ਐਂਡ ਆਰਡਰ) ਸ੍ਰੀ ਅਰਪਿਤ ਸ਼ੁਕਲਾ ਆਈਪੀਐਸ ਨੇ ਖੁਲਾਸਾ ਕੀਤਾ ਹੈ ਕਿ ਅਬੋਹਰ ਵਿਖੇ ਬੀਤੇ ਦਿਨ ਕਪੜਾ ਵਪਾਰੀ ਸੰਜੈ ਵਰਮਾ ਦੇ ਕਤਲ ਕੇਸ ਵਿਚ ਸ਼ਾਮਿਲ ਦੋ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪੜਤਾਲ ਤੇਜੀ ਨਾਲ ਅੱਗੇ ਵੱਧ ਰਹੀ ਹੈ ਅਤੇ ਜਲਦ ਹੀ ਸਾਰੇ ਦੋਸ਼ੀ ਪੁਲਿਸ ਗ੍ਰਿਫ਼ਤ ਵਿਚ ਹੋਣਗੇ। ਸ੍ਰੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕੇਸ ਵਿਚ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੇ ਵੱਖ ਵੱਖ ਵਿੰਗ ਕੰਮ ਕਰ ਰਹੇ ਹਨ ਅਤੇ ਵੱਖ ਵੱਖ ਟੀਮਾਂ ਗਹਿਣ ਜਾਂਚ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਾਂਚ ਸਹੀ ਦਿਸ਼ਾ ਵਿਚ ਜਾ ਰਹੀ ਹੈ ਅਤੇ ਹੁਣ ਤੱਕ ਪੁਲਿਸ ਨੇ ਦੋ ਦੋਸ਼ੀਆਂ ਕ੍ਰਮਵਾਰ ਰਾਮ ਰਤਨ ਪੁੱਤਰ ਰਮੇਸ਼ ਕੁਮਾਰ ਅਤੇ ਜਸਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਨੂੰ ਕਾਬੂ ਕਰ ਲਿਆ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਹਰੇਕ ਪਹਿਲੂ ਤੋਂ ਜਾਂਚ ਕਰ ਰਹੀ ਹੈ ਪਰ ਨਾਲ ਹੀ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਪਹਿਲਾਂ ਤੋਂ ਪਰਿਵਾਰ ਨੂੰ ਕਿਸੇ ਪ੍ਰਕਾਰ ਦੀ ਧਮਕੀ ਦੀ ਸੂਚਨਾ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਤਕਨੀਕੀ ਅਤੇ ਮਨੁੱਖੀ ਸ਼੍ਰੋਤਾਂ ਤੇ ਅਧਾਰ ਤੇ ਤੇਜੀ ਨਾਲ ਜਾਂਚ ਨੂੰ ਅੱਗੇ ਵਧਾ ਰਹੀ ਹੈ। ਉਨ੍ਹਾਂ ਨੇ ਹੋਰ ਵੇਰਵੇ ਜਲਦ ਸਾਂਝੇ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇਕ ਪੇਸ਼ੇਵਰ ਪੁਲਿਸ ਫੋਰਸ ਹੈ ਅਤੇ ਇਸ ਕੇਸ ਦੇ ਬਾਕੀ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਇਸ ਮੌਕੇ ਡੀਆਈਜੀ ਫਿਰੋਜ਼ਪੁਰ ਰੇਂਜ ਸ੍ਰੀ ਹਰਮਨਬੀਰ ਸਿੰਘ ਗਿੱਲ, ਡੀਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਨ,ਐਸਐਸਪੀ ਗੁਰਮੀਤ ਸਿੰਘ ਵੀ ਉਨ੍ਹਾਂ ਦੇ ਨਾਲ ਹਾਜਰ ਸਨ। AdvertisementAdvertisementAdvertisementAdvertisement Post navigation Previous: ਹੁਣ ਰੁਪਿੰਦਰ ਸ਼ੀਤਲ ਨੂੰ ਮਿਲੀ 8 ਜਿਲ੍ਹਿਆਂ ਦੀ ਜਿੰਮੇਵਾਰੀ..Next: Two Accused Arrested in Verma Murder Case – Arpit Shukla
‘ਫੇਕ ਫੰਡ’ ਸਕੈਮ: ਇੱਕ ਦੋ ਨਹੀਂ… ਪੂਰੇ 400 ਵਿਦਿਆਰਥੀਆਂ ਦੀ ਜ਼ਿੰਦਗੀ ਤਬਾਹ..! Barnala Today6 days ago5 days ago 0