ਜਦੋਂ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦੇਣ ਵਾਲਿਆਂ ਲਈ ਜੁੜੀਆਂ ਹਥੇਲੀਆਂ..!

Advertisement
Spread information

ਰਘਵੀਰ ਹੈਪੀ, ਬਰਨਾਲਾ 1 ਜੁਲਾਈ 2026 

        ਸਿਹਤ ਵਿਭਾਗ ਬਰਨਾਲਾ ਵੱਲੋਂ ਅੱਜ ਦੇਸ਼ ਭਰ ਵਿੱਚ ਮਨਾਏ ਜਾ ਰਹੇ “ਰਾਸ਼ਟਰੀ ਡਾਕਟਰ ਦਿਵਸ” ਨੂੰ ਜ਼ਿਲ੍ਹੇ ਅੰਦਰ ਪੂਰੀ ਸ਼ਰਧਾ, ਉਤਸ਼ਾਹ ਅਤੇ ਆਦਰ ਸਹਿਤ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਇਹ ਦਿਹਾੜਾ ਹਰ ਸਾਲ 1 ਜੁਲਾਈ ਨੂੰ ਦੇਸ਼ ਦੇ ਮਹਾਨ ਚਿਕਿਤਸਕ, ਉੱਘੇ ਅਧਿਆਪਕ, ਮਹਾਨ ਸਮਾਜ ਸੇਵੀ ਅਤੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਡਾ. ਬਿਧਾਨ ਚੰਦਰ ਰੌਏ ਦੇ ਜਨਮ ਦਿਨ ਨੂੰ ਸਮਰਪਿਤ ਕਰਦਿਆਂ, ਉਨ੍ਹਾਂ ਵੱਲੋਂ ਮੈਡੀਕਲ ਖੇਤਰ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

      ਇਸ ਖਾਸ ਮੌਕੇ ‘ਤੇ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭ-ਕਾਮਨਾਵਾਂ ਦਿੱਤੀਆਂ। ਆਪਣੇ ਵਿਚਾਰ ਸਾਂਝੇ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਡਾਕਟਰ ਦਿਵਸ ਸਮਾਜ ਲਈ ਡਾਕਟਰਾਂ ਦੇ ਅਣਮੁੱਲੇ ਯੋਗਦਾਨ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੀਆਂ ਨਿਰਸਵਾਰਥ ਸੇਵਾਵਾਂ ਨੂੰ ਮਾਨਤਾ ਦੇਣ ਦਾ ਇੱਕ ਉੱਤਮ ਜ਼ਰੀਆ ਹੈ।

“ਡਾਕਟਰ ਸਮਾਜ ਦੀ ਸਿਹਤ ਦੀ ਰੱਖਿਆ ਕਰਨ ਵਾਲੇ ਅਸਲ ਕਰਮਯੋਗੀ ਹਨ। ਉਹ ਦਿਨ-ਰਾਤ ਆਪਣੇ ਫਰਜ਼ ਨੂੰ ਪੂਰੀ ਤਨਦੇਹੀ, ਸਮਰਪਣ ਅਤੇ ਮਨੁੱਖਤਾ ਦੀ ਭਾਵਨਾ ਨਾਲ ਨਿਭਾਉਂਦੇ ਹੋਏ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦੇਣ ਦਾ ਯਤਨ ਕਰਦੇ ਹਨ।”

ਡਾ. ਹਰੀਪਾਲ ਸਿੰਘ ਸਿੱਧੂ (ਸਿਵਲ ਸਰਜਨ, ਬਰਨਾਲਾ)

      ਡਾ. ਸਿੱਧੂ ਨੇ ਮਰੀਜ਼ਾਂ ਦੀ ਦੇਖਭਾਲ ਅਤੇ ਗੁਣਵੱਤਾ ਭਰਪੂਰ ਸਿਹਤ ਸਹੂਲਤਾਂ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਵਾਲੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਾ ਪਾਤਰ ਦੱਸਿਆ। ਸਿਵਲ ਸਰਜਨ ਨੇ ਆਮ ਜਨਤਾ ਨੂੰ ਇੱਕ ਨਿੱਘੀ ਅਪੀਲ ਕਰਦਿਆਂ ਕਿਹਾ, “ਆਓ, ਅਸੀਂ ਸਾਰੇ ਡਾਕਟਰਾਂ ਦਾ ਦਿਲੋਂ ਸਤਿਕਾਰ ਕਰੀਏ ਅਤੇ ਇੱਕ ਤੰਦਰੁਸਤ ਤੇ ਸਿਹਤਮੰਦ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਬਣਦਾ ਅਹਿਮ ਸਹਿਯੋਗ ਪਾਈਏ।”

Advertisement
Advertisement
Advertisement
Advertisement
error: Content is protected !!