ਮੋਦੀ ਤੇ ਮਾਨ ਸਰਕਾਰ ਖ਼ਿਲਾਫ਼ ਮਜ਼ਦੂਰਾਂ ‘ਚ ਰੋਹ, ਕਿਹਾ ! ਮਨਰੇਗਾ ਬਚਾਉਣ ਲਈ ਵੱਡੇ ਅੰਦੋਲਨ ਦਾ ਐਲਾਨ

Advertisement
Spread information

ਮੋਦੀ ਤੇ ਮਾਨ ਸਰਕਾਰ ਖ਼ਿਲਾਫ਼ ਮਜ਼ਦੂਰਾਂ ਨੇ ਵਿੱਢਿਆ ਆਰ-ਪਾਰ ਦਾ ਸੰਘਰਸ਼

ਰਘਬੀਰ ਹੈਪੀ, ਬਰਨਾਲਾ 23 ਦਸੰਬਰ 2025
   ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਦੀਆਂ ਕਥਿਤ ਕੋਝੀਆਂ ਚਾਲਾਂ ਅਤੇ ਪੰਜਾਬ ਦੀ ਮਾਨ ਸਰਕਾਰ ਦੀ ਚੁੱਪ ਖ਼ਿਲਾਫ਼ ਅੱਜ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਮਜ਼ਦੂਰ ਜਥੇਬੰਦੀਆਂ ਨੇ ‘ਰ ਮੈਦਾਨ ਵਿੱਚ ਨਿਤਰਣ ਦਾ ਐਲਾਨ ਕਰ ਦਿੱਤਾ ਹੈ।

ਤਰਕਸ਼ੀਲ ਭਵਨ ਬਰਨਾਲਾ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮਜ਼ਦੂਰ ਆਗੂ

   ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ‘ਮਨਰੇਗਾ ਰੁਜ਼ਗਾਰ ਬਚਾਓ ਸੰਯੁਕਤ ਮੋਰਚਾ’ ਨੇ ਸਰਕਾਰਾਂ ਦੇ ਮਜ਼ਦੂਰ ਵਿਰੋਧੀ ਮਨਸੂਬਿਆਂ ਨੂੰ ਚੂਰ-ਚੂਰ ਕਰਨ ਲਈ ਸੂਬਾ ਪੱਧਰੀ ਸਾਂਝਾ ਅੰਦੋਲਨ ਵਿੱਢਣ ਦਾ ਰਸਮੀ ਐਲਾਨ ਕਰ ਦਿੱਤਾ ਹੈ।

ਵਿਧਾਨ ਸਭਾ ‘ਚ ਮਤਾ ਪਾਸ ਕਰੋ ਜਾਂ ਵਿਰੋਧ ਲਈ ਤਿਆਰ ਰਹੋ’
     ਮੀਟਿੰਗ ਦੌਰਾਨ ਮਜ਼ਦੂਰ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੀ ਚਿਤਾਵਨੀ ਦਿੱਤੀ ਕਿ 30 ਦਸੰਬਰ ਨੂੰ ਸੱਦੇ ਗਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਵਿੱਚ ਮਨਰੇਗਾ ਨੂੰ ਬਚਾਉਣ, ਕੇਂਦਰ ਦੇ ਕਾਲੇ ਕਿਰਤ ਕਾਨੂੰਨਾਂ ਨੂੰ ਰੱਦ ਕਰਨ ਅਤੇ ਬਿਜਲੀ ਦੇ ਨਿੱਜੀਕਰਨ ਵਿਰੁੱਧ ਸਖ਼ਤ ਮਤੇ ਪਾਸ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਇਸ ਇਜਲਾਸ ਵਿੱਚ ਮਜ਼ਦੂਰਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ, ਤਾਂ ਪੰਜਾਬ ਦੇ ਮਜ਼ਦੂਰ ਭਾਜਪਾ ਦੇ ਨਾਲ-ਨਾਲ ‘ਆਪ’ ਸਰਕਾਰ ਵਿਰੁੱਧ ਵੀ ਮੋਰਚਾ ਖੋਲ੍ਹਣ ਲਈ ਮਜਬੂਰ ਹੋਣਗੇ।

ਇਹ ਫੋਟੋ ਮਜ਼ਦੂਰਾਂ ਦੇ ਰੋਹ ਨੂੰ ਦਰਸਾਉਂਦੀ ਤਿਆਰ ਕੀਤੀ ਗਈ ਹੈ

ਅਡਾਨੀ-ਅੰਬਾਨੀ ਦੇ ਘਰ ਭਰ ਰਹੀ ਹੈ ਮੋਦੀ ਸਰਕਾਰ”

     ਮਜ਼ਦੂਰ ਆਗੂਆਂ ਨੇ ਭਾਜਪਾ ‘ਤੇ ਤਿੱਖੇ ਰਗੜੇ ਲਾਉਂਦਿਆਂ ਕਿਹਾ ਕਿ ਆਜ਼ਾਦੀ ਅੰਦੋਲਨ ਤੋਂ ਭੱਜਣ ਵਾਲੇ ਆਰ.ਐੱਸ.ਐੱਸ. ਦੇ ਵਾਰਸ, ਅੱਜ ਦੇਸ਼ ਦੇ ਸੰਵਿਧਾਨ ਅਤੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੌਜਵਾਨਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਖੋਹ ਕੇ ਕਾਰਪੋਰੇਟ ਘਰਾਣਿਆਂ (ਅਡਾਨੀ-ਅੰਬਾਨੀ) ਦੀਆਂ ਤਿਜੋਰੀਆਂ ਭਰ ਰਹੀ ਹੈ। ਆਗੂਆਂ ਨੇ ਗਰਜਦਿਆਂ ਕਿਹਾ ਕਿ ਮਨਰੇਗਾ ਰੁਜ਼ਗਾਰ ਨੂੰ ਖ਼ਤਮ ਕਰਨਾ ਭਾਜਪਾ ਨੂੰ ਬਹੁਤ ਮਹਿੰਗਾ ਪਵੇਗਾ।

26 ਦਸੰਬਰ ਨੂੰ ਚੰਡੀਗੜ੍ਹ ਤੋਂ ਹੋਵੇਗਾ ਵੱਡਾ ਧਮਾਕਾ

    ਸੰਯੁਕਤ ਮੋਰਚੇ ਨੇ ਐਲਾਨ ਕੀਤਾ ਕਿ ਅਗਲੇ ਤਿੱਖੇ ਸੰਘਰਸ਼ ਦੀ ਪੂਰੀ ਰੂਪ-ਰੇਖਾ 26 ਦਸੰਬਰ ਨੂੰ ਚੰਡੀਗੜ੍ਹ ਪ੍ਰੈੱਸ ਕਾਨਫਰੰਸ ਰਾਹੀਂ ਜਨਤਕ ਕੀਤੀ ਜਾਵੇਗੀ। ਇਸ ਮੌਕੇ ਭਗਵੰਤ ਸਿੰਘ ਸਮਾਓ (ਮਜ਼ਦੂਰ ਮੁਕਤੀ ਮੋਰਚਾ ਆਜ਼ਾਦ), ਕਸ਼ਮੀਰ ਸਿੰਘ ਗਦਾਈਆ, ਲਖਵੀਰ ਸਿੰਘ ਬੌਬੀ, ਜਗਰਾਜ ਸਿੰਘ ਟੱਲੇਵਾਲ, ਹਰਵਿੰਦਰ ਸਿੰਘ ਸੇਮਾ, ਰੰਗਾਂ ਰਾਮ ਅਤੇ ਨਛੱਤਰ ਸਿੰਘ ਰਾਮਨਗਰ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਮਜ਼ਦੂਰ ਏਕਤਾ ਦਾ ਨਾਅਰਾ ਬੁਲੰਦ ਕੀਤਾ।

Advertisement
Advertisement
Advertisement
Advertisement
error: Content is protected !!