ਹਰਿੰਦਰ ਨਿੱਕਾ, ਬਰਨਾਲਾ 12 ਨਵੰਬਰ 2025
ਕਤਲ ਦਰ ਕਤਲ, ਬਰਨਾਲਾ ਜ਼ਿਲ੍ਹੇ ਅੰਦਰ ਦੁਸਹਿਰੇ ਦੇ ਦਿਨ ਤੋਂ ਸ਼ੁਰੂ ਹੋਇਆ ਕਤਲਾਂ ਦਾ ਸਿਲਸਿਲਾ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਤਿੰਨ ਦਿਨ ਪਹਿਲਾਂ ਘਰੋਂ ਲਾਪਤਾ ਹੋਏ ਇੱਕ ਨੌਜਵਾਨ ਦੀ ਲਹੂ-ਲੁਹਾਨ ਹੋਈ ਲਾਸ਼ ਅੱਜ ਫਿਰ ਸ਼ੱਕੀ ਹਾਲਤਾਂ ਵਿੱਚ ਰਾਮਬਾਗ ਰੋਡ ਬਰਨਾਲਾ ਤੇ ਇੱਕ ਪਲਾਟ ਵਿੱਚੋਂ ਮਿਲੀ ਹੈ।
ਲਾਸ਼ ਦਾ ਪਤਾ ਲੱਗਦਿਆਂ ਸ਼ਹਿਰੀਆਂ ਵਿਚ ਦਹਿਸ਼ਤ ਅਤੇ ਸਨਾਟਾ ਪਸਰ ਗਿਆ। ਮੌਕੇ ਤੇ ਪਹੁੰਚੀ ਪੁਲਿਸ ਪਾਰਟੀ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲ਼ੈ ਕੇ, ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਸੰਭਾਲ ਕੇ,ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਲਾਸ਼ ਦਾ ਪਤਾ ਲੱਗਦਿਆਂ ਸ਼ਹਿਰੀਆਂ ਵਿਚ ਦਹਿਸ਼ਤ ਅਤੇ ਸਨਾਟਾ ਪਸਰ ਗਿਆ। ਮੌਕੇ ਤੇ ਪਹੁੰਚੀ ਪੁਲਿਸ ਪਾਰਟੀ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲ਼ੈ ਕੇ, ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਸੰਭਾਲ ਕੇ,ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੋਮੀ ਸਿੰਘ ਵਾਸੀ ਰਾਹੀਂ ਬਸਤੀ ਬਰਨਾਲਾ ਨੇ ਦੱਸਿਆ ਕਿ ਉਸ ਦਾ ਬੇਟਾ ਸੁਰਿੰਦਰ ਸਿੰਘ ਹਿਮਾਚਲ ਪ੍ਰਦੇਸ਼ ਵਿਖੇ ਬੱਸਾਂ ਦੀਆਂ ਬਾਡੀਆਂ ਲਾਉਣ ਦਾ ਕੰਮ ਕਰਦਾ ਸੀ। ਕੁੱਝ ਦਿਨ ਪਹਿਲਾਂ ਉਹ ਆਪਣੀ ਦਾਦੀ ਦੀ ਮੌਤ ਦਾ ਪਤਾ ਲੱਗਦਿਆਂ ਘਰ ਆਇਆ ਹੋਇਆ ਸੀ। 10 ਨਵੰਬਰ ਨੂੰ ਉਹ ਨੂੰ ਕਿਸੇ ਦਾ ਫੋਨ ਆਇਆ ਤੇ ਉਹ ਆਪਣਾ ਫੋਨ ਘਰ ਰੱਖ ਕੇ, ਘਰੋਂ ਚਲਾ ਗਿਆ। ਪਰੰਤੂ ਜਦੋਂ ਉਹ ਘਰ ਨੀ ਮੁੜਿਆ ਤਾਂ ਉਨ੍ਹਾਂ ਇਸ ਸਬੰਧੀ ਥਾਣਾ ਸਿਟੀ 2 ਬਰਨਾਲਾ ਵਿਖੇ ਸੂਚਨਾ ਦਿੱਤੀ।
ਪਰ ਅੱਜ ਦੇਰ ਸ਼ਾਮ, ਉਨ੍ਹਾਂ ਦੇ ਬੇਟੇ ਦੀ ਲਾਸ਼ ਖਾਲੀ ਪਲਾਟ ਵਿੱਚੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪਹਿਲੀ ਨਜ਼ਰ ਵੇਖਿਆਂ ਹੀ, ਪਤਾ ਲੱਗ ਰਿਹਾ ਹੈ ਕਿ ਉਸ ਦਾ ਬੇਰਹਿਮੀ ਨਾਲ ਕਿਸੇ ਨੇ ਕਤਲ ਕਰ ਦਿੱਤਾ ਹੈ। ਇਸ ਮੌਕੇ ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਰਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਘਰ ਵਿੱਚ ਉਸ ਦੇ ਬਜ਼ੁਰਗ ਮਾਪਿਆਂ ਤੋਂ ਬਿਨਾਂ ਹੋਰ ਕੋਈ ਕਮਾਊ ਵਿਅਕਤੀ ਵੀ ਨਹੀਂ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਾਤਿਲਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਕੇ, ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਜਾਵੇ।

ਮਾਮਲੇ ਦੇ ਤਫਤੀਸ਼ ਅਧਿਕਾਰੀ ਨੇ ਕਿਹਾ ਕਿ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲ਼ੈ ਕੇ, ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨ ਦੇ ਆਧਾਰ ਤੇ, ਦੋਸ਼ੀਆਂ ਖਿਲਾਫ ਕਰੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਦੁਸਹਿਰੇ ਵਾਲੇ ਦਿਨ ਤੋਂ ਹੁਣ ਤੱਕ ਜ਼ਿਲ੍ਹੇ ਅੰਦਰ ਪੰਜ ਤੋਂ ਜ਼ਿਆਦਾ ਕਤਲ ਹੋ ਚੁੱਕੇ ਹਨ। ਜਿੰਨਾ ਵਿੱਚੋ ਸੇਖਾ ਪਿੰਡ ਦੇ ਇੱਕੋ ਪਰਿਵਾਰ ਦੇ ਤਿੰਨ ਜੀਅ, ਧਨੌਲਾ ਵਾਸੀ ਕਾਲਾ ਚੀਮਾ ਦਾ ਕਤਲ ਵੀ ਸ਼ਾਮਿਲ ਹੈ।