ਟਿੱਡੀ ਦਲ ਦੇ ਹਮਲੇ ਤੋਂ ਘਬਰਾਉਣ ਦੀ ਨਹੀਂ ਸੁਚੇਤ ਰਹਿਣ ਦੀ ਲੋੜ: ਡਿਪਟੀ ਕਮਿਸ਼ਨਰ

Advertisement
Spread information

ਕਿਸਾਨਾਂ ਨੂੰ ਅਪੀਲ-ਕਿਤੇ ਵੀ ਟਿੱਡੀ ਦਲ ਦਾ ਹਮਲਾ ਦੇਖਣ ਵਿੱਚ ਆਉਂਦਾ ਹੈ ਤਾਂ ਤੁਰੰਤ ਮੋਬਾਇਲ ਨੰਬਰ 9417251031 ਤੇ ਦਿਉ ਸੂਚਨਾ


ਹਰਪ੍ਰੀਤ ਕੌਰ ਸੰਗਰੂਰ, 21 ਜੁਲਾਈ 2020 
                 ਸਾਉਣੀ 2020 ਦੌਰਾਨ ਜ਼ਿਲ੍ਹਾ ਸੰਗਰੂਰ ਅੰਦਰ ਟਿੱਡੀ ਦਲ ਦੇ ਹਮਲੇ ਦੇ ਖਦਸੇ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਮ-ਨੋਡਲ ਅਫਸਰ ਟਿੱਡੀ ਦਲ ਕੰਟਰੋਲ ਸੰਗਰੂਰ ਲਤੀਫ ਅਹਿਮਦ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਟਿੱਡੀ ਦਲ ਤੋਂ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਦਿੱਤੀ।
            ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ *ਤੇ ਅਧਾਰਿਤ ਸਬ-ਡਵੀਜ਼ਨ ਪੱਧਰ ਦੀਆਂ ਟੀਮਾਂ ਵੱਲੋਂ ਨਿਰੰਤਰ ਸਰਵੈ ਕੀਤੇ ਜਾ ਰਹੇ ਹਨ ਅਜੇ ਤੱਕ ਜ਼ਿਲ੍ਹੇ ਵਿੱਚ ਕਿਤੇ ਵੀ ਟਿੱਡੀ ਦਲ ਦਾ ਹਮਲਾ ਦੇਖਣ ਵਿੱਚ ਨਹੀਂ ਆਇਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਟਿੱਡੀ ਦਲ ਦੇ ਹਮਲੇ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਬਲਕਿ ਪੂਰੀ ਵਿਊਂਤਬੰਦੀ ਨਾਲ ਟਾਕਰਾ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੀ ਮਦਦ ਨਾਲ ਰੋਕਥਾਮ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨ ਪੱਧਰ *ਤੇ ਸਫਲਤਾਪੂਰਵਕ ਮੌਕ ਡਰਿੱਲਾਂ ਕੀਤੀਆਂ ਗਈਆਂ ਹਨ।
             ਇਸ ਮੌਕੇ ਡਾ. ਜਸਵਿੰਦਰਪਾਲ ਸਿੰਘ ਗਰੇਵਾਲ, ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਕਿਸਾਨਾਂ ਨਾਲ ਨਿਰੰਤਰ ਰੂਪ ਵਿੱਚ ਤਾਲਮੇਲ ਬਣਾਇਆ ਹੋਇਆ ਹੈ ਅਤੇ ਇਸ ਪ੍ਰਤੀ ਕਿਸਾਨਾਂ ਨੂੰ ਜਾਗਰੁਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਇਸ ਦਾ ਹਮਲਾ ਦੇਖਣ ਵਿੱਚ ਆਉਂਦਾ ਹੈ ਤਾਂ ਤੁਰੰਤ ਮੋਬਾਇਲ ਨੰਬਰ 9417251031 *ਤੇ ਸੂਚਨਾ ਦਿੱਤੀ ਜਾਵੇ। 

           ਹਮਲੇ ਦੇ ਖਦਸੇ ਨੂੰ ਦੇਖਦਿਆਂ ਬਲਾਕ ਖੇਤੀਬਾੜੀ ਅਫਸਰਾਂ ਵੱਲੋਂ ਕਿਸਾਨਾਂ, ਕੋਆਪਰੇਟਿਵ ਸੋਸਾਇਟੀਆਂ, ਸਰਕਾਰੀ ਅਦਾਰਿਆਂ ਆਦਿ ਪਾਸ ਉਪਲਬਧ ਸਪਰੇਅ ਪੰਪਾ ਬਾਰੇ ਸੂਚਨਾ ਇਕੱਤਰ ਕੀਤਾ ਜਾ ਚੁੱਕੀ ਹੈ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲੋੜੀਂਦੇ ਕੀਟਨਾਸ਼ਕਾਂ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ।
Advertisement
Advertisement
Advertisement
Advertisement
Advertisement
error: Content is protected !!