ਸ਼ਹਿਰੀਆਂ ਦੀਆਂ ਨਜਰਾਂ ਕੈਬਨਿਟ ਮੀਟਿੰਗ ਤੇ ਲੱਗੀਆਂ…
ਹਰਿੰਦਰ ਨਿੱਕਾ, ਬਰਨਾਲਾ 28 ਅਕਤੂਬਰ 2025
ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਬਰਨਾਲਾ ਸ਼ਹਿਰ ਲਈ ਵੱਡੇ ਅਤੇ ਇਤਿਹਾਸਿਕ ਫੈਸਲੇ ਤੇ ਕੈਬਨਿਟ ਦੀ ਮੋਹਰ ਕੁੱਝ ਹੀ ਸਮੇਂ ਤੱਕ ਲੱਗ ਸਕਦੀ ਹੈ।
ਵਰਨਣਯੋਗ ਹੈ ਕਿ ਮੈਂਬਰ ਪਾਰਲੀਮੈਂਟ
ਗੁਰਮੀਤ ਸਿੰਘ ਮੀਤ ਹੇਅਰ ਦੇ ਯਤਨਾਂ ਅਤੇ ਦਿਸ਼ਾ ਨਿਰਦੇਸ਼ ਅਨੁਸਾਰ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਦੀ ਅਗਵਾਈ ਵਿੱਚ 26 ਸਤੰਬਰ 2025 ਨੂੰ ਹੋਈ ਮੀਟਿੰਗ ਵਿੱਚ ਨਗਰ ਕੌਂਸਲ ਨੂੰ ਨਗਰ ਨਿਗਮ ਯਾਨੀ ਕਾਰਪੋਰੇਸ਼ਨ ਬਣਾਉਣ ਦਾ ਪ੍ਰਸਤਾਵ ਬਹੁਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਨਗਰ ਨਿਗਮ ਬਣਨ ਲਈ ਰਾਹ ਪੱਧਰਾ ਹੋ ਗਿਆ ਸੀ। ਪਤਾ ਲੱਗਿਆ ਹ ਕਿ ਅੱਜ ਹੋਣ ਵਾਲੀ ਕੈਬਨਿਟ ਮੀਟਿਿੰਗ ਵਿੱਚ ਬਰਨਾਲਾ ਨੂੰ ਨਗਰ ਨਿਗਮ ਬਣਾਏ ਜਾਣ ਦਾ ਫੈਸਲਾ ਹੋ ਜਾਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਐਮ.ਪੀ. ਮੀਤ ਹੇਅਰ ਨੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਕੈਬਨਿਟ ਮੀਟਿੰਗ ਵਿੱਚ ਨਗਰ ਨਿਗਮ ਬਣਾਉਣ ਦੇ ਫੈਸਲੇ ਤੇ ਮੋਹਰ ਲੱਗ ਜਾਵੇਗੀ।
ਓਧਰ ਨਗਰ ਕੌਂਸਲ ਦੇ ਪ੍ਰਧਾਨ ਰਾਮਣਵਾਸੀਆ ਨੇ ਸਰਕਾਰ ਦੇ ਇਸ ਫੈਸਲੇ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੈਨੂੰ ਅਤੇ ਨਗਰ ਕੌਂਸਲ ਦੇ ਹੋਰ ਬਹੁਸੰਮਤੀ ਮੈਂਬਰਾਂ ਨੂੰ ਬੇਹੱਦ ਖੁਸ਼ੀ ਹੈ ਕਿ ਸਾਡੇ ਵੱਲੋਂ ਕੌਂਸਲ ਦੀ ਮੀਟਿੰਗ ਵਿੱਚ ਕੀਤੇ ਗਏ ਇਤਹਾਸਿਕ ਫੈਸਲੇ ਨੂੰ ਅੱਜ ਕੈਬਨਿਟ ਤੀ ਮੰਜੂਰੀ ਮਿਲ ਰਹੀ ਹੈ। ਸ਼ਹਿਰ ਦੇ ਲੋਕਾਂ ਦੀਆਂ ਨਜ਼ਰਾਂ ਅੱਜ ਦੀ ਕੈਬਨਿਟ ਮੀਟਿੰਗ ਤੇ ਲੱਗੀਆਂ ਹੋਈਆਂ ਹਨ। ਇਹ ਗੱਲ ਪਹਿਲਾਂ ਹੀ ਸਪੱਸ਼ਟ ਹੋ ਚੁੱਕੀ ਹੈ ਕਿ ਹੰਡਿਆਇਆ ਨਗਰ ਪੰਚਾਇਤ ਦੇ ਮੈਂਬਰਾਂ ਦੇ ਵਿਰੋਧ ਤੇ ਮੱਦੇਨਜਰ ਹੰਡਿਆਇਆ ਨੂੰ ਨਗਰ ਨਿਗਮ ਦਾ ਹਿੱਸਾ ਨਹੀਂ ਬਣਾਇਆ ਜਾ ਰਿਹਾ।







