EX MLA ਬਚਨ ਸਿੰਘ ਪੱਖੋ ਦੇ ਪਰਿਵਾਰ ਨੂੰ ਮਿਲਿਆ ਵੱਡਾ ਮਾਣ…ਖੁਸ਼ੀ ਦੀ ਲਹਿਰ…

Advertisement
Spread information

ਗੁਰਪ੍ਰੀਤ ਸਿੰਘ ਲੱਕੀ ਪੱਖੋ ਬਣੇ ਪੰਜਾਬ ਕਾਂਗਰਸ ਐਸ.ਸੀ. ਵਿੰਗ ਦੇ ਸੂਬਾ ਚੇਅਰਮੈਨ

ਹਰਿੰਦਰ ਨਿੱਕਾ, ਬਰਨਾਲਾ 24 ਅਪ੍ਰੈਲ 2026 

       ਆਲ ਇੰਡੀਆ ਕਾਂਗਰਸ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਨੌਜਵਾਨ ਤੇ ਜੁਝਾਰੂ ਆਗੂ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੂੰ ਪੰਜਾਬ ਕਾਂਗਰਸ ਦੇ ਐਸ.ਸੀ. ਵਿਭਾਗ (SC Department) ਦਾ ਸੂਬਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ, ਕਾਂਗਰਸ ਪ੍ਰਧਾਨ ਨੇ ਤੁਰੰਤ ਪ੍ਰਭਾਵ ਨਾਲ ਇਹ ਨਿਯੁਕਤੀ ਕੀਤੀ ਹੈ।

ਸਿਆਸੀ ਵਿਰਾਸਤ ਨੂੰ ਲੱਗਿਆ ਬੂਰ

      ਗੁਰਪ੍ਰੀਤ ਸਿੰਘ ਲੱਕੀ ਪੱਖੋ ਦੀ ਇਸ ਨਿਯੁਕਤੀ ਨਾਲ ਪੱਖੋ ਪਰਿਵਾਰ ਦੀ ਸਿਆਸੀ ਵਿਰਾਸਤ ਨੂੰ ਮੁੜ ਵੱਡਾ ਹੁਲਾਰਾ ਮਿਲਿਆ ਹੈ। ਵਰਣਨਯੋਗ ਹੈ ਕਿ ਲੱਕੀ ਪੱਖੋ ਸਾਬਕਾ ਕਾਂਗਰਸੀ ਵਿਧਾਇਕ ਸਵ: ਸ੍ਰੀ ਬਚਨ ਸਿੰਘ ਪੱਖੋ ਦੇ ਪੋਤਰੇ ਹਨ। ਸਵ: ਬਚਨ ਸਿੰਘ ਪੱਖੋ ਦਾ ਇਲਾਕੇ ਦੀ ਰਾਜਨੀਤੀ ਅਤੇ ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਅੱਜ ਵੀ ਬੜੇ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਲੱਕੀ ਪੱਖੋ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਦੇ ਪਰਿਵਾਰ ਦੀ ਕਾਂਗਰਸ ਪਾਰਟੀ ਪ੍ਰਤੀ ਦਹਾਕਿਆਂ ਤੋਂ ਰਹੀ ਵਫ਼ਾਦਾਰੀ ਅਤੇ ਸੇਵਾ ਦਾ ਸਨਮਾਨ ਮੰਨਿਆ ਜਾ ਰਿਹਾ ਹੈ।

ਹਾਈਕਮਾਨ ਅਤੇ ਵਰਕਰਾਂ ਦਾ ਕੀਤਾ ਧੰਨਵਾਦ

    ਆਪਣੀ ਨਿਯੁਕਤੀ ਤੋਂ ਬਾਅਦ ਉਤਸ਼ਾਹ ਨਾਲ ਭਰੇ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਪਾਰਟੀ ਹਾਈਕਮਾਨ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ। ਉਨ੍ਹਾਂ ਕਿਹਾ:“ਮੈਂ ਕਾਂਗਰਸ ਪ੍ਰਧਾਨ ਅਤੇ ਸਮੁੱਚੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਮੇਰੇ ‘ਤੇ ਭਰੋਸਾ ਜਤਾ ਕੇ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਆਪਣੇ ਦਾਦਾ ਜੀ ਸਵ: ਬਚਨ ਸਿੰਘ ਪੱਖੋ ਦੇ ਨਕਸ਼ੇ-ਕਦਮਾਂ ‘ਤੇ ਚੱਲਦੇ ਹੋਏ, ਦਿਨ-ਰਾਤ ਪਾਰਟੀ ਦੀ ਮਜ਼ਬੂਤੀ ਅਤੇ ਦਲਿਤ ਵਰਗ ਦੀ ਆਵਾਜ਼ ਬਣ ਕੇ ਕੰਮ ਕਰਾਂਗਾ।” ਉਨ੍ਹਾਂ ਨੇ ਖ਼ਾਸ ਤੌਰ ‘ਤੇ ਪਾਰਟੀ ਦੇ ਮਿਹਨਤੀ ਵਰਕਰਾਂ ਅਤੇ ਸਥਾਨਕ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਹਰ ਉਸ ਹਰ ਵਰਕਰ ਦੀ ਹੈ ਜੋ ਮੁਸ਼ਕਿਲ ਸਮੇਂ ਵਿੱਚ ਵੀ ਪਾਰਟੀ ਨਾਲ ਚੱਟਾਨ ਵਾਂਗ ਖੜ੍ਹਾ ਰਿਹਾ ਹੈ।

ਵਧਾਈਆਂ ਦੇਣ ਵਾਲਿਆਂ ਦਾ ਲੱਗਿਆ ਤਾਂਤਾ, ਵੰਡੇ ਲੱਡੂ…

        ਲੱਕੀ ਪੱਖੋ ਦੀ ਨਿਯੁਕਤੀ ਦੀ ਖ਼ਬਰ ਆਈ, ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਕਾਂਗਰਸੀ ਆਗੂ ਮਹਿੰਦਰਪਾਲ ਸਿੰਘ ਪੱਖੋ, ਜਗਜੀਤ ਸਿੰਘ ਧੌਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਬਰਨਾਲਾ, ਮੱਖਣ ਸ਼ਰਮਾ ਸਾਬਕਾ ਜ਼ਿਲ੍ਹਾ ਪ੍ਰਧਾਨ ਬਰਨਾਲਾ, ਮਹੇਸ਼ ਕੁਮਾਰ ਲੋਟਾ ਬਲਾਕ ਪ੍ਰਧਾਨ ਬਰਨਾਲਾ, ਜਸਮੇਲ ਸਿੰਘ ਡੇਅਰੀਵਾਲਾ, ਗੁਰਕੀਮਤ ਸਿੰਘ ਸਿੱਧੂ  PPCC ਮੈਂਬਰ, ਸਤਨਾਮ ਸਿੰਘ ਮਾਹਨੇਕੇ ਸਾਬਕਾ ਬਲਾਕ ਸੰਮਤੀ ਮੈਂਬਰ,ਪਰਮਿੰਦਰ ਸਿੰਘ ਧੂਰਕੋਟ, ਅਰਸ਼ਦੀਪ ਸਿੰਘ ਧੂਰਕੋਟ, ਗੁਰਮੇਲ ਸਿੰਘ ਮੌੜ, ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਬਾਜਵਾ , ਜਸਪਾਲ ਸਿੰਘ ਚੀਨਾ ਪੱਖੋ , ਕੰਵਰ ਮਹਿੰਦਰ ਸਿੰਘ ਪੱਖੋ , ਪਰਮਜੀਤ ਸਿੰਘ ਪੱਖੋ ਸਾਬਕਾ MC, ਸੁਰਜੀਤ ਸੀਤਾ, ਰਵੀ ਆਦੀਵਾਲ (Sharma) ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਗੁਰਜੀਤ ਭੱਠਲ ਸਾਬਕਾ ਹਲਕਾ ਪ੍ਰਧਾਨ, ਬਲਰਾਜ ਕਾਗਰਸੀ ਆਗੂ ਅਤੇ ਜਿਲ੍ਹਾ ਸਪੋਕਸਪਰਸਨ ਨਰਿੰਦਰ ਸ਼ਰਮਾ ਨੇ ਕਿਹਾ ਕਿ  ਲੱਕੀ ਪੱਖੋ ਵਰਗੇ ਨੌਜਵਾਨ ਚਿਹਰੇ ਨੂੰ ਅੱਗੇ ਲਿਆਉਣ ਨਾਲ ਪੰਜਾਬ ਵਿੱਚ ਕਾਂਗਰਸ ਦੇ ਐਸ.ਸੀ. ਵਿੰਗ ਨੂੰ ਨਵੀਂ ਊਰਜਾ ਮਿਲੇਗੀ।

Advertisement
Advertisement
Advertisement
Advertisement
error: Content is protected !!