ਮਿਸ਼ਨ ਫਤਿਹ- ਪਿਛਲੇ 24 ਘੰਟਿਆਂ ਦੌਰਾਨ 28 ਨਵੇਂ ਮਾਮਲੇ ਆਏ ਸਾਹਮਣੇ

Advertisement
Spread information

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡਿਪਟੀ ਕਮਿਸ਼ਨਰ


ਦਵਿੰਦਰ ਡੀ.ਕੇ. ਲੁਧਿਆਣਾ 21 ਜੁਲਾਈ 2020

           ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 585 ਮਰੀਜ਼ਾਂ ਦਾ ਇਲਾਜ਼ ਜਾਰੀ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ 28 ਨਵੇਂ ਮਾਮਲੇ ਸਾਹਮਣੇ ਆਏ ਹਨ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 52284 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 50918 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 48648 ਨਤੀਜੇ ਨੈਗੇਟਿਵ ਆਏ ਹਨ, ਜਦਕਿ 1366 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 1946 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 324 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 49 ਮੌਤਾਂ  ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 34 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ 18402 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3077 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 287 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 877 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
ਅਗਲੇ ਹੁਕਮਾਂ ਤੱਕ ਐਤਵਾਰ ਦਾ ਲਾਕਡਾਊਨ ਰਹੇਗਾ ਜਾਰੀ:
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਐਤਵਾਰ ਦੇ ਲਾਕਡਾਊਨ ਨੂੰ ਖ਼ਤਮ ਕਰਨ ਸਬੰਧੀ ਪੰਜਾਬ ਸਰਕਾਰ ਨੇ ਕੋਈ ਨਵਾਂ ਆਦੇਸ਼ ਜਾਰੀ ਨਹੀਂ ਕੀਤਾ ਹੈ। ਇਸ ਲਈ ਇਹ ਐਤਵਾਰ ਦਾ ਲਾਕਡਾਊਨ ਪੰਜਾਬ ਸਰਕਾਰ ਦੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।

Advertisement
Advertisement
Advertisement
Advertisement
Advertisement
Advertisement
error: Content is protected !!