ਰਘਵੀਰ ਹੈਪੀ, ਬਰਨਾਲਾ 20 ਅਕਤੂਬਰ 2025
ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਤਹਿਤ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਇੰਚਾਰਜ ਬਰਨਾਲਾ ਹਰਿੰਦਰ ਧਾਲੀਵਾਲ ਅਤੇ ਉਪ ਮੰਡਲ ਮਜਿਸਟ੍ਰੇਟ ਬਰਨਾਲਾ ਮੈਡਮ ਸੋਨਮ ਨੇ ਅੱਜ ਬਰਨਾਲਾ ਹਲਕੇ ਦੇ 44 ਹੜ੍ਹ ਪੀੜਤਾਂ ਨੂੰ 11.18 ਲੱਖ ਰੁਪਏ ਦਾ ਮੁਆਵਾਜ਼ਾ ਦਿੱਤਾ ਗਿਆ।

ਇਸ ਮੌਕੇ ਧਾਲੀਵਾਲ ਨੇ ਦੱਸਿਆ ਕਿ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਦੀ ਮਦਦ ਲਈ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਕੋਈ ਵੀ ਪੀੜਤ ਪਰਿਵਾਰ ਮਦਦ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਜਿੱਥੇ ਵੀ ਜਿਸ ਵੀ ਕਿਸਮ ਦੀ ਲੋੜ ਹੈ, ਉਹ ਸਰਕਾਰ ਵੱਲੋਂ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਹਲਕੇ ਦੇ ਕੁੱਲ 175 ਹੜ੍ਹ ਪੀੜਤ ਪਰਿਵਾਰਾਂ ਨੂੰ 44 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ। 








