‘ਤੇ ਸਟੇਟ ਪੱਧਰੀ ਨਿਸ਼ਾਨੇਬਾਜ਼ੀ ਲਈ ਚੁਣਿਆ ਚਤੰਨਿਆ ਸ਼ਰਮਾ ,ਫੁੰਡਿਆ Gold …..

Advertisement
Spread information

ਰਾਈਫਲ ਸ਼ੂਟਿੰਗ ‘ਚ ਟੰਡਨ ਸਕੂਲ ਦੀ ਬੱਲੇ-ਬੱਲੇ 

ਚਤੰਨਿਆ ਸ਼ਰਮਾ ਸਟੇਟ ਪੱਧਰ ਨਿਸ਼ਾਨੇਬਾਜ਼ੀ ਮੁਕਾਬਲੇ ਲਈ ਚੁਣਿਆ 

ਖੇਡਾਂ ਵਿੱਚ ਹਿੱਸਾ ਲੈਣ ਨਾਲ ਸਵੈ-ਮਾਣ ਅਤੇ ਆਤਮਵਿਸ਼ਵਾਸ ਵਧਦਾ ਹੈ – ਸ਼ਿਵ ਸਿੰਗਲਾ

ਰਘਬੀਰ ਹੈਪੀ, ਬਰਨਾਲਾ 18 ਸਤੰਬਰ 2025

      ਪ੍ਰਤਿਭਾ ਨੂੰ ਨਿਖਾਰਨ ਲਈ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਚਤੰਨਿਆ ਸ਼ਰਮਾ ਨੇ ਜਿਲਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਿਆ ਹੈ। 69 ਵੀਆਂ ਸਕੂਲ ਖੇਡਾਂ ਦੇ ਨਿਸ਼ਾਨੇਬਾਜੀ ਦੇ ਮੁਕਾਬਲੇ ਸਰਕਾਰੀ ਸਕੂਲ ਧੂਰਕੋਟ ਵਿਖੇ ਕਰਵਾਏ ਗਏ । ਇਹ ਟੂਰਨਾਮੈਂਟ ਬਹੁਤ ਹੀ ਸ਼ਾਨਦਾਰ ਰਿਹਾ । ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ।

    ਟੰਡਨ ਇੰਟਰਨੈਸ਼ਨਲ ਸਕੂਲ ਵੱਲੋਂ ਚਤੰਨਿਆ ਸ਼ਰਮਾ ਅੰਡਰ 14 ਸਾਲ ਉਮਰ ਵਰਗ ਵਿੱਚ ਪੀਪ ਸਾਈਟ ਇਵੈਂਟ ਵਿੱਚ ਭਾਗ ਲਿਆ ਅਤੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ। ਚਤੰਨਿਆ ਸ਼ਰਮਾ ਨੇ ਜਿਲਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਿਆ। ਇਸ ਗੋਲਡ ਮੈਡਲ ਦੇ ਨਾਲ ਚਤੰਨਿਆ ਸ਼ਰਮਾ ਨੂੰ ਸਟੇਟ ਪੱਧਰ ਦੇ ਹੋਣ ਵਾਲੇ ਨਿਸ਼ਾਨੇਬਾਜ਼ੀ ਦੇ ਮੁਕਾਬਲੇ ਲਈ ਚੁਣਿਆ ਗਿਆ ਹੈ। ਵਰਨਣਯੋਗ ਹੈ ਕਿ ਚਤੰਨਿਆ ਸ਼ਰਮਾ, ਸੀਨੀਅਰ ਪੱਤਰਕਾਰ ਅਤੇ ਦੈਨਿਕ ਭਾਸਕਰ ਦੇ ਬਿਊਰੋ ਚੀਫ ਚੇਤਨ ਸ਼ਰਮਾ ਦਾ ਬੇਟਾ ਹੈ। ਚਤੰਨਿਆ ਦੀ ਇਸ ਮਾਣਮੱਤੀ ਪ੍ਰਾਪਤੀ ਦੀ ਖ਼ਬਰ ਮਿਲਦਿਆਂ ਹੀ, ਸ਼ਰਮਾ ਪਰਿਵਾਰ ਨੂੰ ਚੁਫੇਰਿਓਂ ਵਧਾਈਆਂ ਮਿਲ ਰਹੀਆਂ ਹਨ।

   ਟੰਡਨ ਸਕੂਲ ਦੀ ਪ੍ਰਿੰਸੀਪਲ ਮੈਡਮ ਸ਼ਾਲਿਨੀ ਕੌਸ਼ਲ  ਨੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀ ਨੂੰ ਅਤੇ ਸਕੂਲ ਦੇ ਕੋਚ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਚਤੰਨਿਆ ਸ਼ਰਮਾ ਨੇ ਅਤੇ ਸਕੂਲ ਦੇ ਨਿਸ਼ਾਨੇਬਾਜ਼ੀ ਕੋਚ ਰਾਹੁਲ ਗਰਗ ਦੀ ਸਖਤ ਮਿਹਨਤ ਨਾਲ ਇਹ ਮੁਕਾਮ ਹਾਸਿਲ ਹੋਇਆ ਹੈ ਅਤੇ ਸਕੂਲ ਲਈ ਬੜੀ ਹੀ ਖੁਸ਼ੀ ਦੀ ਗੱਲ ਹੈ।           ਜ਼ਿਲ੍ਹਾ ਨਿਸ਼ਾਨੇਬਾਜੀ ਚੈਂਪੀਅਸ਼ਿਨਪ ਵਿੱਚ ਮੈਡਲ ਜਿੱਤ ਕੇ ਟੰਡਨ ਇੰਟਰਨੈਸ਼ਨਲ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਵਾਈਸ ਪ੍ਰਿੰਸੀਪਲ ਮੈਡਮ ਨੇ ਬੱਚੇ ਦੀ ਹੌਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਸਟੇਟ ਪੱਧਰ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨ।
ਸਕੂਲ ਦੇ ਐਮ ਡੀ ਸ਼੍ਰੀ ਸ਼ਿਵ ਸਿੰਗਲਾ ਨੇ ਨਿਸ਼ਾਨੇਬਾਜ਼ੀ ਵਿਚ ਜੇਤੂ ਰਹੇ ਵਿਦਿਆਰਥੀ ਨੂੰ ਅਤੇ ਉਹਨਾਂ ਦੇ ਕੋਚ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਚੰਗੇ ਪ੍ਰਦਰਸ਼ਨ ਦੀ ਕਾਮਨਾ ਵੀ ਕੀਤੀ ਅਤੇ ਕਿਹਾ ਕਿ ਸਪੋਰਟਸ ਸਰੀਰਕ ਗਤੀਵਿਧੀ ਪ੍ਰਾਪਤ ਕਰਨ ਦਾ ਇੱਕ ਵਧੀਆ ਤਰੀਕਾ ਹੈ। ਸਪੋਰਟਸ ਨਾਲ ਤਣਾਅ ਅਤੇ ਚਿੰਤਾ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ। ਇਹ ਇਕਾਗਰਤਾ ਅਤੇ ਯਾਦਦਾਸ਼ਤ ਨੂੰ ਬਿਹਤਰ ਬਣਾਉਂਦਾ ਹੈ। ਸਪੋਰਟਸ ਬੱਚਿਆਂ ਨੂੰ ਸਮਾਜਿਕ ਹੁਨਰ ਵਿਕਸਤ ਕਰਨ ਵਿੱਚ ਮਦਦ ਕਰਦਾ ਹੈ, ਜਿਵੇਂ ਕਿ ਟੀਮ ਵਰਕ, ਸਹਿਯੋਗ, ਅਤੇ ਸੰਚਾਰ। ਇਹ ਬੱਚਿਆਂ ਨੂੰ ਦੂਜਿਆਂ ਨਾਲ ਗੱਲਬਾਤ ਕਰਨ ਅਤੇ ਸਮਾਜਿਕ ਨਿਯਮਾਂ ਨੂੰ ਸਮਝਣ ਦਾ ਤਰੀਕਾ ਸਿਖਾਉਂਦਾ ਹੈ, ਅਤੇ ਖੇਡਾਂ ਵਿੱਚ ਹਿੱਸਾ ਲੈਣ ਨਾਲ ਸਵੈ-ਮਾਣ ਅਤੇ ਆਤਮਵਿਸ਼ਵਾਸ ਵਧਦਾ ਹੈ।

Advertisement
Advertisement
Advertisement
Advertisement
error: Content is protected !!