ਵਿਧਾਇਕ ਉੱਗੋਕੇ ਵਲੋਂ ਮੈਰਿਟ ਵਿਚ ਆਉਣ ਵਾਲੀ ਪੱਖੋਂ ਕਲਾਂ ਦੀ ਧੀ ਦਾ ਸਨਮਾਨ

Advertisement
Spread information

ਘਰ ਪੁੱਜ ਕੇ ਮਾਪਿਆਂ ਤੇ ਵਿਦਿਆਰਥਣ ਨੂੰ ਦਿੱਤੀ ਵਧਾਈ, ਕਿਹਾ, ਧੀਆਂ ਨੇ ਹਰ ਖੇਤਰ ਵਿਚ ਨਾਮ ਚਮਕਾਇਆ

ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਤਹਿਤ ਕਰ ਰਹੀ ਹੈ ਵਿਆਪਕ ਉਪਰਾਲੇ: ਵਿਧਾਇਕ ਉੱਗੋਕੇ

ਬੀਟੀਐਨ, ਤਪਾ/ਭਦੌੜ, 13 ਅਪ੍ਰੈਲ 2026
          ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀ ਮੈਰਿਟ ਵਿਚ ਆਉਣ ਵਿਦਿਆਰਥਣ ਦੇ ਪਿੰਡ ਪੱਖੋ ਕਲਾਂ ਪੁੱਜ ਕੇ ਸਨਮਾਨ ਕੀਤਾ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
        ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀ ਵਿਦਿਆਰਥਣ ਰੂਬੀ, ਪੁੱਤਰੀ ਸ੍ਰੀਮਤੀ ਮਨਪ੍ਰੀਤ ਕੌਰ ਤੇ ਸ. ਪ੍ਰਿਤਪਾਲ ਸਿੰਘ ਵਾਸੀ ਪੱਖੋਂ ਕਲਾਂ ਨੇ 600 ਅੰਕਾਂ ਵਿੱਚੋਂ 585 ਅੰਕ ਪ੍ਰਾਪਤ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਲਿਸਟ ਵਿੱਚ 15ਵਾਂ ਸਥਾਨ ਪ੍ਰਾਪਤ ਕੀਤਾ ਹੈI
       ਇਸ ਮੌਕੇ ਸ. ਲਾਭ ਸਿੰਘ ਉੱਗੋਕੇ ਨੇ ਵਿਦਿਆਰਥਣ ਰੂਬੀ ਦਾ ਸਨਮਾਨ ਕੀਤਾ ਅਤੇ ਪਰਿਵਾਰ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਓਹਨਾਂ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਖਾਸ ਕਰਕੇ ਸਾਡੀਆਂ ਧੀਆਂ ਵੱਖ ਵੱਖ ਖੇਤਰਾਂ ਵਿਚ ਮੱਲਾਂ ਮਾਰ ਰਹੀਆਂ ਹਨ। ਓਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਅਤੇ ਪੜ੍ਹਾਈ ਦੇ ਮਿਆਰ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।
        ਓਹਨਾਂ ਕਿਹਾ ਕਿ ਬੱਚੀ ਦੇ ਨਾਲ ਨਾਲ ਸਕੂਲ ਇੰਚਾਰਜ ਸਮੇਤ ਸਾਰੇ ਅਧਿਆਪਕ ਵਧਾਈ ਦੇ ਪਾਤਰ ਹਨ ਜੋ ਕਿ ਬੱਚਿਆਂ ਦਾ ਮਾਰਗਦਰਸ਼ਨ ਕਰਦੇ ਹਨ। ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰ ਅਤੇ ਪਤਵੰਤੇ ਮੌਜੂਦ ਸਨ।

Advertisement
Advertisement
Advertisement
Advertisement
error: Content is protected !!