ਹਰਿੰਦਰ ਨਿੱਕਾ, ਬਰਨਾਲਾ 5 ਸਤੰਬਰ 2026
ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਨਿਜਾਤ ਦਿਵਾਉਣ ਅਤੇ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਨਗਰ ਨਿਗਮ ਵੱਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਹੁਣ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਜਾਂ ਟਿਊਬਵੈੱਲ ਖਰਾਬ ਹੋਣ ਦੀ ਸੂਰਤ ਵਿੱਚ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ, ਸਗੋਂ ਸਿਰਫ਼ ਇੱਕ ਫੋਨ ਕਾਲ ‘ਤੇ ਹੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਟਿਊਬਵੈੱਲ ਆਪ੍ਰੇਟਰਾਂ ਦੇ ਨਾਮ ਅਤੇ ਸੰਪਰਕ ਨੰਬਰ ਇਲਾਕਾ ਵਾਰ (Area Wise) ਜਾਰੀ ਕਰ ਦਿੱਤੇ ਗਏ ਹਨ।

ਇਲਾਕਾ ਵਾਸੀਆਂ ਲਈ ਸੁਵਿਧਾ
ਨਿਗਮ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਬਰਨਾਲਾ ਦੇ ਵੱਖ-ਵੱਖ ਏਰੀਆ ਅਨੁਸਾਰ ਤਾਇਨਾਤ ਆਪ੍ਰੇਟਰਾਂ ਦੇ ਨੰਬਰ ਸ਼ਾਮਲ ਹਨ। ਪਾਣੀ ਦੀ ਸਪਲਾਈ ਵਿੱਚ ਕੋਈ ਵੀ ਵਿਘਨ ਪੈਣ ਜਾਂ ਟਿਊਬਵੈੱਲ ਸੰਬੰਧੀ ਕਿਸੇ ਵੀ ਤਕਨੀਕੀ ਖਰਾਬੀ ਦੀ ਸੂਰਤ ਵਿੱਚ ਇਲਾਕਾ ਵਾਸੀ ਆਪਣੇ ਏਰੀਏ ਦੇ ਨਿਯੁਕਤ ਆਪ੍ਰੇਟਰ ਨਾਲ ਸਿੱਧਾ ਸੰਪਰਕ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕਿਹਾ,,,,
ਇਸ ਸਬੰਧੀ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, “ਸ਼ਹਿਰ ਵਾਸੀਆਂ ਨੂੰ ਸਾਫ਼ ਅਤੇ ਨਿਰਵਿਘਨ ਪਾਣੀ ਪਹੁੰਚਾਉਣਾ ਸਾਡੀ ਮੁੱਖ ਪ੍ਰਾਥਮਿਕਤਾ ਹੈ। District_Barnala_Tubewell_Details ਮੈਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਪਾਣੀ ਇੱਕ ਅਨਮੋਲ ਸਰਮਾਇਆ ਹੈ, ਇਸ ਦੀ ਫਾਲਤੂ ਵਰਤੋਂ ਨਾ ਕੀਤੀ ਜਾਵੇ ਅਤੇ ਪਾਣੀ ਦੀ ਬਚਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟਿਊਬਵੈੱਲ ਅਤੇ ਪਾਈਪਲਾਈਨਾਂ ਸਾਡੀ ਆਪਣੀ ਸਾਂਝੀ ਜਾਇਦਾਦ ਹਨ, ਇਨ੍ਹਾਂ ਦੀ ਸਾਂਭ-ਸੰਭਾਲ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦਿਓ।” ਉਨ੍ਹਾਂ ਆਸ ਪ੍ਰਗਟਾਈ ਕਿ ਇਸ ਵਿਵਸਥਾ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਹੋਵੇਗਾ।







