ਮੰਡੀਆਂ ‘ਚ ਹੁਣ ਤੱਕ ਹੋਈ 113481 ਮੀਟ੍ਰਿਕ ਟਨ ਝੋਨੇ ਦੀ ਆਮਦ ਤੇ 99646 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

Advertisement
Spread information

ਅਦੀਸ਼ ਗੋਇਲ, ਬਰਨਾਲਾ 24 ਅਕਤੂਬਰ 2025

        ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤਕ 113481 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 99646 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ 61393 ਮੀਟ੍ਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ। ਖਰੀਦੇ ਗਏ ਝੋਨੇ ਸਬੰਧੀ 203 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਸਾਰੇ ਵਿਭਾਗਾਂ ਨੂੰ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਖ਼ਰੀਦੀ ਫ਼ਸਲ ਦੀ ਲਿਫਟਿੰਗ ਨਾਲੋ ਨਾਲ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਨਿਰਵਿਘਨ ਖਰੀਦ ਯਕੀਨੀ ਬਣਾਏ ਜਾਣ ਲਈ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ।

         ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ, ਬਿਜਲੀ ‘ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਹਦਾਇਤ ਕੀਤੀ ਕਿ ਲਿਫਟਿੰਗ ਦੇ ਕੰਮ ‘ਚ ਕਿਸੇ ਕਾਇਮ ਦੀ ਢਿੱਲ ਨਾ ਵਰਤੋ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਝੋਨੇ ਵਿੱਚ ਨਮੀ 17 ਫ਼ੀਸਦ ਤੋਂ ਵਧੇਰੇ ਹੋਣ ਦੀ ਸੂਰਤ ਵਿੱਚ ਖਰੀਦ ਏਜੰਸੀਆਂ ਖਰੀਦ ਕਰਨ ਵਿੱਚ ਅਸਮਰੱਥ ਹੁੰਦੀਆਂ ਹਨ ਅਤੇ ਮੰਡੀਆਂ ਵਿੱਚ ਅਜਿਹੇ ਨਮੀ ਵਾਲੇ ਝੋਨੇ ਦੇ ਭੰਡਾਰ ਲੱਗ ਜਾਂਦੇ ਹਨ।

        ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਬਹੁਤ ਗੰਭੀਰ ਹੈ ਜਿਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਕਈ ਦੁਰਘਟਨਾਵਾਂ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ‘ਤੇ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਕਰ ਕੇ ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਦਾ ਖਾਤਮਾ ਕੀਤਾ ਜਾ ਸਕੇ।

       ਉਨ੍ਹਾਂ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਵਿੱਚ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਵੀ ਲਗਾਈ ਹੈ। ਇਸ ਸਬੰਧੀ ਉਲੰਘਣਾ ਕਰਨ ‘ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
Advertisement
Advertisement
Advertisement
error: Content is protected !!