*12 ਵੀਂ ’ਚ ਪਹਿਲੇ ਤਿੰਨ ਸਥਾਨਾਂ ’ਤੇ ਰਹੀਆਂ ਚਾਰ ਵਿਦਿਆਰਥਣਾਂ ਨੂੰ ਨਕਦ ਰਾਸ਼ੀ ਦਾ ਦਿੱਤਾ ਸਨਮਾਨ
ਹਰਿੰਦਰ ਨਿੱਕਾ ਬਰਨਾਲਾ, 22 ਜੁਲਾਈ 2020
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ’ਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੇ ਸਰਕਾਰੀ ਸਕੂਲਾਂ ਦੇ ਬਦਲਦੇ ਮੁਹਾਂਦਰੇ ’ਤੇ ਪੱਕੀ ਮੋਹਰ ਲਗਾਈ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ. ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਤ ਪ੍ਰਤੀਸ਼ਤ ਨਤੀਜਾ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਅਗਵਾਈ ਦੇ ਨਾਲ ਨਾਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੀ ਵਿਸ਼ੇਸ਼ ਅਗਵਾਈ ਰਹੀ। ਬਾਰ੍ਹਵੀਂ ਜਮਾਤ ਦੇ ਨਤੀਜਿਆਂ ’ਚ ਜ਼ਿਲ੍ਹਾ ਪੱਧਰੀ ਪੁਜੀਸ਼ਨਾਂ ਹਾਸਲ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਧਾਈਆਂ ਦੇਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਖੁਦ ਵਿਦਿਆਰਥੀਆਂ ਦੇ ਘਰ ਪਹੁੰਚੇ।
ਸਿੱਖਿਆ ਅਧਿਕਾਰੀਆਂ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕਰਨ ਤੋਂ ਇਲਾਵਾ ਜਿਲ੍ਹਾ ਸਿੱਖਿਆ ਅਧਿਕਾਰੀ ਸ. ਤੂਰ ਵੱਲੋਂ ਪਹਿਲੇ ਸਥਾਨ ’ਤੇ ਰਹੀਆਂ ਦੋਵੇਂ ਵਿਦਿਆਰਥਣਾਂ ਨੂੰ ਆਪਣੇ ਪੱਲਿਓਂ ਇਕਵੰਜਾ ਇਕਵੰਜਾ ਸੌ ਰੁਪਏ, ਦੂਜੇ ਸਥਾਨ ’ਤੇ ਰਹਿਣ ਵਾਲੀ ਵਿਦਿਆਰਥਣ ਨੂੰ 3100\- ਸੌ ਰੁਪਏ ਅਤੇ ਤੀਸਰੇ ਸਥਾਨ ’ਤੇ ਰਹਿਣ ਵਾਲੀ ਵਿਦਿਆਰਥਣ ਨੂੰ 2100\- ਸੌ ਰੁਪਏ ਦੀ ਨਕਦ ਰਾਸ਼ੀ ਅਤੇ ਪ੍ਰਸ਼ੰਸ਼ਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ’ਤੇ ਪਿ੍ਰੰਸੀਪਲ ਬਰਜਿੰਦਰਪਾਲ ਸਿੰਘ,ਪਿ੍ਰੰਸੀਪਲ ਮੇਜਰ ਸਿੰਘ,ਪਿ੍ਰੰਸੀਪਲ ਇਕਬਾਲ ਕੌਰ ਉਦਾਸੀ,ਪਿ੍ਰੰਸੀਪਲ ਰਾਕੇਸ਼ ਕੁਮਾਰ,ਲੈਕਚਰਾਰ ਪਰਮਿੰਦਰ ਸਿੰਘ,ਲੈਕਚਰਾਰ ਸੁਖਪਾਲ ਕੌਰ ਧੌਲਾ,ਲੈਕਚਰਾਰ ਮਨਜੀਤ ਕੌਰ ਮਾਨ,ਨਿਰਮਲ ਸਿੰਘ ਕੰਪਿਊਟਰ ਅਧਿਆਪਕ,ਸਿਮਰਦੀਪ ਸਿੰਘ ਦੀਪੀ,ਨੀਰਜ ਕੁਮਾਰ ਸਿੰਗਲਾ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਹਾਜ਼ਰ ਸਨ।