ਸਰਕਾਰੀ ਸਕੂਲਾ ਦੇ 94.32 ਪ੍ਰਾਈਵੇਟ ਸਕੂਲਾਂ ਦੇ 91.84 ਅਤੇ ਐਸੋਸੀਏਸਟਡ ਸਕੂਲਾਂ ਦੇ 87.04 ਫੀਸਦੀ ਬੱਚੇ ਪਾਸ
ਹਰਪ੍ਰੀਤ ਕੌਰ ਸੰਗਰੂਰ, 21 ਜੁਲਾਈ 2020
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ । ਜਿਸ ਵਿਚ ਸਰਕਾਰੀ ਸਕੂਲਾਂ ਨੇ ਫਿਰ ਬਾਜ਼ੀ ਮਾਰੀ ਹੈ। ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਦੱਸਿਆ ਕਿ ਕੁੱਲ 2,86,378 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿਚੋਂ 260547 ਪਾਸ ਹੋਏ ਹਨ ਤੇ ਪਾਸ ਪ੍ਰਤੀਸ਼ਤ 90.98 ਫੀਸਦੀ ਬਣਦੀ ਹੈ।
ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ 94.32 ਫੀਸਦੀ ਵਿਦਿਆਰਥੀ ਪਾਸ ਹੋਏ ਹਨ ਜਦਕਿ ਪ੍ਰਾਈਵੇਟ ਸਕੂਲਾਂ ਦੇ 91.84 ਫੀਸਦੀ ਅਤੇ ਐਸੋਸੀਏਸਟਡ ਸਕੂਲਾਂ ਦੇ 87.04 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਸੰਗਰੂਰ ਦੇ ਸਕੂਲਾਂ ਦਾ ਨਤੀਜਾ 91.17 ਫੀਸਦੀ ਨਾਲ ਸ਼ਾਨਦਾਰ ਰਿਹਾ, ਜੋ ਕਿ ਇਸ ਤੋਂ ਪਹਿਲਾਂ ਮਾਰਚ 2017 ਵਿੱਚ ਸਿਰਫ਼ 55.90 ਸੀ। ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਮਲਕੀਤ ਸਿੰਘ ਜ਼ਿਲ੍ਹਾ ਸੰਗਰੂਰ ਦੇ ਸਮੂਹ ਪ੍ਰਿੰਸੀਪਲ ਸਹਿਬਾਨ, ਸਮੂਹ ਅਧਿਆਪਕ ਸਾਹਿਬਾਨ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।