ਮਨਵੀਰ ਸਿੰਘ ਨੇ 450 ਵਿੱਚੋਂ 431 ਅੰਕ ਪ੍ਰਾਪਤ ਕੀਤੇ
ਅਜੀਤ ਸਿੰਘ ਕਲਸੀ ਬਰਨਾਲਾ 21 ਜੁਲਾਈ 2020
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਵਿਦਿਆਰਥੀ ਮਨਵੀਰ ਸਿੰਘ ਪੁੱਤਰ ਗੁਰਪ੍ਰੇਮ ਸਿੰਘ ਨੇ ਕੁੱਲ 450 ਅੰਕਾਂ ਵਿੱਚੋਂ 431 ਅੰਕ ਪ੍ਰਾਪਤ ਕਰਕੇ ਸਕੂਲ, ਅਧਿਆਪਕਾਂ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਨਤੀਜਿਆਂ ਸਬੰਧੀ ਸਕੂਲ ਦੇ ਪ੍ਰਿੰਸੀਪਲ ਹਰਨੇਕ ਸਿੰਘ ਵੱਲੋਂ ਹੋਰ ਜਾਣਕਾਰੀ ਦਿੱਤੀ ਕਿ ਸਕੂਲ ਦੇ 81 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ ਜੋ ਸਾਰੇ ਹੀ ਪਾਸ ਹਨ। ਉਨ੍ਹਾਂ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੇ ਸਮੂਹ ਸਟਾਫ਼, ਕਲਾਸ ਇੰਚਾਰਜਾਂ ਲੈਕਚਰਾਰ ਸੁਖਦੇਵ ਸਿੰਘ ਅਤੇ ਸੰਦੀਪ ਕੌਰ (ਪੰਜਾਬੀ ਅਧਿਆਪਕਾ) ਤੋਂ ਇਲਾਵਾ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ। ਖੇਡ ਅਧਿਆਪਕਾ ਜਸਪਿੰਦਰ ਕੌਰ ਨੇ ਦੱਸਿਆ ਕਿ ਇਹ ਵਿਦਿਆਰਥੀ ਨੈੱਟਬਾਲ ਦਾ ਬਹੁਤ ਵਧੀਆ ਖਿਡਾਰੀ ਵੀ ਹੈ ਅਤੇ ਲਗਾਤਾਰ ਪਿੱਛਲੇ ਚਾਰ ਸਾਲ ਤੋਂ ਪੰਜਾਬ ਪੱਧਰ ਤੱਕ ਖੇਡਦਾ ਆ ਰਿਹਾ ਹੈ।