ਯਾਦਾਂ ‘ਚ ਰਹਿਣਗੇ ਆਈ.ਐਸ. ਬਿੰਦਰਾ:ਖਿਡਾਰੀਆਂ ਨੇ ਮੌਨ ਰੱਖ ਕੇ ਦਿੱਤੀ ਵਿਦਾਈ

Advertisement
Spread information

ਰਘਬੀਰ ਹੈਪੀ, ਬਰਨਾਲਾ 30 ਜਨਵਰੀ 2026
     ਭਾਰਤੀ ਕ੍ਰਿਕਟ ਦੇ ਮਸ਼ਹੂਰ ਚਾਨਣ ਮੁਨਾਰੇ ਅਤੇ ਪੰਜਾਬ ਕ੍ਰਿਕਟ ਨਾਲ ਗਹਿਰਾ ਨਾਤਾ ਰੱਖਣ ਵਾਲੇ ਆਈ.ਐਸ. ਬਿੰਦਰਾ ਦੇ ਅਕਾਲ ਦੇਹਾਂਤ ’ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
     ਇਸ ਮੌਕੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਦੇ ਅਧਿਕਾਰੀਆਂ, ਕੋਚਾਂ ਅਤੇ ਖਿਡਾਰੀਆਂ ਨੇ ਇਕੱਠੇ ਹੋ ਕੇ ਦੋ ਮਿੰਟ ਦਾ ਮੌਨ ਰੱਖਿਆ ਅਤੇ ਆਈ.ਐਸ. ਬਿੰਦਰਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ ਗਈ।
      ਐਸੋਸੀਏਸ਼ਨ ਦੇ ਸੈਕਟਰੀ ਰੁਪਿੰਦਰ ਗੁਪਤਾ ਨੇ ਇਸ ਮੌਕੇ ਕਿਹਾ ਕਿ ਆਈ.ਐਸ. ਬਿੰਦਰਾ ਜੀ ਨੇ ਪੰਜਾਬ ਕ੍ਰਿਕਟ ਨੂੰ ਨਵੀਂ ਦਿਸ਼ਾ ਦਿੱਤੀ ਅਤੇ ਕਈ ਨੌਜਵਾਨ ਖਿਡਾਰੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕੀਤੇ। ਉਨ੍ਹਾਂ ਦੀ ਕ੍ਰਿਕਟ ਪ੍ਰਤੀ ਨਿਸ਼ਠਾ ਅਤੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
     ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਵੱਲੋਂ ਦੁਖੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਜਤਾਉਂਦੇ ਹੋਏ ਕਿਹਾ ਗਿਆ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਕ੍ਰਿਕਟ ਜਗਤ ਉਨ੍ਹਾਂ ਦੇ ਨਾਲ ਖੜਾ ਹੈ।

Advertisement
Advertisement
Advertisement
Advertisement
error: Content is protected !!