ਦਿੱਲੀ ‘ਚ ਕੁਝ ਹੋਰ ਤੇ ਪੰਜਾਬ ‘ਚ ਕੁਝ ਹੋਰ’- ਸੁਖਬੀਰ ਨੇ ਖੋਲ੍ਹੀ ‘ਆਪ’ ਦੀ ਪੋਲ

Advertisement
Spread information
ਹਰਿੰਦਰ ਨਿੱਕਾ, ਪਟਿਆਲਾ 6 ਅਗਸਤ 2026
    ਪੰਜਾਬੀ ਯੂਨੀਵਰਸਿਟੀ ਦੇ ਬਾਹਰ ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੇ ਹੱਕ ‘ਚ ਨਿੱਤਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਦਾ ਚਿਹਰਾ ਦਿੱਲੀ ਵਿੱਚ ਕੁੱਝ ਹੋਰ ਹੈ ਅਤੇ ਪੰਜਾਬ ਵਿੱਚ ਕੁੱਝ ਹੋਰ। ਮੀਡੀਆ ਦੇ ਸਵਾਲਾਂ ਤੋਂ ਭੱਜਣ ਵਾਲੇ ‘ਆਪ’ ਆਗੂਆਂ ਦੇ ਦੋਗਲੇਪਨ ਨੂੰ ਬੇਨਕਾਬ ਕਰਨ ਲਈ ਸੁਖਬੀਰ ਬਾਦਲ ਨੇ ਵਿਦਿਆਰਥੀਆਂ ਨੂੰ ਇੱਕ ਵੱਡੀ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ ਹੈ।
   ਪੰਜਾਬੀ ਯੂਨੀਵਰਸਿਟੀ ਦੇ ਬਾਹਰ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐੱਸ.ਓ.ਆਈ.) ਵੱਲੋਂ ਲਗਾਏ ਗਏ ‘ਭਵਿੱਖ ਬਚਾਓ ਮੋਰਚੇ’ ਵਿੱਚ ਸ਼ਮੂਲੀਅਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਮੋਰਚੇ ਦੀ ਡਟਵੀਂ ਹਮਾਇਤ ਕੀਤੀ। ਵਿਦਿਆਰਥੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 10 ਤੋਂ ਜ਼ਿਆਦਾ ਪ੍ਰੀਖਿਆ ਘੁਟਾਲੇ ਹੋ ਚੁੱਕੇ ਹਨ, ਜਿਸ ਕਾਰਨ 10 ਲੱਖ ਤੋਂ ਵੀ ਵੱਧ ਨੌਜਵਾਨਾਂ ਦਾ ਭਵਿੱਖ ਦਾਅ ‘ਤੇ ਲੱਗ ਗਿਆ ਹੈ।      
     ਉਨ੍ਹਾਂ ਕਿਹਾ ਕਿ ਪੇਪਰ ਲੀਕ ਮਾਮਲਿਆਂ ਦੀ ਜਵਾਬਦੇਹੀ ਲੈਂਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ. ਬਲਬੀਰ ਸਿੰਘ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਨੂੰ ਮੰਤਰੀ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।
      ਸੁਖਬੀਰ ਬਾਦਲ ਨੇ ‘ਆਪ’ ਦੀ ਘੇਰਾਬੰਦੀ ਕਰਦਿਆਂ ਕਿਹਾ ਕਿ ਇਹ ਆਗੂ ਦਿੱਲੀ ਵਿੱਚ ਤਾਂ ਵਿਦਿਆਰਥੀਆਂ ਦੇ ਹੱਕਾਂ ਦੀ ਲੜਾਈ ਲੜਨ ਦਾ ਦਿਖਾਵਾ ਕਰਦੇ ਹਨ, ਪਰ ਜਦੋਂ ਪੰਜਾਬ ਵਿੱਚ ਹੋਏ ਪੇਪਰ ਲੀਕਾਂ ਬਾਰੇ ਮੀਡੀਆ ਇਹਨਾਂ ਤੋਂ ਸਵਾਲ ਪੁੱਛਦਾ ਹੈ ਤਾਂ ਇਹ ਸਿੱਧਾ ਮੁਕਰ ਜਾਂਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਅਜਿਹਾ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਕਾਲੀ ਦਲ ਨੌਜਵਾਨਾਂ ਦੇ ਹੱਕਾਂ ਲਈ ਡਟ ਕੇ ਲੜਾਈ ਲੜੇਗਾ।
Advertisement
Advertisement
Advertisement
Advertisement
error: Content is protected !!