ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਸਕੂਲਾਂ ਦੇ ਨਤੀਜਿਆਂ ਅਤੇ ਦਾਖਲਿਆਂ ਦੀ ਤਾਰੀਫ

Advertisement
Spread information

12 ਵੀਂ ਜਮਾਤ ‘ਚੋਂ 98 ਪ੍ਰਤੀਸ਼ਤ ਤੋਂ ਜਿਆਦਾ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ 


ਹਰਪ੍ਰੀਤ ਕੌਰ  ਬਰਨਾਲਾ,26 ਜੁਲਾਈ 2020

            ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜਿਆਂ ‘ਚ ਸਰਕਾਰੀ ਸਕੂਲਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਾਹਿਆ ਗਿਆ ਹੈ।ਵਰਨਣਯੋਗ ਹੈ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਗੁਣਾਤਮਕ ਸੁਧਾਰ,ਬੁਨਿਆਦੀ ਢਾਂਚੇ ਦੀ ਤਬਦੀਲੀ ਅਤੇ ਵਿਦਿਆਰਥੀਆਂ ਦੀ ਗਿਣਤੀ ‘ਚ ਵਾਧੇ ਲਈ ਚਲਾਏ ‘ਮਿਸ਼ਨ ਸਤ ਪ੍ਰਤੀਸ਼ਤ,ਈਚ ਵਨ ਬਰਿੰਗ ਵਨ ਅਤੇ ਸਮਾਰਟ ਸਕੂਲ਼’ ਆਦਿ ਪ੍ਰਾਜੈਕਟਾਂ ਨੂੰ ਵੱਡੇ ਪੱਧਰ ‘ਤੇ ਸਫਲਤਾ ਮਿਲੀ ਹੈ।ਬਾਰਵੀਂ ਜਮਾਤ ਦੇ ਨਤੀਜਆਂ ਦੀ ਪਾਸ ਪ੍ਰਤੀਸ਼ਤਤਾ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਹਨ।ਮੁੱਖ ਮੰਤਰੀ ਨੇ ਆਪਣੇ ਸੰਬੋਧਨ ‘ਚ ਬਾਰਵੀਂ ਜਮਾਤ ਦੀ ਪ੍ਰੀਖਿਆ ਵਿੱਚੋਂ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਬਾਸ਼ ਦੇਣ ਦੇ ਨਾਲ ਨਾਲ ਸ਼ਾਨਦਾਰ ਨਤੀਜਿਆਂ ਲਈ ਅਧਿਆਪਕਾਂ ਨੂੰ ਵੀ ਮੁਬਾਰਕਵਾਦ ਦਿੱਤੀ।ਉਹਨਾਂ 98 ਪ੍ਰਤੀਸ਼ਤ ਤੋਂ ਜਿਆਦਾ ਅੰਕ ਲੈ ਕੇ ਬਾਰਵੀਂ ਜਮਾਤ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ 5100-5100 ਸੌ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਵੀ ਐਲਾਨ ਕੀਤਾ।ਉਹਨਾਂ ਸਰਕਾਰੀ ਸਕੂਲਾਂ ਦੇ ਵਧੀਆ ਨਤੀਜਿਆਂ ਬਦੌਲਤ ਦਾਖਲਿਆਂ ‘ਚ ਹੋ ਰਹੇ ਇਜ਼ਾਫੇ ਲਈ ਵੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਵਾਦ ਦਿੱਤੀ।
                     ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ. ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਬਾਕੀ ਜਿਲਿ੍ਹਆਂ ਵਾਂਗ ਹੀ ਬਰਨਾਲਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਬਾਰਵੀਂ ਜਮਾਤ ਦਾ ਨਤੀਜਾ ਨਿੱਜੀ ਸਕੂਲਾਂ ਨਾਲੋਂ ਬਹੁਤ ਬਿਹਤਰ ਰਿਹਾ ਹੈ।ਉਹਨਾਂ ਕਿਹਾ ਕਿ ਸਰਕਾਰੀ ਸਕੂਲ਼ਾਂ ਦੇ ਨਤੀਜਿਆਂ ਬਾਰੇ ਮੁੱਖ ਮੰਤਰੀ ਸਾਹਿਬ ਦੇ ਪ੍ਰਸ਼ੰਸ਼ਾਮਈ ਸ਼ਬਦ ਸਾਨੂੰ ਸਭ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨਗੇ।ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਹਰਕੰਵਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਵੱਲੋਂ ਸਰਕਾਰੀ ਸਕੂਲਾਂ ਬਾਰੇ ਪ੍ਰਗਟਾਏ ਵਿਸ਼ਵਾਸ਼ ਨੂੰ ਹਰ ਕੀਮਤ ‘ਤੇ ਬਹਾਲ ਰੱਖਿਆ ਜਾਵੇਗਾ।ਜਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਸਰਕਾਰੀ ਸਕੂਲਾਂ ਦੀਆਂ ਬਿਹਤਰ ਪ੍ਰਾਪਤੀਆਂ ਦੇ ਮੱਦੇਨਜ਼ਰ ਮਾਪਿਆਂ ਨੂੰ ਆਪਣਿਆਂ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ‘ਚ ਕਰਵਾਉਣ ਦੀ ਅਪੀਲ ਕਰਦਿਆਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ‘ਚ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ।  
Advertisement
Advertisement
Advertisement
Advertisement
Advertisement
error: Content is protected !!