Meet Hayer ਦੀ ਹਾਜ਼ਰੀ ‘ਚ ਭੰਗੂ ਨੇ ਸੰਭਾਲੀ ਚੇਅਰਮੈਨੀ

Advertisement
Spread information

ਜ਼ਿਲ੍ਹੇ ਦੇ ਵਿਕਾਸ ਲਈ ਨਿਰਵਿਘਨ ਕੰਮ ਕੀਤੇ ਜਾਣਗੇ: ਭੰਗੂ

ਰਘਬੀਰ ਹੈਪੀ, ਬਰਨਾਲਾ 28 ਨਵੰਬਰ 2025
    ਲੰਬੇ ਅਰਸੇ ਤੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਖਾਲੀ ਪਿਆ ਅਹੁਦਾ ਆਪ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ ਨੇ ਅੱਜ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰਨਾਂ ਆਗੂਆਂ ਤੇ ਵਰਕਰਾਂ ਦੀ ਮੌਜੂਦਗੀ ਵਿੱਚ ਸੰਭਾਲ ਲਿਆ। ਇਸ ਮੌਕੇ ਸ਼੍ਰੀ ਕੁਲਵੰਤ ਸਿੰਘ ਪੰਡੋਰੀ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ, ਵਿਧਾਇਕ ਲਾਭ ਸਿੰਘ ਉੱਗੋਕੇ, ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕਿਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ, ਹਸਨਪ੍ਰੀਤ ਭਰਦਵਾਜ, ਚੇਅਰਮੈਨ ਮਾਰਕਿਟ ਕਮੇਟੀ ਧਨੌਲਾ ਗੁਰਜੋਤ ਸਿੰਘ ਉਚੇਚੇ ਤੌਰ ਤੇ ਮੌਜੂਦ ਰਹੇ। ਵਰਨਣਯੋਗ ਹੈ ਕਿ ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਮੌਕੇ  ਟਿਕਟ ਨਾ ਮਿਲਣ ਤੋਂ ਬਾਗੀ ਹੋਏ ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉੱਤਰ ਗਏ ਸਨ।

    ਅਹੁਦਾ ਸੰਭਾਲਣ ਵੇਲੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਭੰਗੂ ਨੇ ਕਿਹਾ ਕਿ ਕਮੇਟੀ ਅਧੀਨ ਜਾਰੀ ਹੋਣ ਵਾਲੇ ਵਿਕਾਸ ਫੰਡਾਂ ਨਾਲ ਜ਼ਿਲ੍ਹੇ ਦੇ ਚਹੁੰਪੱਖੀ ਵਿਕਾਸ ਲਈ ਕੰਮ ਕੀਤੇ ਜਾਣਗੇ । ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ’ਚ ਪੂਰੀਆਂ ਸਹੁੂਲਤਾਂ ਯਕੀਨੀ ਬਣਾਈਆਂ ਜਾਣਗੀਆਂ।
       ਇਸ ਮੌਕੇ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਸਮੁੱਚੀ ਟੀਮ ਵੱਲੋਂ ਜ਼ਿਲ੍ਹੇ ਦੇ ਵਿਕਾਸ ’ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਭੰਗੂ ਦੇ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੂੰ ਮੁਬਾਰਕਬਾਦ ਦੇਣ ਲਈ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਤੇ ਆਮ ਆਦਮੀ ਪਾਰਟੀ ਦੇ ਹੋਰ ਦਰਜਾ ਬ ਦਰਜਾ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ਤੇ ਪਹੁੰਚੇ। 

 

Advertisement
Advertisement
Advertisement
Advertisement
error: Content is protected !!