ਯੁੱਧ ਨਸ਼ੇ ਵਿਰੁੱਧ- ਹੁਣ ਡਿਫੈਂਸ ਕਮੇਟੀਆਂ ਦੇ ਮੋਢਿਆਂ ਤੇ ਸਰਕਾਰ ਨੇ ਧਰੀ ਡੰਗੋਰੀ

Advertisement
Spread information

ਨਸ਼ਿਆਂ ਨੂੰ ਠੱਲ ਪਾ ਕੇ ਕਮੇਟੀਆਂ ਨਵੇਂ ਸਮਾਜ ਦੀ ਸਿਰਜਣਾ ‘ਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੀਆਂ-ਮੀਤ ਹੇਅਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ/ਵਾਰਡ ਡਿਫ਼ੈਂਸ ਕਮੇਟੀਆਂ ਨੂੰ ਦਿੱਤੀ ਸਿਖ਼ਲਾਈ 

ਸੋਨੀ ਪਨੇਸਰ, ਬਰਨਾਲਾ, 27 ਅਕਤੂਬਰ 2025

       ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ ਪੱਧਰੀ ਵਿਲੇਜ ਡਿਫੈਂਸ ਕਮੇਟੀ ਅਤੇ ਵਾਰਡ ਡੀਫੈਂਸ ਕਮੇਟੀ ਦੇ ਮੈਂਬਰਾਂ ਦੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਅੱਜ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਰਵਾਈ ਗਈ।
      ਇਸ ਮੌਕੇ ਮੀਤ ਹੇਅਰ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ਼ ਲੜਾਈ – ਯੁੱਧ ਨਸ਼ਿਆਂ ਵਿਰੁੱਧ ਤਹਿਤ ਕਮੇਟੀਆਂ ਬਣਾਈਆਂ ਗਾਈਆਂ ਹਨ ਅਤੇ ਪ੍ਰਤੀ ਹਲਕਾ 1500 ਮੈਂਬਰ ਬਣਾਏ ਗਏ ਹਨ ਜੋ ਕਿ ਪਿੰਡਾਂ ਅਤੇ ਸ਼ਹਿਰਾਂ ਨਸ਼ੇ ਨੂੰ ਰੋਕਣ ਵਿਚ ਸਹਾਈ ਹੋਣਗੇ। ਉਨ੍ਹਾਂ ਦੱਸਿਆ ਕਿ ਸਬੰਧਿਤ ਐੱਸ ਡੀ ਐਮ ਅਤੇ ਡੀ ਐੱਸ ਪੀ ਵੱਲੋਂ ਇਹ ਸਿਖ਼ਲਾਈ ਹੁਣ ਡਿਵੀਜ਼ਨ ਪੱਧਰ ਉੱਤੇ ਦਿੱਤੀ ਜਾਵੇਗੀ।
       ਉਨ੍ਹਾਂ ਕਿਹਾ ਕਿ ਇਹ ਡਿਫੈਂਸ ਕਮੇਟੀਆਂ ਪਿੰਡ ਪੱਧਰ ਉੱਤੇ ਨਸ਼ਿਆਂ ਨੂੰ ਠੱਲ ਪਾ ਕੇ ਨਵੇਂ ਸਮਾਜ ਦੀ ਸਿਰਜਣਾ ‘ਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ। ਹਰ ਇਕ ਕਮੇਟੀ ‘ਚ 10 ਤੋਂ 20 ਮੈਂਬਰ ਸ਼ਾਮਲ ਨੇ ਜਿਹੜੇ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ 9779100200 ਸੇਫ ਪੰਜਾਬ ਹੇਲਪਲਾਇਨ ਉੱਤੇ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਸੰਪਰਕ ਕੀਤਾ ਜਾ ਸਕਦਾ ਹੈ।                                         
        ਉਨ੍ਹਾਂ ਕਿਹਾ ਕਿ ਹਰੇਕ ਕਮੇਟੀ ਵਿਚ ਚਾਰ ਕੋਰ ਮੈਂਬਰ ਹੋਣਗੇ ਜਿਨ੍ਹਾਂ ‘ਚ ਪਿੰਡ ਦਾ ਸਰਪੰਚ ਜਾਂ ਵਾਰਡ ਕੌਂਸਲਰ, ਨਸ਼ਾ ਵਿਰੋਧੀ ਮੁਹਿੰਮ ਦਾ ਇੱਕ ਨੁਮਾਇੰਦਾ, ਬੀਡੀਪੀਓ ਜਾਂ ਉਨ੍ਹਾਂ ਦਾ ਪ੍ਰਤੀਨਿਧੀ, ਅਤੇ ਐਸਐਚਓ ਜਾਂ ਉਨ੍ਹਾਂ ਦਾ ਪ੍ਰਤੀਨਿਧੀ ਸ਼ਾਮਲ ਹੋਵੇਗਾ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਕਿਹਾ ਕਿ ਇਨ੍ਹਾਂ ਪਿੰਡ ਅਤੇ ਵਾਰਡ ਪੱਧਰੀ ਕਮੇਟੀਆਂ ਦੇ ਮੈਂਬਰ ਵੱਲੋਂ ਸਮਾਜ ਵਿੱਚ ਲੋਕਾਂ ਨਾਲ ਤਾਲ ਮੇਲ ਕਰਕੇ ਇਸ ਲੜਾਈ ਉੱਤੇ ਜਿੱਤ ਪਾਈ ਜਾ ਸਕਦੀ ਹੈ।                                       
       ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲੀ ਸਰਕਾਰ ਹੈ, ਜਿਸ ਨੇ ਨਸ਼ਿਆਂ ਖਿਲਾਫ਼ ਹਰੇਕ ਪੱਧਰ ਉੱਤੇ ਕਾਰਵਾਈ ਕੀਤੀ ਹੈ। ਨਸ਼ਾ ਤਸਕਰਾਂ ਉੱਤੇ ਸਖ਼ਤ ਕਾਰਵਾਈ ਦੇ ਨਾਲ ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਅਣਥੱਕ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦਾ ਬਾਈਕਾਟ ਕਰਨ ਦੀ ਬਜਾਏ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦ ਅਸੀਂ ਮਾਵਾਂ ਦੇ ਪੁੱਤਾਂ ਨੂੰ ਨਸ਼ੇ ਦੀ ਦਲਦਲ ਚੋਂ ਬਾਹਰ ਕੱਢ ਨਵਾਂ ਜੀਵਨ ਦੇਵਾਂਗੇ ਉਸ ਵੇਲੇ ਦੀ ਸੇਵਾ ਮਨੁੱਖਤਾ ਦੀ ਸੱਚੀ ਸੇਵਾ ਮੰਨੀ ਜਾਵੇਗੀ।
      ਇਸ ਮੌਕੇ ਇੰਚਾਰਜ ਮਾਲਵਾ ਜ਼ੋਨ ਯੁੱਧ ਨਸ਼ਿਆਂ ਵਿਰੁੱਧ ਸ੍ਰੀ ਚੁਸ਼ਪਿੰਦਰ ਚਹਿਲ ਨੇ ਕਿਹਾ ਕਿ ਇਹ ਡਿਫੈਂਸ ਕਮੇਟੀਆਂ ਪਿੰਡ ਪੱਧਰ ਤੇ ਨਸ਼ਾ ਕਰਨ ਵਾਲੇ ਲੋਕਾਂ ਦੀ ਸ਼ਨਾਖਤ ਕਰਕੇ ਅਤੇ ਉਨ੍ਹਾਂ ਦਾ ਹਰ ਸੰਭਵ ਇਲਾਜ ਨੇੜਲੇ ਨਸ਼ਾ ਛੁਡਾਓ ਕੇਂਦਰ ਵਿਚ ਕਰਵਾਉਣ ਲਈ ਸਹਿਯੋਗੀ ਹੋਣਗੀਆਂ। ਨਾਲ ਹੀ ਨਸ਼ਾ ਵੇਚਣ ਵਾਲਿਆਂ ਉੱਤੇ ਵੀ ਸਖ਼ਤ ਨਿਗਰਾਨੀ ਰੱਖਣਗੀਆਂ । ਇਹ ਸਾਰੇ ਮੈਂਬਰ ਜਰਨੈਲਾਂ ਵਾਂਗ ਨਸ਼ਿਆਂ ਖਿਲਾਫ਼ ਜੰਗ ਲੜਨਗੇ।
     ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਕਿਹਾ ਕਿ ਇਨ੍ਹਾਂ ਪਿੰਡ ਅਤੇ ਵਾਰਡ ਪੱਧਰੀ ਕਮੇਟੀਆਂ ਦੇ ਮੈਂਬਰ ਸਮਾਜ ਵਿੱਚ ਲੋਕਾਂ ਨਾਲ ਤਾਲਮੇਲ ਕਰਕੇ ਇਸ ਲੜਾਈ ਉੱਤੇ ਜਿੱਤ ਪਾਈ ਜਾ ਸਕਦੀ ਹੈ। ਇਸ ਮੌਕੇ ਐੱਸ ਐੱਸ ਪੀ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਸਾਰੇ ਡਿਫੈਂਸ ਕਮੇਟੀ ਦੇ ਮੈਂਬਰ ਆਪਣੇ ਆਪਣੇ ਅਧਿਕਾਰਤ ਖੇਤਰਾਂ ਦੇ ਪੁਲਸ ਅਫਸਰਾਂ ਨਾਲ ਵੀ ਸੰਪਰਕ ਰੱਖਣ ਤਾਂ ਜੋ ਲੋੜ ਅਨੁਸਾਰ ਨਸ਼ਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ।
        ਇਸ ਮੌਕੇ ਮੈਂਬਰਾਂ ਨੂੰ ਸੇਫ ਪੰਜਾਬ ਮੋਬਾਈਲ ਐਪ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਸ ਦੀ ਵਰਤੋਂ ਨਸ਼ਿਆਂ ਸਬੰਧੀ ਡਾਟਾ ਸਮੇਂ ਸਿਰ ਅਪਲੋਡ ਕੀਤਾ ਜਾਵੇ। ਇਸ ਮੌਕੇ ਰਾਮ ਤੀਰਥ ਮੰਨਾ ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਨੋਡਲ ਕੋਆਰਡੀਨੇਟਰ ਅਤੇ ਚੇਅਰਮੈਨ ਨਗਰ ਸੁਧਾਰ ਟ੍ਰਸਟ ਬਰਨਾਲਾ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਜ਼ਿਲ੍ਹਾ ਉਪ ਪ੍ਰਧਾਨ ਪੁਲਸ ਵਿਭਾਗ ਦੇ ਆਲਾ ਅਫਸਰ, ਪਿੰਡਾਂ ਤੋਂ ਆਏ ਸਰਪੰਚ ਅਤੇ ਪੰਚ, ਅਤੇ ਹੋਰ ਲੋਕ ਹਾਜ਼ਰ ਸਨ।

Advertisement
Advertisement
Advertisement
Advertisement
error: Content is protected !!