ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

Advertisement
Spread information

19 ਕਰੋੜ ਰੁਪਏ ਦੀ ਲਾਗਤ ਵਾਲੀਆਂ 4 ਹੋਰ ਸੜਕਾਂ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ

ਕਿਹਾ, ਚਾਰੇ ਸੜਕਾਂ 18 ਫੁੱਟੀਆਂ ਬਣਨ ਨਾਲ ਇਲਾਕਾ ਵਾਸੀਆਂ ਨੂੰ ਹੋਵੇਗੀ ਵੱਡੀ ਸਹੂਲਤ

ਰਘਵੀਰ ਹੈਪੀ, ਬਰਨਾਲਾ 27 ਫਰਵਰੀ 2026
       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਵਿਕਾਸ ਕਾਰਜ ਕਰਾਏ ਜਾ ਰਹੇ ਹਨ।ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਸਿਰਫ਼ ਸੜਕਾਂ ਲਈ 248 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
         ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਧਨੌਲਾ ਤੋਂ ਬੁੱਗਰਾਂ ਰੋਡ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਕਿਹਾ ਕਿ ਅੱਜ ਕਰੀਬ ਪੌਣੇ 19 ਕਰੋੜ ਰੁਪਏ ਦੀ ਲਾਗਤ ਨਾਲ 4 ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ।
  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਇਲਾਕੇ ਦੀਆਂ ਪੁਰਾਣੀਆਂ 10 ਫੁੱਟੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਜਦਕਿ ਇਸ ਤੋਂ ਪਹਿਲਾਂ ਸਰਕਾਰਾਂ ਵੇਲੇ ਇਨ੍ਹਾਂ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਸੜਕਾਂ ਮਾਨ ਸਰਕਾਰ ਵਲੋਂ 18 ਫੁੱਟੀਆਂ ਕੀਤੀਆਂ ਜਾ ਰਹੀਆਂ ਹਨ।
       ਉਨ੍ਹਾਂ ਕਿਹਾ ਕਿ ਅੱਜ ਧਨੌਲਾ ਤੋਂ ਬੁੱਗਰਾਂ ਸੜਕ (8 ਕਿਲੋਮੀਟਰ ਲੰਬੀ) ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਿਸ ‘ਤੇ 7.46 ਕਰੋੜ ਰੁਪਏ ਖ਼ਰਚ ਹੋਣਗੇ। ਇਸ ਤੋਂ ਇਲਾਵਾ ਸੰਗਰੂਰ – ਬਰਨਾਲਾ ਰੋਡ ਤੋਂ ਕੋਠੇ ਗੋਬਿੰਦਪੁਰਾ ਸੜਕ ‘ਤੇ 2.85 ਕਰੋੜ ਰੁਪਏ ਦੀ ਲਾਗਤ ਆਵੇਗੀ। ਕੱਟੂ ਤੋਂ ਸੇਖਾ ਸੜਕ ਵੀ 18 ਫੁੱਟ ਚੌੜੀ ਹੋਣੀ ਹੈ ਜਿਸ ਉੱਤੇ 3.35 ਕਰੋੜ ਰੁਪਏ ਦੀ ਲਾਗਤ ਆਵੇਗੀ। ਉੱਪਲੀ ਤੋਂ ਸੇਖਾ ਸੜਕ ਦੇ ਨਿਰਮਾਣ ‘ਤੇ 5.14 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।
      ਉਨ੍ਹਾਂ ਕਿਹਾ ਕਿ ਸਿਰਫ਼ ਬਰਨਾਲਾ ਜ਼ਿਲ੍ਹੇ ਦੀਆਂ ਸੜਕਾਂ ਦੇ ਸੁਧਾਰ ਲਈ ਸਰਕਾਰ ਨੇ 248 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਹੈ ਜਿਸ ਲਈ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਸੜਕਾਂ ਜਾਂ ਤਾਂ ਘੱਟ ਚੌੜੀਆਂ ਹਨ ਜਾਂ ਕਈ ਰਸਤੇ ਕੱਚੇ ਹਨ ਜਿਨ੍ਹਾਂ ਉੱਤੇ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਨ੍ਹਾਂ ਸੜਕਾਂ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

Advertisement
Advertisement
Advertisement
Advertisement
error: Content is protected !!