ਡਾਕਟਰਾਂ ਵੱਲੋਂ ‘ਸ਼ੱਟਡਾਊਨ’: ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਓ.ਪੀ.ਡੀ. ਸੇਵਾਵਾਂ ‘ਤੇ ਵੱਡਾ ਐਲਾਨ..!

Advertisement
Spread information

ਹਰਿੰਦਰ ਨਿੱਕਾ, ਬਰਨਾਲਾ, 26 ਅਗਸਤ 2026

      ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਆਪਣੇ ਇਲਾਜ ਲਈ ਜਾਣ ਦੀ ਯੋਜਨਾ ਬਣਾ ਰਹੇ ਲੱਖਾਂ ਮਰੀਜ਼ਾਂ ਨੂੰ ਅੱਜ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਸੂਬੇ ਭਰ ਦੇ ਸਰਕਾਰੀ ਡਾਕਟਰਾਂ ਦੀ ਐਸੋਸੀਏਸ਼ਨ ਨੇ ਓ.ਪੀ.ਡੀ. ਸੇਵਾਵਾਂ ਅਤੇ ਸਰਜਰੀਆਂ ਨਾ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਇੱਕ ਦਿਨ ਲਈ ਸਰਕਾਰੀ ਸਿਹਤ ਪ੍ਰਣਾਲੀ ਪੂਰੀ ਤਰ੍ਹਾਂ ਠੱਪ ਹੋਣ ਦੇ ਆਸਾਰ ਬਣ ਗਏ ਹਨ।

ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਕਮਲਜੀਤ ਸਿੰਘ ਬਾਜਵਾ

     ਪੰਜਾਬ ਸਟੇਟ ਮਿਨੀਸਟ੍ਰੀਅਲ ਸਰਵਿਸ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਚਲਾਏ ਜਾ ਰਹੇ ਸੰਘਰਸ਼ ਦੇ ਹੱਕ ‘ਚ ਨਿੱਤਰਦਿਆਂ ਪੀ.ਸੀ.ਐਮ.ਐਸ. ਐਸੋਸੀਏਸ਼ਨ (PCMSA) ਨੇ ਵੀ 27 ਅਗਸਤ ਨੂੰ ਪੂਰੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ. (OPD) ਸੇਵਾਵਾਂ ਅਤੇ ਇਲੈਕਟਿਵ ਸਰਜਰੀਆਂ ਪੂਰੀ ਤਰ੍ਹਾਂ ‘ਸ਼ੱਟਡਾਊਨ’ ਰੱਖਣ ਐਲਾਨ ਕੀਤਾ ਹੈ।

ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਕੰਵਲਜੀਤ ਸਿੰਘ ਬਾਜਵਾ , ਮੀਤ ਪ੍ਰਧਾਨ ਡਾ. ਰਾਜ ਕੁਮਾਰ, ਜਨਰਲ ਸਕੱਤਰ ਡਾ. ਕਰਨਦੀਪ ਸਿੰਘ ਅਤੇ ਜੁਆਇੰਟ ਸਕੱਤਰ ਡਾ. ਅੰਕੁਸ਼ ਜਿੰਦਲ ਨੇ                  ਸਾਂਝੇ ਤੌਰ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਕਮੇਟੀ ਵੱਲੋਂ ਬੰਦ ਦਾ ਸਮਰਥਨ ਕਰਨ ਲਈ ਕਰਵਾਈ ਗਈ ਵੋਟਿੰਗ ਅਤੇ ਜਨਰਲ ਬਾਡੀ ਮੀਟਿੰਗ ਵਿੱਚ ਸਮੂਹ ਕਾਡਰ ਨੇ ਇੱਕਜੁੱਟ ਹੋ ਕੇ ਇਸ ਹੜਤਾਲ ਦੇ ਹੱਕ ਵਿੱਚ ਸਰਵਸੰਮਤੀ ਨਾਲ ਫੈਸਲਾ ਲਿਆ ਹੈ।

ਮੁੱਖ ਮੰਗਾਂ

ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਬਿਨਾਂ ਸ਼ਰਤ ਤੁਰੰਤ ਬਹਾਲ ਕੀਤਾ ਜਾਵੇ

ਡੀ.ਏ. (DA) ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਬਕਾਇਆ ਕਿਸ਼ਤਾਂ ਦਾ ਨਿਪਟਾਰਾ ਹੋਵੇ

7ਵੇਂ ਤਨਖਾਹ ਕਮਿਸ਼ਨ ਦੀਆਂ ਖਾਮੀਆਂ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇ

ਠੇਕੇ, ਐਡਹਾਕ ਅਤੇ ਆਊਟਸੋਰਸ ਭਰਤੀਆਂ ਦਾ ਸਿਲਸਿਲਾ ਬੰਦ ਕਰਕੇ ਪੱਕੀ ਭਰਤੀ ਕੀਤੀ ਜਾਵੇ

ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ

    ਡਾਕਟਰ ਕਮਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਹੜਤਾਲ ਦੇ ਬਾਵਜੂਦ ਗੰਭੀਰ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦਿਆਂ ਐਸੋਸੀਏਸ਼ਨ ਨੇ ਸਾਫ਼ ਕੀਤਾ ਹੈ ਕਿ ਆਮ ਐਮਰਜੈਂਸੀ, ਜੱਚਾ-ਬੱਚਾ ਸੇਵਾਵਾਂ, ਐਮਰਜੈਂਸੀ ਸਰਜਰੀਆਂ, ਦਾਖਲ ਮਰੀਜ਼ਾਂ ਦਾ ਇਲਾਜ, ਪੋਸਟਮਾਰਟਮ ਅਤੇ ਮੈਡੀਕੋ-ਲੀਗਲ ਕੰਮ ਪਹਿਲਾਂ ਵਾਂਗ ਹੀ 24 ਘੰਟੇ ਚਾਲੂ ਰਹਿਣਗੇ।

     ਐਸੋਸੀਏਸ਼ਨ ਦੇ ਆਗੂਆਂ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦਿੰਦਿਆਂ ਇਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਜਲਦ ਹੱਲ ਕਰੇਗੀ।

Advertisement
Advertisement
Advertisement
Advertisement
error: Content is protected !!