ਸਵ: ਸ਼ਿਵਦਰਸ਼ਨ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ

Advertisement
Spread information

ਐੱਸ.ਡੀ ਸਭਾ ਦੇ ਚੇਅਰਮੈਨ ਐਡਵੋਕੇਟ ਸ਼ਿਵਦਰਸ਼ਨ ਸ਼ਰਮਾ ਦਾ ਭੋਗ 31 ਦਸੰਬਰ ਨੂੰ

ਰਘਵੀਰ ਹੈਪੀ, ਬਰਨਾਲਾ 29 ਦਸੰਬਰ 2025

         ਐੱਸ.ਡੀ ਸਭਾ (ਰਜਿ:) ਬਰਨਾਲਾ ਦੇ ਚੇਅਰਮੈਨ ਅਤੇ ਇਲਾਕੇ ਦੀ ਪ੍ਰਸਿੱਧ ਸ਼ਖ਼ਸੀਅਤ ਸੀਨੀਅਰ ਐਡਵੋਕੇਟ ਸ੍ਰੀ ਸ਼ਿਵਦਰਸ਼ਨ ਕੁਮਾਰ ਸ਼ਰਮਾ (85) ਦੇ ਅਚਾਨਕ ਦੇਹਾਂਤ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਹਨਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣਦਿਆਂ ਹੀ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਨਿਆਇਕ ਖੇਤਰ ਨਾਲ ਜੁੜੀਆਂ ਪ੍ਰਮੁੱਖ ਹਸਤੀਆਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਹਨਾਂ ਦੇ ਨਿਵਾਸ ਅਸਥਾਨ ‘ਤੇ ਪਹੁੰਚ ਰਹੀਆਂ ਹਨ।

      ਸਵਰਗਵਾਸੀ ਸ਼ਰਮਾ ਦੇ ਸਪੁੱਤਰਾਂ ਡਾ: ਪਿਨਾਂਕ ਮੌਦਗਿੱਲ (ਸੀਨੀਅਰ ਵਾਈਸ ਪ੍ਰਧਾਨ ਮੈਕਸ ਗਰੁੱਪ) ਅਤੇ ਡਾ: ਹਿਮਾਂਸ਼ੂ ਮੌਦਗਿੱਲ ਨਾਲ ਹਮਦਰਦੀ ਪ੍ਰਗਟਾਉਣ ਲਈ ਪਾਰਲੀਮੈਂਟ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ‘ਆਪ’ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂੰ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿਲੋਂ, ਸਾਬਕਾ ਐਮ.ਪੀ. ਰਾਜਦੇਵ ਸਿੰਘ ਖ਼ਾਲਸਾ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਿਸ਼ੇਸ਼ ਤੌਰ ‘ਤੇ ਪਹੁੰਚੇ।

     ਇਸ ਤੋਂ ਇਲਾਵਾ ਨਿਆਇਕ ਜਗਤ ਵੱਲੋਂ ਸਿਵਲ ਜੱਜ ਮੁਨੀਸ਼ ਕੁਮਾਰ, ਅਨੁਪਮ ਗੁਪਤਾ, ਸੁਧੀਰ ਕੁਮਾਰ, ਅਭਿਸ਼ੇਕ ਪਾਠਕ ਅਤੇ ਐਡੀਸ਼ਨਲ ਸੈਸ਼ਨ ਜੱਜ ਨਰੇਸ਼ ਗਰਗ ਨੇ ਵੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਸਾਬਕਾ ਵਿਧਾਇਕ ਅਰਵਿੰਦ ਖੰਨਾ, ਕੇਵਲ ਸਿੰਘ ਢਿੱਲੋਂ, ਹਰਿੰਦਰ ਸਿੰਘ ਧਾਲੀਵਾਲ, ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਯਾਦਵਿੰਦਰ ਸਿੰਘ ਦੀਵਾਨਾ ਅਤੇ ਰਾਮ ਤੀਰਥ ਮੰਨਾ ਸਮੇਤ ਵੱਡੀ ਗਿਣਤੀ ਵਿੱਚ ਵਕੀਲ ਭਾਈਚਾਰੇ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਲੋਕਾਂ ਨੇ ਸ਼ਰਮਾ ਜੀ ਦੇ ਅਕਾਲ ਚਲਾਣੇ ਨੂੰ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

       ਐਸ.ਡੀ ਸਭਾ ਦੇ ਜਨਰਲ ਸਕੱਤਰ ਸ੍ਰੀ ਸ਼ਿਵ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਸ਼ਿਵਦਰਸ਼ਨ ਕੁਮਾਰ ਸ਼ਰਮਾ ਨਿਮਿੱਤ ਰੱਖੇ ਗਏ ਸ੍ਰੀ ਗਰੁੜ ਪੁਰਾਣ ਦੇ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ 31 ਦਸੰਬਰ 2025, ਦਿਨ ਬੁੱਧਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਐੱਸ.ਐੱਸ.ਡੀ ਕਾਲਜ, ਨੇੜੇ ਤਰਕਸ਼ੀਲ ਚੌਂਕ, ਸੰਘੇੜਾ ਬਾਈਪਾਸ, ਬਰਨਾਲਾ ਵਿਖੇ ਹੋਵੇਗਾ।

Advertisement
Advertisement
Advertisement
Advertisement
error: Content is protected !!