Skip to content
- Home
- ਯੁੱਧ ਨਸ਼ਿਆਂ ਵਿਰੁੱਧ: ਬਰਨਾਲਾ ਸ਼ਹਿਰ ਵਿਚ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ
Advertisement

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਤੇ ਹਰ ਵਿਅਕਤੀ ਨੂੰ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਸੱਦਾ
ਰਘਵੀਰ ਹੈਪੀ, ਬਰਨਾਲਾ 17 ਜੁਲਾਈ 2025
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਪ੍ਰੋਗਰਾਮ ਅਧੀਨ ਬਰਨਾਲਾ ਸ਼ਹਿਰ ਦੇ ਵੱਖ ਵਾਰਡਾਂ ਵਿਚ ਜਾਗਰੂਕਤਾ ਸਮਾਗਮ ਕਰਾਏ ਗਏ।
ਇੱਥੇ ਵਾਰਡ ਨੰਬਰ 14, 15, 16, 17 ਅਤੇ ਸੁਰਜੀਤਪੁਰਾ ਕੋਠੇ ਵਾਰਡ ਨੰਬਰ 18 ਵਿੱਚ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿੰਡ ਪਿੰਡ ਖੇਡ ਮੈਦਾਨ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਓਨ੍ਹਾਂ ਕਿਹਾ ਕਿ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵੀ ਬਰਨਾਲਾ ਵਿੱਚ ਖੇਡ ਮੈਦਾਨਾਂ ਅਤੇ ਖੇਡ ਢਾਂਚੇ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਅਤੇ ਨਵੇਂ ਕੋਚਾਂ ਦੀ ਭਰਤੀ ਕੀਤੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ ਅਤੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।
ਇਸ ਮਗਰੋਂ ਸੰਬੋਧਨ ਕਰਦੇ ਹੋਏ ਐੱਸ ਡੀ ਐਮ ਬਰਨਾਲਾ ਸ. ਹਰਪ੍ਰੀਤ ਸਿੰਘ ਅਟਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕੀਤਾ ਹੈ ਜਿਸ ਵਿੱਚ ਸਿਰਫ਼ ਸਰਕਾਰੀ ਅਧਿਕਾਰੀਆਂ ਜਾਂ ਵਿਭਾਗਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਭੂਮਿਕਾ ਅਹਿਮ ਹੈ। ਇਸ ਮੌਕੇ ਮਨੋਰੋਗ ਮਾਹਿਰ ਡਾਕਟਰ ਗਗਨਦੀਪ ਸੇਖੋਂ ਨੇ ਵੱਖ ਵੱਖ ਤਰ੍ਹਾਂ ਦੇ ਨਸ਼ਿਆਂ ਦੇ ਦੁਰ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ ਨੇ ਕਿਹਾ ਕਿ ਜੇਕਰ ਅਸੀਂ ਸਾਰੇ ਇੱਕਜੁਟ ਹੋ ਕੇ ਕੰਮ ਕਰੀਏ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸੰਭਵ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਸ ਨੇਕ ਕਾਰਜ ਨਾਲ ਜੋੜਣ ਲਈ ਪਿੰਡ ਪੱਧਰ ‘ਤੇ ਅਜਿਹੇ ਸਮਾਗਮ ਕਰ ਰਹੀ ਹੈ।
ਇਸ ਮੌਕੇ ਪੁਲਿਸ- ਪ੍ਰਸ਼ਾਸਨ, ਸਿਹਤ ਵਿਭਾਗ, ਨਗਰ ਕੌਂਸਲ ਵੱਲੋਂ ਹਾਜ਼ਰ ਬੁਲਾਰਿਆਂ ਨੇ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ, ਪੰਚਾਇਤੀ ਮੈਂਬਰਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ, ਨਗਰ ਕੌਂਸਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਜੋਂਟੀ ਮਾਨ, ਐੱਸ ਐਚ ਓ ਲਖਵਿੰਦਰ ਸਿੰਘ ਅਤੇ ਚਰਨਜੀਤ ਸਿੰਘ, ਸਿਹਤ ਵਿਭਾਗ ਤੋਂ ਕੁਲਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
Advertisement

Advertisement

Advertisement

Advertisement

error: Content is protected !!