ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ

Advertisement
Spread information
ਰਘਵੀਰ ਹੈਪੀ, ਬਰਨਾਲਾ 27 ਸਤੰਬਰ 2025
          ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸਹਿਤ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟੀ ਬੀ ਮੁਕਤ ਬਰਨਾਲਾ ਮੁਹਿੰਮ ਅਧੀਨ 110 ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਗਈਆਂ।
      ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਰਨਾਲਾ ਅਤੇ ਤਪਾ ਵਿਚ 30-30 ਪੋਸ਼ਣ ਕਿੱਟਾਂ ਅਤੇ ਧਨੌਲਾ ਵਿਚ 50 ਪੋਸ਼ਣ ਕਿੱਟਾਂ ਮਰੀਜ਼ਾਂ ਨੂੰ ਵੰਡੀਆਂ ਗਈਆਂ।
        ਓਨ੍ਹਾਂ ਦੱਸਿਆ ਕਿ ਇਹ ਕਿੱਟ ਹਰ ਮਹੀਨੇ ਟੀ. ਬੀ ਮਰੀਜ਼ਾਂ ਨੂੰ ਦਿੱਤੀ ਜਾਂਦੀ ਹੈ ਤਾਂ ਜੋ ਓਨ੍ਹਾਂ ਨੂੰ ਪੌਸ਼ਟਿਕ ਭੋਜਨ ਦੀ ਕਿੱਲਤ ਨਾ ਆਵੇ ਅਤੇ ਉਹ ਛੇਤੀ ਸਿਹਤਯਾਬ ਹੋ ਸਕਣ।
        ਓੁਨ੍ਹਾਂ ਕਿਹਾ ਕਿ ਨਿਕਸ਼ੈ ਮਿੱਤਰ ਯੋਜਨਾ ਤਹਿਤ ਇਨ੍ਹਾਂ ਕਿੱਟਾਂ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੀ ਸਹਾਇਤਾ ਲਈ ਜਾ ਰਹੀ ਹੈ। ਜੇਕਰ ਕੋਈ ਜ਼ਿਲ੍ਹਾ ਵਾਸੀ ਕਿੱਟਾਂ ਲਈ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਸਿਵਲ ਹਸਪਤਾਲ ਬਰਨਾਲਾ ਵਿੱਚ ਟੀ.ਬੀ ਕੰਟਰੋਲ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ।
Advertisement
Advertisement
Advertisement
Advertisement
error: Content is protected !!