ਰਘਬੀਰ ਹੈਪੀ, ਬਰਨਾਲਾ 8 ਜੁਲਾਈ 2025
ਜ਼ਿਲ੍ਹਾ ਚੋਣ ਅਫਸਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਅਤੇ ਸ੍ਰੀ ਹਰਪ੍ਰੀਤ ਸਿੰਘ ਅਟਵਾਲ ਈ.ਆਰ.ਓ-ਕਮ-ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਦੀ ਅਗਵਾਈ ਹੇਠ ਵਿਧਾਨ ਸਭਾ ਚੋਣ ਹਲਕਾ-103-ਬਰਨਾਲਾ ਵਿੱਚ ਚੱਲ ਰਹੇ ਬੀ.ਐਲ.ਓਜ਼ ਦੇ ਟ੍ਰੇਨਿੰਗ ਪ੍ਰੋਗਰਾਮ ਤਹਿਤ ਅੱਜ ਤੀਜੇ ਬੈਚ ਵਿੱਚ 27 ਬੀ.ਐਲ.ਓਜ਼ ਨੂੰ ਰੈਡ ਕਰਾਸ ਭਵਨ ਦੇ ਮੀਟਿੰਗ ਹਾਲ ਬਰਨਾਲਾ ਵਿਖੇ ਟ੍ਰੇਨਿੰਗ ਦਿੱਤੀ ਗਈ।
ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਸ੍ਰੀ ਕੁਲਦੀਪ ਸਿੰਘ, ਸ੍ਰੀ ਮਨਮੋਹਨ ਸਿੰਘ, ਸ੍ਰੀ ਪ੍ਰਿੰਸ, ਸ੍ਰੀ ਸੋਨੂੰ ਗੋਇਲ ਮਾਸਟਰ ਟ੍ਰੇਨਰਜ਼ ਵੱਲੋਂ ਉਲੀਕੇ ਗਏ ਸੈਸ਼ਨ ਅਨੁਸਾਰ ਟ੍ਰੇਨਿੰਗ ਦਿੱਤੀ ਗਈ ਅਤੇ ਪੇਪਰ ਲਿਆ ਗਿਆ।
ਟ੍ਰੇਨਿੰਗ ਦੇ ਅੰਤ ਵਿੱਚ ਸਮੂਹ ਬੀ.ਐਲ.ਓਜ਼ ਨੂੰ ਸ੍ਰੀ ਹਰਪ੍ਰੀਤ ਸਿੰਘ ਈ.ਆਰ.ਓ-ਕਮ-ਉਪ ਮੰਡਲ ਮੈਜਿਸਟ੍ਰੇਟ ਬਰਨਾਲਾ, ਸ੍ਰੀ ਸੁਖਵਿੰਦਰ ਸਿੰਘ ਈ.ਆਰ.ਓ-2-ਕਮ-ਬੀ.ਡੀ.ਪੀ.ਓ. ਬਰਨਾਲਾ ਅਤੇ ਸ੍ਰੀ ਕਮਲਜੀਤ ਸਿੰਘ ਸਾਦ ਸੁਪਰਡੈਂਟ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਵੱਲੋਂ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ ਅਤੇ ਗਰੁੱਪ ਫੋਟੋ ਕੀਤੀ ਗਈ। ਇਸ ਮੌਕੇ ਸਮੂਹ ਚੋਣ ਅਮਲੇ ਵਲੋਂ ਸੁਚੱਜੇ ਪ੍ਰਬੰਧ ਕੀਤੇ ਗਏ।
ਬੀ.ਐਲ.ਓਜ਼ ਨੂੰ ਦਿੱਤੀ ਸਿਖ਼ਲਾਈ, ਲਿਆ ਟੈਸਟ ‘ਤੇ,,,,







