ਮੁੱਖ ਮੰਤਰੀ ਦੀ ਤਰਜ਼ ‘ਤੇ ਫੇਸਬੁੱਕ ਲਾਈਵ ਹੋ ਕੇ ਕੋਵਿਡ 19 ਬਾਰੇ ਪੁੱਛੇ ਲੋਕਾਂ ਦੇ ਸਵਾਲਾਂ ਦਾ ਡੀਸੀ ਨੇ ਦਿੱਤਾ ਜਵਾਬ
ਜ਼ਿਲ੍ਹਾ ਵਾਸੀਆਂ ਨੂੰ ਮਾਸਕ ਪਾਉਣ, ਸ਼ੋਸ਼ਲ ਡਿਸਟੈਂਸ ਰੱਖਣ ਦੀ ਅਪੀਲ
ਹਰਪ੍ਰੀਤ ਕੌਰ ਸੰਗਰੂਰ 15 ਜੁਲਾਈ:2020
ਕੋਵਿਡ 19 ਦੇ ਪ੍ਰਕੋਪ ਤੋਂ ਜ਼ਿਲ੍ਹਾ ਵਾਸੀਆ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਪ੍ਰਸਾਸਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਮੁੱਖ ਮੰਤਰੀ ਪੰਜਾਬ ਦੀ ਤਰਜ਼ ‘ਤੇ ਜ਼ਿਲ੍ਹਾ ਵਾਸੀਆਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਫੇਸਬੁੱਕ ਫੇਜ਼ ਤੇ ਲਾਈਵ ਹੋਣ ਮੌਕੇ ਕੀਤਾ। ਉਨ੍ਹਾਂ ਸਮੁੱਚੇ ਜ਼ਿਲ੍ਹਾ ਵਾਸੀਆਂ ਨੂੰ ਰਾਜ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਤੋਂ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਹਿ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 674 ਕਰੋਨਾ ਪਾਜ਼ਿਟਿਵ ਮਾਮਲੇ ਸਾਹਮ੍ਹਣੇ ਆਏ ਹਨ, ਜਿਨ੍ਹਾਂ ਵਿੱਚੋਂ 546 ਜਣਿਆਂ ਨੇ ਕਰੋਨਾ ਤੇ ਫ਼ਤਹਿ ਹਾਸਿਲ ਕਰਕੇ ਆਪਣੇ ਘਰਾਂ ਨੂੰ ਵਾਪਸੀ ਕੀਤੀ। ਉਨ੍ਹਾਂ ਦੱਸਿਆ ਕਿ ਮੋਜੂਦਾ ਸਮੇਂ ਜ਼ਿਲ੍ਹੇ ਅੰਦਰ 107 ਐਕਟਿਵ ਕੇਸ ਹਨ, ਜਿਨ੍ਹਾਂ ਵਿੱਚੋਂ 7 ਦੀ ਹਾਲਾਤ ਗੰਭੀਰ ਹੈ ਅਤੇ ਬਾਕੀਆ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਮਰੀਜ਼ਾਂ ਦੀਆਂ 21 ਮੌਤਾਂ ਹੋਈਆ ਹਨ।
ਸ੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 5 ਸਿਹਤ ਸੰਸਥਾਵਾਂ ‘ਚ ਕੋਵਿਡ ਪਾਜ਼ਟਿਵ ਕੇਸਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਕੋਵਿਡ ਕੇਅਰ ਸੈਂਟਰ ਘਾਬਦਾ ਅਤੇ ਕੋਵਿਡ ਕੇਅਰ ਸੈਂਟਰ ਭੋਗੀਵਾਲ ਵਿਸੇਸ ਤੌਰ ‘ਤੇ ਕੋਵਿਡ ਪਾਜ਼ਟਿਵ ਮਰੀਜ਼ਾਂ ਦੀ ਸੰਭਾਲ ਲਈ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਵਲ ਹਸਪਤਾਲ ਸੰਗਰੂਰ, ਸਿਵਲ ਹਸਪਤਾਲ ਮਲੇਰਕੋਟਲਾ ਅਤੇ ਸਿਵਲ ਹਸਪਤਪਾਲ ਧੂਰੀ ਵਿਖੇ ਵੀ ਸਪੈਸ਼ਲ ਕੋਵਿਡ ਵਾਰਡ ਬਣਾ ਕੇ ਕੋਵਿਡ ਨਾਲ ਸਬੰਧਤ ਮਰੀਜ਼ਾਂ ਦੀ ਸੁਚੱਜੀ ਦੇਖਰੇਖ ਚਲ ਰਹੀ ਹੈ। ਉਨਾਂ ਦੱਸਿਆ ਕਿ ਹੁਣ ਤੱਕ 19226 ਨਮੂਨੇ ਲਏ ਗਏ ਹਨ ਜਿਸਦੇ ਵਿੱਚੋਂ 17926 ਨਮੂਨਿਆਂ ਦੀ ਰਿਪਰੋਟ ਨੈਗਟਿਵ ਆਈ ਹੈ, ਜਦਕਿ 641 ਦੀ ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।
ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਸ੍ਰੀ ਰਾਮਵੀਰ ਨੇ ਜ਼ਿਲ੍ਹਾ ਵਾਸੀਆਂ ਵੱਲੋਂ ਕੋਵਿਡ 19 ਨੂੰ ਲੈ ਕੇ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਕੋਵਿਡ 19 ਦੀ ਮਹਾਂਮਾਰੀ ਤੋਂ ਸੁਰੱÎਖਿਅਤ ਰਹਿਣ ਲਈ ਜਾਗਰੂਕ ਹੋਣ ਅਤੇ ਦੂਜਿਆਂ ਨੂੰ ਜਾਗਰੂਕ ਕਰਨ ਦੀ ਲੋੜ ਹੈ।