ਖੇਤ ਚ, ਕੰਮ ਕਰਦੇ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ 

Advertisement
Spread information
ਗੁਰਸੇਵਕ ਸਹੋਤਾ, ਡਾ. ਮਿੱਠੂ ਮੁਹੰਮਦ ਮਹਿਲ ਕਲਾਂ, 21ਜੁਲਾਈ 2020 
            ਨਜਦੀਕੀ ਪਿੰਡ ਨਾਈਵਾਲਾ ਵਿਖੇ ਇੱਕ ਮਜ਼ਦੂਰ ਦੀ ਬਿਜਲੀ ਦਾ ਕਰੰਟ ਲੱਗਣ ਕਾਰਣ ਮੌਤ ਹੋ ਗਈ । ਇਸ ਮੌਕੇ ਥਾਣਾ ਸਦਰ ਦੇ ਐਸਐਚਉ ਬਲਜੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਲਿਤ ਪਰਿਵਾਰ ਨਾਲ ਸਬੰਧਤ ਮਜ਼ਦੂਰ ਗੁਰਮੁੱੱਖ ਸਿੰਘ ਉਮਰ ਕਰੀਬ 35  ਸਾਲ ਪੁੱਤਰ ਪਿਆਰਾ ਸਿੰਘ ਆਪਣੇ ਪਿੰਡ ਦੇ ਇੱਕ ਕਿਸਾਨ ਦੇ ਖੇਤ ਵਿੱਚ ਬਣੇ ਘਰ ਵਿੱਚ ਮਜ਼ਦੂਰੀ ਕਰਨ ਲਈ ਗਿਆ ਹੋਇਆ ਸੀ ।ਜਦੋਂ ਉਹ ਕਿਸਾਨ ਦੇ ਘਰ ਦੀ ਛੱਤ ਉੱਪਰ ਕੰਮ ਕਰ ਰਿਹਾ ਸੀ ਤਾਂ ਘਰ ਦੇ ਕੋਲ ਦੀ ਲੰਘਦੀ ਬਿਜਲੀ ਦੀ ਤਾਰ ਤੋਂ ਅਚਾਨਕ ਕਰੰਟ ਲੱਗਣ ਨਾਲ ਉਸਦੀ ਮੌਤ ਹੋ ਗਈ।  ਉਨ੍ਹਾਂ ਕਿਹਾ ਕਿ ਕਰੰਟ ਲੱਗਣ ਦਾ ਪਤਾ ਲੱਗਦਿਆ ਹੀ ਕਿਸਾਨ ਵੱਲੋਂ ਤੁਰੰਤ ਮਜ਼ਦੂਰ ਨੂੰ ਚੁੱਕ ਕੇ ਇਲਾਜ ਲਈ ਪਿੰਡ ਦੇ ਇੱਕ ਪ੍ਰਾਈਵੇਟ ਡਾਕਟਰ ਕੋਲ ਲਿਆਂਦਾ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ।ਉਨ੍ਹਾਂ ਕਿਹਾ ਕਿ ਮਿ੍ਤਕ ਮਜ਼ਦੂਰ ਗੁਰਮੁੱੱਖ ਸਿੰਘ ਦੀ ਪਤਨੀ ਸੰਦੀਪ ਕੌਰ ਦੇ ਬਿਆਨਾਂ ਦੇ ਆਧਾਰ ਤੇ 174 ਸੀਆਰਪੀਸੀ ਦੇ ਤਹਿਤ ਕਾਨੂੰਨੀ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਹੈ। 

 

Advertisement
Advertisement
Advertisement
Advertisement
Advertisement
error: Content is protected !!